ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮਾਂ ਅਤੇ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਗਵਰਨੈਂਸ ਫੈਲੋ ਸਰਗਰਮ ਭੂਮਿਕਾ ਨਿਭਾ ਸਕਦੇ ਹਨ: ਡੀ ਸੀ ਕੋਮਲ ਮਿੱਤਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਗਸਤ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਨਵੇਂ ਭਰਤੀ ਹੋਏ ਸੀਨੀਅਰ ਪੰਜਾਬ ਸੁਸ਼ਾਸਨ ( ਗੁੱਡ ਗਵਰਨੈਂਸ) ਫੈੱਲੋਜ਼ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਜ਼ਮੀਨੀ ਪੱਧਰ 'ਤੇ ਸਰਾਕਰ ਦੇ ਫਲੈਗਸ਼ਿਪ ਪ੍ਰੋਗਰਾਮਾਂ ਅਤੇ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਸਰਗਰਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਨੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਸਬੰਧਤ ਦਫ਼ਤਰਾਂ ਦੇ ਕੰਮਕਾਜ ਤੋਂ ਜਾਣੂ ਕਰਵਾਇਆ।

ਕੁੱਲ 43 ਸੀਨੀਅਰ ਪੰਜਾਬ ਸੁਸ਼ਾਸਨ ਫੈਲੋ ਇਸ ਸਮੇਂ 18 ਤੋਂ 23 ਅਗਸਤ, 2025 ਤੱਕ ਪੰਜਾਬ ਸੁਸ਼ਾਸਨ ਫੈਲੋਸ਼ਿਪ ਪ੍ਰੋਗਰਾਮ ਅਧੀਨ ਇੰਡਕਸ਼ਨ ਸਿਖਲਾਈ ਪ੍ਰੋਗਰਾਮ ਅਧੀਨ ਹਨ। ਇਸ ਪ੍ਰੋਗਰਾਮ ਦੇ ਹਿੱਸੇ ਵਜੋਂ, ਫੈਲੋਜ਼ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ, ਐਸ ਏ ਐਸ ਨਗਰ (ਮੋਹਾਲੀ) ਅਤੇ ਨਗਰ ਨਿਗਮ ਮੋਹਾਲੀ ਦਾ ਦੌਰਾ ਕੀਤਾ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਮਕਾਜ ਬਾਰੇ ਵਿਸਥਾਰ ਵਿੱਚ ਦੱਸਿਆ ਅਤੇ ਮਾਲ ਵਿਭਾਗ ਵਿੱਚ ਨਵੀਆਂ ਪਹਿਲਕਦਮੀਆਂ, ਜਿਵੇਂ ਕਿ ਈਜ਼ੀ ਰਜਿਸਟਰੀ ਅਤੇ ਈਜ਼ੀ ਜਮ੍ਹਾਂਬੰਦੀ ਦੇ ਸਫਲ ਲਾਗੂ ਕਰਨ 'ਤੇ ਚਾਨਣਾ ਪਾਇਆ, ਜਿਨ੍ਹਾਂ ਦਾ ਉਦੇਸ਼ ਨਾਗਰਿਕਾਂ ਨੂੰ ਨਿਰਵਿਘਨ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨਾ ਹੈ।
ਫੈਲੋਜ਼ ਨੇ ਸਬ-ਰਜਿਸਟਰਾਰ ਦਫ਼ਤਰ, ਫਰਦ ਕੇਂਦਰ ਅਤੇ ਸੇਵਾ ਕੇਂਦਰ, ਮੋਹਾਲੀ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਅਧਿਕਾਰੀਆਂ ਅਤੇ ਸਟਾਫ ਨਾਲ ਗੱਲਬਾਤ ਕੀਤੀ। ਉਨ੍ਹਾਂ ਨੂੰ ਆਮ ਤੌਰ 'ਤੇ ਸੇਵਾ ਕੇਂਦਰਾਂ ਵਿੱਚ ਪ੍ਰਦਾਨ ਕੀਤੀਆਂ ਜਾਂਦੀਆਂ ਨਾਗਰਿਕ ਸੇਵਾਵਾਂ ਦੀ ਹੋਮ ਡਿਲੀਵਰੀ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜੋ ਕਿ ਟੋਲ-ਫ੍ਰੀ ਨੰਬਰ 1076 'ਤੇ ਡਾਇਲ ਕਰਕੇ ਪਹੁੰਚਯੋਗ ਹੈ।
ਨਗਰ ਨਿਗਮ ਮੋਹਾਲੀ ਵਿਖੇ, ਫੈਲੋਜ਼ ਨੇ ਸਥਾਨਕ ਸੰਸਥਾਵਾਂ ਦੇ ਕੰਮਕਾਜ ਅਤੇ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੰਦੇ ਹੋਏ, ਡੀ ਸੀ ਕੋਮਲ ਮਿੱਤਲ ਨੇ ਕਿਹਾ ਕਿ ਗੁੱਡ ਗਵਰਨੈਂਸ ਫੈਲੋਜ਼ ਫੈਸਲਿਆਂ ਅਤੇ ਯੋਜਨਾਵਾਂ ਨੂੰ ਲਾਗੂ ਕਰਨ 'ਤੇ ਜ਼ਮੀਨੀ ਫੀਡਬੈਕ ਪ੍ਰਦਾਨ ਕਰਕੇ ਲੋਕਾਂ ਅਤੇ ਰਾਜ ਸਰਕਾਰ ਵਿਚਕਾਰ ਸੰਚਾਰ ਪਾੜੇ ਨੂੰ ਪੂਰਾ ਕਰਨ ਵਿੱਚ ਮਦਦ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਜਨਤਾ ਨੂੰ ਲਾਭ ਪਹੁੰਚਾਉਣ ਵਾਲਾ ਇੱਕ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਫੀਡਬੈਕ ਵਿਧੀ ਯਕੀਨੀ ਬਣਾਏਗਾ।
ਦੌਰੇ ਦੌਰਾਨ ਏ.ਸੀ. (ਜ) ਡਾ. ਅੰਕਿਤਾ ਕਾਂਸਲ, ਨਾਇਬ ਤਹਿਸੀਲਦਾਰ ਹਰਜੋਤ ਸਿੰਘ ਅਤੇ ਜ਼ਿਲ੍ਹਾ ਆਈ ਟੀ ਮੈਨੇਜਰ, ਗਵਰਨੈਂਸ ਰਿਫਾਰਮਜ਼, ਰਮਨਪ੍ਰੀਤ ਸਿੰਘ ਵੀ ਮੌਜੂਦ ਸਨ।