ਭਾਜਪਾ ਵਲੋਂ 70 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਮੈਂਬਰਾਂ ਦਾ ਸਨਮਾਨ
ਐਸ ਏ ਐਸ ਨਗਰ, 18 ਸਤੰਬਰ ਭਾਰਤੀ ਜਨਤਾ ਪਾਰਟੀ ਦੀ ਜਿਲ੍ਹਾ ਇਕਾਈ ਵਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਜਨਮ ਦਿਵਸ ਦੇ ਸੰਬੰਧ ਵਿੱਚ ਵਿਸ਼ੇਸ਼ ਸਮਾਗਮ ਦਾ ਆਯੋਜਨ ਕਰਦਿਆਂ ਪਾਰਟੀ ਦੇ 70 ਸਾਲ ਤੋਂ ਵੱਧ ਉਮਰ ਦੇ ਚਾਰ ਦਰਜਨ ਦੇ ਕਰੀਬ ਸੀਨੀਅਰ ਮੈਂਬਰਾਂ ਦਾ ਸਨਮਾਨ ਕੀਤਾ ਗਿਆ ਅਤੇ ਉਹਨਾਂ ਵਲੋਂ ਪਾਰਟੀ ਵਾਸਤੇ ਦਿੱਤੇ ਗਏ ਯੋਗਦਾਨ ਦੀ ਸ਼ਲਾਘਾ ਕੀਤੀ ਗਈ।

ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਟ ਨੇ ਦੱਸਿਆ ਕਿ ਪਾਰਟੀ ਦੇ ਇਹਨਾਂ ਸੀਨੀਅਰ ਮੈਬਰਾਂ ਵਲੋਂ ਪਾਰਟੀ ਦੀ ਮਜਬੂਤੀ ਲਈ ਲਗਾਤਾਰ ਕੰਮ ਕੀਤਾ ਗਿਆ ਹੈ ਅਤੇ ਪਾਰਟੀ ਇਹਨਾਂ ਸਾਰਿਆਂ ਦੀ ਧੰਨਵਾਦੀ ਹੈ। ਇਸ ਮੌਕੇ ਪਾਰਟੀ ਦੀ ਸੂਬਾ ਕੋਰ ਕਮੇਟੀ ਦੇ ਮੈਂਬਰ ਸz ਕੇਵਲ ਸਿੰਘ ਢਿੱਲੋਂ, ਮੀਤ ਪ੍ਰਧਾਨ ਸ੍ਰੀ ਸੁਭਾਸ਼ ਸ਼ਰਮਾ, ਸਹਿ ਖਜਾਂਚੀ ਸz. ਸੁਖਵਿੰਦਰ ਸਿੰਘ ਗੋਲਡੀ, ਸਾਰੇ ਮੰਡਲ ਪ੍ਰਧਾਨ ਅਤੇ ਜਿਲ੍ਹਾ ਇਕਾਈ ਦੇ ਮਮੂਹ ਅਹੁਦੇਦਾਰ ਹਾਜਿਰ ਸਨ।