ਖਾਲਸਾ ਕਾਲਜ ਮਾਹਿਲਪੁਰ ਦੇ ਪ੍ਰੋਫੈਸਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ

ਮਾਹਿਲਪੁਰ, 24 ਫਰਵਰੀ- ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੇ ਸੱਦੇ ਤੇ ਅੱਜ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੀ ਪੀਸੀਸੀਟੀਯੂ ਯੂਨਿਟ ਵੱਲੋਂ ਅਧਿਆਪਕਾਂ ਦੀ ਤਨਖਾਹ ਸਬੰਧੀ ਸੱਤਵੇਂ ਪੇ ਸਕੇਲ ਦੇ ਲਾਗੂ ਹੋਣ ਦੇ ਬਾਵਜੂਦ ਇਸ ਸਬੰਧੀ ਵਿਸ਼ੇਸ਼ ਗਰਾਂਟ ਰਾਸ਼ੀ ਨਾ ਭੇਜਣ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਦੋ ਪੀਰੀਅਡਾਂ ਦਾ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਨੇ ਧਰਨੇ ਵਿੱਚ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ।

ਧਰਨੇ ਦੌਰਾਨ ਪੀਸੀਸੀਟੀਯੂ ਦੇ ਪ੍ਰਧਾਨ ਪ੍ਰੋ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਵਿਦਿਆਰਥੀ ਵਿਰੋਧੀ ਅਤੇ ਅਧਿਆਪਕ ਵਿਰੋਧੀ ਉੱਚ ਸਿੱਖਿਆ ਨੀਤੀਆਂ ਕਾਰਨ ਕਾਲਜ ਅਧਿਆਪਕਾਂ ਦੇ ਮਨ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸੱਤਵੇਂ ਪੇ ਕਮਿਸ਼ਨ ਦੇ ਲਾਗੂ ਕਰਨ ਸਬੰਧੀ ਸਮੁੱਚੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਚੁੱਕੀ ਹੈ ਪਰ ਇਸ ਦੇ ਬਾਵਜੂਦ ਅਧਿਆਪਕਾਂ ਨੂੰ ਵਧੇ ਹੋਏ ਪੇਅ ਸਕੇਲ ਅਨੁਸਾਰ ਤਨਖ਼ਾਹ ਜਾਰੀ ਨਹੀਂ ਕੀਤੀ ਜਾ ਰਹੀ। 
ਉਹਨਾਂ ਕਿਹਾ ਕਿ ਪੰਜਾਬ ਪੂਰੇ ਦੇਸ਼ ਵਿਚ ਅਜਿਹਾ ਇਕੱਲਾ ਸੂਬਾ ਹੈ ਜਿੱਥੇ ਸੱਤਵੇਂ ਪੇ ਸਕੇਲ ਦੇ ਲਾਗੂਕਰਨ ਦੇ ਬਾਵਜੂਦ ਅਨੁਸਾਰ ਕਾਲਜ ਅਧਿਆਪਕਾਂ ਦੀ ਤਨਖਾਹ ਵਿਚ ਕੋਈ ਇਜ਼ਾਫਾ ਨਹੀ ਕੀਤਾ ਜਾ ਰਿਹਾ। ਇਸ ਮੌਕੇ ਯੂਨਿਟ ਦੇ ਸਕੱਤਰ ਡਾ ਰਾਕੇਸ਼ ਕੁਮਾਰ , ਸਟਾਫ਼ ਸਕੱਤਰ ਪ੍ਰੋ ਦੇਵ ਕੁਮਾਰ ਸਮੇਤ ਹਾਜ਼ਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸੱਤਵੇਂ ਪੇ ਸਕੇਲ ਸਬੰਧੀ ਬਣਦੀ ਗਰਾਂਟ ਰਾਸ਼ੀ ਜਾਰੀ ਕਰਨ ਅਤੇ ਅਧਿਆਪਕਾਂ ਦੀਆਂ ਹੋਰ ਹੱਕੀ ਮੰਗਾਂ ਪ੍ਰਤੀ ਅਜਿਹਾ ਤਾਨਾਸ਼ਾਹੀ ਵਤੀਰਾ ਜਾਰੀ ਰੱਖਿਆ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।