ਪ੍ਰਧਾਨ ਮੰਤਰੀ ਨੇ ਇੱਕ ਬਾਰ ਫੇਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਕਾਰਜਸ਼ੈਲੀ ਦੀ ਕੀਤੀ ਸਲਾਂਘਾ

ਚੰਡੀਗੜ੍ਹ, 17 ਅਗਸਤ- ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਬਾਰ ਫੇਰ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਦੀ ਸਲਾਂਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਹਰਿਆਣਾ ਵਿੱਚ ਨੌਜੁਆਨਾਂ ਨੂੰ ਪੂਰੀ ਪਾਰਦਰਸ਼ਿਤਾ ਅਤੇ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਮੁਹੱਈਆ ਕਰਾਈ ਜਾ ਰਹੀਆਂ ਹਨ।

ਚੰਡੀਗੜ੍ਹ, 17 ਅਗਸਤ- ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਬਾਰ ਫੇਰ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਦੀ ਸਲਾਂਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਹਰਿਆਣਾ ਵਿੱਚ ਨੌਜੁਆਨਾਂ ਨੂੰ ਪੂਰੀ ਪਾਰਦਰਸ਼ਿਤਾ ਅਤੇ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਮੁਹੱਈਆ ਕਰਾਈ ਜਾ ਰਹੀਆਂ ਹਨ।
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅੱਜ ਨਵੀਂ ਦਿੱਲੀ ਤੋਂ ਲਗਭਗ 11000 ਕਰੋੜ ਰੁਪਏ ਦੀ ਲਾਗਤ ਨਾਲ ਦਿੱਲੀ ਅਤੇ ਹਰਿਆਣਾ ਨੂੰ ਜੋੜਨ ਵਾਲੇ ਦਵਾਰਕਾ ਐਕਸਪ੍ਰੇਸ -ਵੇ ਅਤੇ ਯੂਈਆਰ -2 ਰਾਸ਼ਟਰੀ ਰਾਜਮਾਰਗ ਸੜਕ ਪਰਿਯੋਜਨਾਵਾਂ ਦੇ ਉਦਘਾਟਨ ਮੌਕੇ 'ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ।
ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿੱਚ ਇੱਕ ਸਮੇ ਕਾਂਗੇ੍ਰਸ ਸਰਕਾਰ ਦਾ ਸੀ। ਉੁਸ ਸਮੇ ਦੀ ਕਾਂਗ੍ਰੇਸ ਦੀ ਸਰਕਾਰ ਦੌਰਾਨ ਹਰਿਆਣਾ ਵਿੱਚ ਨੌਜੁਆਨਾਂ ਲਈ ਬਿਨਾਂ ਖਰਚੀ ਅਤੇ ਪਰਚੀ ਦੇ ਇੱਕ ਸਰਕਾਰੀ ਨਿਯੂਕਤੀ ਤੱਕ ਮਿਲਣਾ ਅਸੰਭਵ ਸੀ। ਪਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਇਸ ਵਿਵਸਥਾ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਹਰਿਆਣਾ ਵਿੱਚ ਹੁਣ ਤੱਕ ਲੱਖਾਂ ਨੌਜੁਆਨਾਂ ਨੂੰ ਪੂਰੀ ਪਾਰਦਰਸ਼ਿਤਾ ਨਾਲ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਇਸ ਪਰੰਪਰਾ ਨੂੰ ਲਗਾਤਾਰ ਅੱਗੇ ਵਧਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਦੀ ਲਗਾਤਾਰ ਕੋਸ਼ਿਸ਼ ਰਹਿੰਦੀ ਹੈ ਕਿ ਜਨਤਾ ਦੇ ਜੀਵਨ ਨੂੰ ਆਸਾਨ ਬਣਾਇਆ ਜਾਵੇ ਅਤੇ ਇਹ ਸਾਡੀ ਨੀਤੀਆਂ ਅਤੇ ਫੈਸਲਿਆਂ ਵਿੱਚ ਸਾਫ਼ ਝਲਕਦਾ ਹੈ।

ਪ੍ਰਧਾਨ ਮੰਤਰੀ ਦਾ ਮਾਰਗਦਰਸ਼ਨ ਅਤੇ ਪ੍ਰੋਤਸਾਹਨ ਹੀ ਮੌਜ਼ੂਦਾ ਹਰਿਆਣਾ ਸਰਕਾਰ ਲਈ ਸਭ ਤੋਂ ਵੱਡੀ ਤਾਕਤ-ਨਾਇਬ ਸਿੰਘ ਸੈਣੀ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਮਾਰਗਦਰਸ਼ਨ ਅਤੇ ਪ੍ਰੋਤਸਾਹਨ ਹੀ ਮੌਜ਼ੂਦਾ ਹਰਿਆਣਾ ਸਰਕਾਰ ਲਈ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਨੇ ਕਿਹਾ ਕਿ ਨੌਜੁਆਨਾਂ ਨੂੰ ਪਾਰਦਰਸ਼ੀ ਅਤੇ ਯੋਗਤਾ ਅਧਾਰਿਤ ਮੌਕੇ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਹਰਿਆਣਾ ਇਸ ਦਿਸ਼ਾ ਵਿੱਚ ਦੇਸ਼ਭਰ ਵਿੱਚ ਇੱਕ ਨਵੀਂ ਮਿਸਾਲ ਕਾਇਮ ਕਰ ਰਿਹਾ ਹੈ। ਮੁੱਖ ਮੰਤਰੀ ਨੇ ਭਰੋਸਾ ਜਤਾਇਆ ਕਿ ਪ੍ਰਧਾਨ ਮੰਤਰੀ ਦੇ ਆਸ਼ੀਰਵਾਦ ਨਾਲ ਹਰਿਆਣਾ ਵਿਕਾਸ ਅਤੇ ਸੁਸ਼ਾਸਨ ਦੇ ਰਸਤੇ 'ਤੇ ਹੋਰ ਤੇਜੀ ਨਾਲ ਅੱਗੇ ਵਧੇਗਾ।