ਭਾਅ ਜੀ ਗੁਰਸ਼ਰਨ ਸਿੰਘ ਦੀ ਯਾਦ ਵਿੱਚ 27 ਸਤੰਬਰ ਨੂੰ ਬਰਨਾਲਾ ਵਿਖੇ ਮਨਾਇਆ ਜਾਵੇਗਾ ਇਨਕਲਾਬੀ ਰੰਗ ਮੰਚ ਦਿਵਸ
ਬਰਨਾਲਾ, 18 ਸਤੰਬਰ (ਬਲਵਿੰਦਰ ਆਜ਼ਾਦ) ਪਲਸ ਮੰਚ ਵੱਲੋਂ 27 ਸਤੰਬਰ ਨੂੰ ਭਾਜੀ ਗੁਰਸ਼ਰਨ ਸਿੰਘ ਦੇ ਵਿਛੋੜੇ ਵਾਲੇ ਦਿਹਾੜੇ ਮੌਕੇ ਇਨਕਲਾਬੀ ਰੰਗ ਮੰਚ ਦਿਵਸ ਮਨਾਇਆ ਜਾਵੇਗਾ। ਇਸ ਸਮਾਗਮ ਦੀ ਸਫਲਤਾ ਵਾਸਤੇ ਸਹਿਯੋਗ ਲਈ ਤਰਕਸ਼ੀਲ ਭਵਨ ਬਰਨਾਲਾ ਵਿਖੇ ਸਾਰੀਆਂ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਹੋਈ।

ਇਸ ਮੌਕੇ ਪਲਸ ਮੰਚ ਵੱਲੋਂ ਅਮੋਲਕ ਸਿੰਘ ਨੇ ਦੱਸਿਆ ਕਿ ਸ਼ਾਮ 7 ਵਜੇ ਤੋਂ 11 ਵਜੇ ਤੱਕ ਸ਼ਕਤੀ ਕਲਾ ਮੰਦਰ ਬਰਨਾਲਾ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਮੌਕੇ ਹਰਕੇਸ਼ ਚੌਧਰੀ ਦੀ ਨਿਰਦੇਸ਼ਨਾ ਹੇਠ ਲੋਕ ਕਲਾ ਮੰਚ ਮੁੱਲਾਂਪੁਰ ਵੱਲੋਂ ‘ਮਾਤਾ ਧਰਤ ਮਹੱਤ’ ਅਤੇ ਹਰਵਿੰਦਰ ਦੀਵਾਨਾ ਦੀ ਨਿਰਦੇਸ਼ਨਾਂ ਹੇਠ ਚੇਤਨਾ ਕਲਾ ਕੇਂਦਰ ਵਲੋਂ ‘ਕੁਦਰਤ ਦੇ ਸਭ ਬੰਦੇ, ਨਾਟਕ ਪੇਸ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਲੋਕ ਸੰਗੀਤ ਮੰਡਲੀ ਭਦੌੜ ਅਤੇ ਇਨਕਲਾਬੀ ਕਵੀਸ਼ਰੀ ਜੱਥਾ ਰਸੂਲਪੁਰ ਮੰਡਲੀਆਂ ਲੋਕ ਪੱਖੀ ਗੀਤ ਸੰਗੀਤ ਪੇਸ਼ ਕਰਨਗੀਆਂ।
ਇਸ ਮੀਟਿੰਗ ਵਿੱਚ ਇਨਕਲਾਬੀ ਕੇਂਦਰ ਵੱਲੋਂ ਨਰਾਇਣ ਦੱਤ, ਰਜਿੰਦਰ ਪਾਲ, ਭਾਕਿਯੂ ਏਕਤਾ ਡਕੌਂਦਾ ਵੱਲੋਂ ਸਾਹਿਬ ਸਿੰਘ ਬਡਬਰ, ਜਗਰਾਜ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ, ਡੀ.ਟੀ.ਐਫ. ਵੱਲੋਂ ਰਾਜੀਵ ਕੁਮਾਰ, ਤਰਕਸ਼ੀਲ ਸੁਸਾਇਟੀ ਵੱਲੋਂ ਮਾ.ਰਜਿੰਦਰ ਭਦੌੜ, ਅਮਿੱਤ ਮਿੱਤਰ ਨੇ ਭਾਗ ਲਿਆ। ਪਲਸ ਮੰਚ ਵੱਲੋਂ ਮਾ. ਰਾਮ ਕੁਮਾਰ ਅਤੇ ਹਰਵਿੰਦਰ ਦੀਵਾਨਾ, ਨੌਜਵਾਨ ਆਗੂ ਹਰਪ੍ਰੀਤ ਸਿੰਘ ਆਦਿ ਨੇ ਭਾਗ ਲਿਆ।