ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਬੰਗਾ/ਨਵਾਂਸ਼ਹਿਰ- ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪ੍ਰਿੰਸੀਪਲ ਡਾ.ਤਰਸੇਮ ਸਿੰਘ ਭਿੰਡਰ ਜੀ ਦੀ ਰਹਿਨੁਮਾਈ ਹੇਠ ਤੀਆਂ ਦਾ ਤਿਉਹਾਰ ਬਹੁਤ ਜੋਸ਼ੋ-ਖ਼ਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਇਲਾਕੇ ਦੀ ਨਾਮਵਰ ਸ਼ਖਸ਼ੀਅਤ ਆਮ ਆਦਮੀ ਪਾਰਟੀ ਦੇ ਸੰਗਠਨ ਇੰਚਾਰਜ ਅਤੇ ਮਹਿਲਾ ਵਿੰਗ ਦੇ ਸਕੱਤਰ ਮੈਡਮ ਹਰਜੋਤ ਲੋਹਟੀਆ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਉਹਨਾਂ ਦੇ ਨਾਲ ਜੈਨ ਮਾਡਲ ਸਕੂਲ ਦੇ ਵਾਈਸ ਪ੍ਰਿੰਸੀਪਲ ਮੈਡਮ ਕਮਲ ਅਤੇ ਜੂਨੀਅਰ ਵਿੰਗ ਦੇ ਇੰਚਾਰਜ ਮੈਡਮ ਅਮਨਦੀਪ ਸੈਣੀ ਵੀ ਵਿਸ਼ੇਸ ਮਹਿਮਾਨ ਵਜੋਂ ਸ਼ਾਮਲ ਹੋਏ। ਢੋਲ ਦੀ ਥਾਪ ਨਾਲ ਕਲਚਰਲ ਵਿੰਗ ਦੇ ਵਿਦਿਆਰਥੀਆਂ ਵੱਲੋਂ ਉਹਨਾਂ ਦਾ ਸੁਆਗਤ ਕੀਤਾ ਗਿਆ। ਫੁੱਲਾਂ ਦੇ ਨਾਲ ਨਿੱੱਘੀ ਜੀ ਆਇਆ ਕਹਿੰਦਿਆਂ ਕਾਲਜ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਜੀ ਵੱਲੋਂ ਤੀਆਂ ਦੇ ਮੌਕੇ ਸਭ ਨੂੰ ਵਧਾਈ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸੱਭਿਆਚਾਰਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। 
ਸਕੂਲ ਅਤੇ ਕਾਲਜ ਦੇ ਕਲਾ ਅਤੇ ਸੱਭਿਆਚਾਰਕ ਵਿੰਗ ਦੇ ਵਿਦਿਆਰਥੀਆਂ ਵੱਲੋਂ ਤ੍ਰਿਝੰਣ ਦਾ ਗੀਤ, ਲੋਕ ਗੀਤ, ਲੋਕ ਨਾਚਾਂ ਦੀਆ ਵੱਖੋਂ ਵੱਖ ਵੰਨਗੀਆਂ ਦੀਆਂ ਖੂਬਸੂਰਤ ਪੇਸ਼ਕਾਰੀਆਂ ਦਿੱਤੀਆਂ ਗਈਆਂ। ਮੁਟਿਆਰਾਂ ਦੇ ਲੋਕ ਪਹਿਰਾਵੇ ਨਾਲ ਸੰਬੰਧਿਤ ਮੁਕਾਬਲੇ ਵੀ ਕਰਵਾਏ ਗਏ ਅਤੇ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੀਆਂ ਮੁਟਿਆਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਲੋਕ ਪਹਿਰਾਵੇ ਦੀ ਜੱਜਮੈਂਟ ਡਾ.ਕਮਲਦੀਪ ਕੌਰ, ਡਾ.ਦਵਿੰਦਰ ਕੌਰ ਅਤੇ ਪ੍ਰੋ.ਨੀਲਮ ਵੱਲੋਂ ਕੀਤੀ ਗਈ। 
ਇਸ ਮੌਕੇ ਸੰਬੋਧਿਤ ਹੁੰਦਿਆਂ ਮੁੱਖ ਮਹਿਮਾਨ ਮੈਡਮ ਲੋਹਟੀਆ ਜੀ ਨੇ ਆਪਣੇ ਵਿਦਿਆਰਥੀ ਜੀਵਨ ਨੂੰ ਯਾਦ ਕਰਦਿਆਂ ਵੱਧ ਤੋਂ ਵੱਧ ਸਹਿਯੋਗ ਦੀ ਭਾਵਨਾ ਤਹਿਤ ਵਿਚਰਨ ਵਿਦਿਆਰਥੀਆਂ ਨੂੰ ਲਈ ਪ੍ਰੇਰਿਤ ਕੀਤਾ। ਮੰਚ ਸੰਚਾਲਨ ਦੀ ਜਿੰਮੇਵਾਰੀ ਡਾ. ਨਿਰਮਲਜੀਤ ਕੌਰ ਅਤੇ ਪ੍ਰੋ. ਤਜਿੰਦਰ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਸਕੂਲ ਅਤੇ ਕਾਲਜ ਦਾ ਸਮੁੱਚਾ ਸਟਾਫ਼ ਹਾਜ਼ਰ ਸੀ। ਪ੍ਰੋਗਰਾਮ ਪ੍ਰਬੰਧਕ ਡਾ. ਇੰਦੂਰੱਤੀ ਵੱਲੋਂ ਸਭ ਦਾ ਧੰਨਵਾਦ ਕੀਤਾ ਗਿਆ।