ਫਿਜੂਲ ਗੱਲਾਂ ਕਰਕੇ ਮਹਿੰਗਾਈ ਦੀ ਮਹਾਲੁੱਟ ਤੋਂ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੇ ਹਨ ਪ੍ਰਧਾਨ ਮੰਤਰੀ ਮੋਦੀ: ਖੜਗੇ

ਨਵੀਂ ਦਿੱਲੀ, 15 ਸਤੰਬਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਤੇ ਨਿਸ਼ਾਨਾ ਵਿੰਨ੍ਹਿਆ ਅਤੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਧਰ-ਉੱਧਰ ਦੀਆਂ ਗੱਲਾਂ ਕਰ ਕੇ ‘ਮਹਿੰਗਾਈ ਦੀ ਮਹਾਲੁੱਟ’ ਤੋਂ ਧਿਆਨ ਭਟਕਾਉਣਾ ਚਾਹੁੰਦੇ ਹਨ।

ਨਵੀਂ ਦਿੱਲੀ, 15 ਸਤੰਬਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਤੇ ਨਿਸ਼ਾਨਾ ਵਿੰਨ੍ਹਿਆ ਅਤੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਧਰ-ਉੱਧਰ ਦੀਆਂ ਗੱਲਾਂ ਕਰ ਕੇ ‘ਮਹਿੰਗਾਈ ਦੀ ਮਹਾਲੁੱਟ’ ਤੋਂ ਧਿਆਨ ਭਟਕਾਉਣਾ ਚਾਹੁੰਦੇ ਹਨ। ਕਾਂਗਰਸ ਪ੍ਰਧਾਨ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ਤੇ ਮਹਿੰਗਾਈ ਨੂੰ ਲੈ ਕੇ ਇਕ ਚਾਰਟ ਵੀ ਸਾਂਝਾ ਕੀਤਾ ਹੈ, ਜਿਸ ਵਿੱਚ ਇਹ ਦੱਸਿਆ ਗਿਆ ਹੈ ਕਿ ਮੁੱਖ ਖਾਣ ਵਾਲੀਆਂ ਵਸਤੂਆਂ ਤੇ ਮਹਿੰਗਾਈ ਦਰ 10 ਫੀਸਦੀ ਦੇ ਕਰੀਬ ਹੈ।

ਖੜਗੇ ਨੇ ਪ੍ਰਧਾਨ ਮੰਤਰੀ ਤੇ ਤੰਜ਼ ਕੱਸਦੇ ਹੋਏ ਕਿਹਾ, ‘ਤੂੰ ਇੱਧਰ-ਉੱਧਰ ਦੀ ਨਾ ਗੱਲ ਕਰ, ਇਹ ਦੱਸ ਕੇ ਕਾਫ਼ਲਾ ਕਿਉਂ ਲੁੱਟਿਆ?’ ਉਨ੍ਹਾਂ ਕਿਹਾ, ‘ਮੋਦੀ ਜੀ ਇੱਧਰ-ਉੱਧਰ ਦੀਆਂ ਗੱਲਾਂ ਕਰ ਕੇ ਜਨਤਾ ਦਾ ਧਿਆਨ, ‘ਮਹਿੰਗਾਈ ਦੀ ਮਹਾਲੁੱਟ’ ਤੋਂ ਹਟਾਉਣਾ ਚਾਹੁੰਦੇ ਹਨ।’ ਮੋਦੀ ਸਰਕਾਰ ਦੀ ਮਹਾਲੁੱਟ ਕਾਰਨ, ਕਮਰਤੋੜ ਮਹਿੰਗਾਈ ਦਾ ਸਭ ਤੋਂ ਵੱਧ ਖਾਮਿਆਜ਼ਾ 20 ਫੀਸਦੀ ਸਭ ਤੋਂ ਗਰੀਬ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।’ ਉਨ੍ਹਾਂ ਦਾਅਵਾ ਕੀਤਾ, ‘ਖਾਣ-ਪੀਣ ਦੀਆਂ ਚੀਜ਼ਾਂ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ ਅਤੇ ਦੇਸ਼ ਹੁਣ ਜਾਣ ਗਿਆ ਹੈ ਕਿ ਉਨ੍ਹਾਂ ਦੀਆਂ ਤਕਲੀਫ਼ਾਂ ਦਾ ਇਕਮਾਤਰ ਕਾਰਨ ਭਾਜਪਾ ਹੀ ਹੈ। ਆਉਣ ਵਾਲੀਆਂ ਚੋਣਾਂ ਵਿੱਚ ਜਨਤਾ ਭਾਜਪਾ ਨੂੰ ਸਬਕ ਸਿਖਾ ਕੇ, ਇਸ ਮਹਾਲੁੱਟ ਦਾ ਬਦਲਾ ਜ਼ਰੂਰ ਲਵੇਗੀ।’ ਕਾਂਗਰਸ ਪ੍ਰਧਾਨ ਨੇ ਇਹ ਵੀ ਕਿਹਾ, ‘ਮਹਿੰਗਾਈ ਦੇ ਮੁੱਦੇ ਤੇ ਜੁੜੇਗਾ ਭਾਰਤ, ਜਿੱਤੇਗਾ ਇੰਡੀਆ।’