ਸ੍ਰੀ ਗੁਰੂ ਰਾਮਦਾਸ ਜੀ ਦਾ ਜੋਤੀ ਜੋਤ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ

ਐਸ. ਏ.ਐਸ. ਨਗਰ, 18 ਸਤੰਬਰ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਪੁਰਬ ਦੇ ਸਬੰਧ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਭਾਈ ਸਤਨਾਮ ਸਿੰਘ ਪੰਜੋਖਰਾ ਸਾਹਿਬ ਵਾਲਿਆਂ ਦੇ ਪੰਥਕ ਜੱਥੇ ਨੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੁਆਰਾ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਸਥਾਪਨਾ ਅਤੇ ਉਸਾਰੀ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂੰ ਕਰਵਾਇਆ। ਭਾਈ ਮਨਜਿੰਦਰ ਸਿੰਘ ਰਬਾਬੀ ਹਜ਼ੂਰੀ ਰਾਗੀ ਗੁਰਦੁਆਰਾ ਨਾਢਾ ਸਾਹਿਬ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਅਤੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਵਲੋਂ ਉਚਾਰਨ ਧੂਰ ਕੀ ਬਾਣੀ ਦੇ 30 ਰਾਗਾਂ ਵਿੱਚ 647 ਸ਼ਬਦ ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਦਰਜ ਹਨ, ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ। ਸੰਤ ਬਾਬਾ ਗੁਰਦੇਵ ਸਿੰਘ ਨੇ ਆਪਣੇ ਪ੍ਰਵਚਨਾਂ ਰਾਹੀਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਸੱਤ ਸਾਲ ਗੁਰਿਆਈ ਦੀ ਗੱਦੀ ਤੇ ਸੁਸ਼ੋਭਿਤ ਰਹਿਣ ਤੋਂ ਬਾਅਦ 47 ਸਾਲ ਦੀ ਉਮਰ ਵਿੱਚ ਸੰਨ 1581 ਵਿੱਚ ਗੋਇੰਦਵਾਲ ਸਾਹਿਬ ਵਿਖੇ ਜੋਤੀ ਜੋਤ ਸਮਾ ਗਏ।

ਇਸ ਤੋਂ ਇਲਾਵਾ ਬੀਬੀ ਕਮਲਜੀਤ ਕੌਰ ਗੁਰਦਾਸਪੁਰ ਵਾਲੇ, ਭਾਈ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਹਰਬੀਰ ਸਿੰਘ, ਭਾਈ ਸੁਖਵਿੰਦਰ ਸਿੰਘ, ਬੀਬੀ ਰਵਿੰਦਰ ਕੌਰ ਖਾਲਸਾ, ਬੀਬੀ ਤੇਜਿੰਦਰ ਕੌਰ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜੱਥੇ ਭਾਈ ਸੰਦੀਪ ਸਿੰਘ, ਭਾਈ ਜਰਨੈਲ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ।