ਖ਼ਾਲਸਾ ਕਾਲਜ ਡੁਮੇਲੀ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ
ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਜੀ ਦੇ ਦੁਆਰਾ ਸੁਤੰਤਰਤਾ ਦਿਵਸ ਦੀ ਮਹੱਤਤਾ ਨੂੰ ਦੱਸਦੇ ਹੋਏ ਕਿਹਾ ਕਿ ਜੋ ਅੱਜ ਅਸੀਂ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ, ਉਸ ਆਜ਼ਾਦੀ ਦੇ ਪਿੱਛੇ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਅਤੇ ਸਿੱਖਾਂ ਦੀਆਂ ਹਨ।

ਉਹਨਾਂ ਦੱਸਿਆ ਕਿ ਆਜ਼ਾਦੀ ਪ੍ਰਾਪਤੀ ਦੇ ਸੰਘਰਸ਼ ਦੇ ਵਿੱਚ 10 ਲੱਖ ਪੰਜਾਬੀਆਂ ਨੂੰ ਆਪਣੀਆਂ ਜਾਨਾਂ ਗੁਆਉਣੀਆਂ ਪਈਆਂ।
ਆਜ਼ਾਦੀ ਕਾਰਨ ਸਾਡਾ ਭਾਰਤ ਦੋ ਹਿੱਸਿਆਂ ਵਿੱਚ ਵੰਡਿਆਂ ਗਿਆ। ਪੰਜਾਬ ਦਾ ਬਹੁਤ ਸਾਰਾ ਇਤਿਹਾਸ ਪਾਕਿਸਤਾਨ ਵਿੱਚ ਰਹਿ ਗਿਆ, ਜਿਸ ਦੀ ਕਮੀ ਕਦੀ ਵੀ ਪੂਰੀ ਨਹੀਂ ਹੋ ਸਕਦੀ।ਉਹਨਾਂ 10 ਲੱਖ ਸ਼ਹੀਦ ਪੰਜਾਬੀਆਂ ਨੂੰ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਦੁਆਰਾ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਮੌਕੇ ਕਾਲਜ ਦੇ ਸਮੂਹ ਅਧਿਆਪਕ ਸਾਹਿਬਾਨਾਂ ਦੁਆਰਾ ਵਿਦਿਆਰਥੀਆਂ ਨੂੰ ਆਜ਼ਾਦੀ ਦੇ ਸੰਘਰਸ਼ ਵਿੱਚ ਸਿੱਖਾਂ ਦੇ ਮਹੱਤਵਪੂਰਨ ਯੋਗਦਾਨ ਬਾਰੇ ਜਾਣੂ ਕਰਵਾਇਆ ਗਿਆ । ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।