ਯੁਵਕ ਸੇਵਾਵਾਂ ਵਿਭਾਗ ਵਲੋਂ ਰੈਡ ਰਿਬਨ ਕਲੱਬਾਂ ਦੀ ਐਡਵੋਕੇਸੀ ਮੀਟਿੰਗ ਦਾ ਆਯੋਜਨ
ਐਸ.ਏ.ਐਸ.ਨਗਰ, 19 ਸਤੰਬਰ ਯੁਵਕ ਸੇਵਾਵਾਂ ਵਿਭਾਗ ਵਲੋਂ ਚੰਡੀਗੜ੍ਹ ਗਰੁੱਪ ਆਫ ਕਾਲਜਿਜ ਲਾਂਡਰਾ ਵਿਖੇ ਸਹਾਇਕ ਨਿਰਦੇਸ਼ਕ ਡਾ. ਮਲਕੀਤ ਸਿੰਘ ਮਾਨ ਦੀ ਅਗਵਾਈ ਵਿੱਚ ਰੈਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਕਰਵਾਈ ਗਈ ਜਿਸ ਵਿੱਚ 55 ਕਾਲਜਾਂ ਦੇ ਨੋਡਲ ਅਫਸਰਾਂ ਅਤੇ ਪੀਅਰ ਐਜੂਕੇਟਡ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਗਗਨਦੀਪ ਕੌਰ ਭੁੱਲਰ ਡੀਨ ਕਾਲਜਿਜ਼ ਸੀ.ਜੀ.ਸੀ. ਲਾਂਡਰਾਂ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਮਲਕੀਤ ਸਿੰਘ ਮਾਨ ਨੇ ਦੱਸਿਆ ਕਿ ਇਸ ਵਰਕਸ਼ਾਪ ਦਾ ਮੰਤਵ ਨੌਜਵਾਨਾਂ ਨੂੰ ਨਸ਼ਿਆਂ ਦੇ ਪ੍ਰਭਾਵ ਤੋਂ ਦੂਰ ਰੱਖਣਾ, ਐਚ.ਆਈ.ਵੀ. ਤੋਂ ਨਿਯਾਤ ਦਿਵਾਉਣਾ, ਸਵੈਇਛੁਕ ਖੂਨਦਾਨ ਮੁਹਿੰਮ ਨੂੰ ਪ੍ਰਫੁਲਤ ਕਰਨਾ ਅਤੇ ਟੀ.ਬੀ. ਮੁਕਤ ਭਾਰਤ ਅਭਿਆਨ ਵਿੱਚ ਨੌਜਵਾਨਾਂ ਵਲੋਂ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਜਾਣਕਾਰੀ ਦੇਣਾ ਸੀ।
ਉਹਨਾਂ ਦੱਸਿਆ ਕਿ ਹਰੇਕ ਕਾਲਜ ਦਾ ਰੈਡ ਰਿਬਨ ਕਲੱਬ ਪੂਰੇ ਸਾਲ ਵਿੱਚ ਜੋ ਗਤੀਵਿਧੀਆਂ ਕਾਲਜ ਵਿੱਚ ਕਰਵਾਏਗਾ, ਉਸਦਾ ਕੈਲੰਡਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਸਮੂਹ ਕਾਲਜਾਂ ਨੂੰ ਰੈਡ ਰਿਬਨ ਕਲੱਬਾਂ ਦੇ ਪ੍ਰੋਗਰਾਮਾਂ ਲਈ ਮਾਇਕ ਸਹਾਇਤਾ ਰਾਸ਼ੀ ਵੀ ਜਾਰੀ ਕੀਤੀ ਗਈ।
ਇਸ ਮੌਕੇ ਸ਼ਿਵਾਲਿਕ ਇੰਸਟੀਚਿਊਟ ਆਫ ਐਜੂਕੇਸ਼ਨ ਐਂਡ ਰਿਸਰਚ ਮੁਹਾਲੀ ਦੇ ਸ੍ਰੀਮਤੀ ਸੀਮਾ ਮਲਿਕ ਨੇ ਰੈਡ ਰਿਬਨ ਕਲੱਬ ਨੂੰ ਬਣਾਉਣ, ਹੋਂਦ, ਬਣਤਰ, ਸੰਚਾਲਨ ਕਰਨ ਆਦਿ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਬੁਲਾਰਿਆਂ ਨੇ ਪੰਜਾਬ ਰਾਜ ਏਡਜ ਕੰਟਰੋਲ ਸੁਸਾਇਟੀ ਵਲੋਂ ਕੀਤੀ ਜਾ ਰਹੀ ਰਿਪੋਟਿੰਗ ਦੇ ਸੰਦਰਭ ਵਿੱਚ ਇੰਸਟਾਗ੍ਰਾਮ, ਫੇਸ ਬੁੱਕ, ਟਵਿੱਟਰ ਅਤੇ ਹੋਰ ਸੋਸ਼ਲ ਮੀਡਿਆ ਚੈਨਲਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੀ.ਜੀ.ਸੀ. ਲਾਂਡਰਾ ਦੇ ਨੋਡਲ ਅਫਸਰ ਸ੍ਰੀ ਸਤੀਸ਼ ਕੁਮਾਰ ਨੇ ਵੀ ਸੰਬੋਧਨ ਕੀਤਾ।
ਵਰਕਸ਼ਾਪ ਦੌਰਾਨ ਵੱਖ-ਵੱਖ ਕਾਲਜਾਂ ਤੋਂ ਸ. ਮਨਿੰਦਰਪਾਲ ਸਿੰਘ ਗਿੱਲ, ਸ੍ਰੀ ਵੇਦ ਪ੍ਰਕਾਸ਼, ਸ. ਗੁਰਦੀਪ ਸਿੰਘ, ਸ੍ਰੀਮਤੀ ਪੂਜਾ, ਸ੍ਰੀ ਨੀਤਿਨ ਕੁਮਾਰ, ਸ੍ਰੀਮਤੀ ਅਮਰਜੀਤ ਕੌਰ, ਸ੍ਰੀਮਤੀ ਤੇਜਿੰਦਰ ਕੌਰ, ਸ. ਰਾਜਿੰਦਰ ਸਿੰਘ, ਸ੍ਰੀਮਤੀ ਚਰਨਜੀਤ ਕੌਰ, ਸ. ਜਗਤਾਰ ਸਿੰਘ ਨੇ ਵੀ ਹਿੱਸਾ ਲਿਆ।