
ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਮੋਹਾਲੀ ਵਿੱਚ ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਯੋਜਨਾਵਾਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਗਸਤ, 2025: ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਸਹਿਯੋਗ ਅਤੇ ਡਾ. ਬਲਜੀਤ ਕੌਰ, ਮੰਤਰੀ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀ ਅਗਵਾਈ ਹੇਠ ਮੋਹਾਲੀ ਵਿੱਚ ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਨਾਲ ਸਬੰਧਤ ਯੋਜਨਾਵਾਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ। ਇਸ ਦੌਰੇ ਦੀ ਅਗਵਾਈ ਸ਼੍ਰੀਮਤੀ ਗੁੰਜੀਤ ਰੁਚੀ ਬਾਵਾ, ਉਪ-ਚੇਅਰਪਰਸਨ, ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਕੀਤੀ।
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਗਸਤ, 2025: ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਸਹਿਯੋਗ ਅਤੇ ਡਾ. ਬਲਜੀਤ ਕੌਰ, ਮੰਤਰੀ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀ ਅਗਵਾਈ ਹੇਠ ਮੋਹਾਲੀ ਵਿੱਚ ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਨਾਲ ਸਬੰਧਤ ਯੋਜਨਾਵਾਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ। ਇਸ ਦੌਰੇ ਦੀ ਅਗਵਾਈ ਸ਼੍ਰੀਮਤੀ ਗੁੰਜੀਤ ਰੁਚੀ ਬਾਵਾ, ਉਪ-ਚੇਅਰਪਰਸਨ, ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਕੀਤੀ।
ਦੌਰੇ ਦੌਰਾਨ, ਮਿਸਜ਼ ਬਾਵਾ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ, ਤਾਂ ਜੋ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਲਏ ਜਾ ਰਹੇ ਉਪਾਵਾਂ ਦਾ ਮੁਲਾਂਕਣ ਕੀਤਾ ਜਾ ਸਕੇ। ਉਹਨਾਂ ਨੇ ਸ਼੍ਰੀਮਤੀ ਸੋਨਮ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਮੋਹਾਲੀ; ਹਰਮਨਦੀਪ ਸਿੰਘ ਹਾਂਸ, ਐਸ ਐਸ ਪੀ, ਮੋਹਾਲੀ; ਅਤੇ ਸ਼੍ਰੀਮਤੀ ਦੀਪਿਕਾ ਸਿੰਘ ਸੇਖੋਂ, ਐਸ ਪੀ (ਪੀ ਬੀ ਆਈ), ਮੋਹਾਲੀ ਨਾਲ ਸੰਵਾਦ ਕੀਤਾ। ਚਰਚਾਵਾਂ ਦਾ ਕੇਂਦਰ ਬੱਚਿਆਂ ਦੀ ਸੁਰੱਖਿਆ ਲਈ ਪੁਲਿਸ ਉਪਰਾਲਿਆਂ ਨੂੰ ਮਜ਼ਬੂਤ ਕਰਨ, ਸੁਰੱਖਿਆ ਪ੍ਰਣਾਲੀਆਂ ਨੂੰ ਯਕੀਨੀ ਬਣਾਉਣ ਅਤੇ ਸੰਵੇਦਨਸ਼ੀਲ ਬੱਚਿਆਂ ਨੂੰ ਦਰਪੇਸ਼ ਚੁਣੌਤੀਆਂ ਦਾ ਮੁਲਾਂਕਣ ਕਰਨ ‘ਤੇ ਸੀ।
ਸਮੀਖਿਆ ਮੀਟਿੰਗ ਤੋਂ ਇਲਾਵਾ, ਮਿਸਜ਼ ਗੁੰਜੀਤ ਰੁਚੀ ਬਾਵਾ ਨੇ ਗੁਰ ਆਸਰਾ ਟਰੱਸਟ, ਮੋਹਾਲੀ ਵਿੱਚ ਸਥਿਤ ਬੱਚਿਆਂ ਦੀ ਦੇਖਭਾਲ ਕਰਨ ਵਾਲੇ ਸੰਸਥਾਨ ਦਾ ਦੌਰਾ ਕੀਤਾ, ਜਿੱਥੇ ਉਹਨਾਂ ਦਾ ਸ਼੍ਰੀਮਤੀ ਕੁਲਵੀਰ ਕੌਰ, ਪ੍ਰਧਾਨ, ਗੁਰ ਆਸਰਾ ਟਰੱਸਟ ਅਤੇ ਸ਼੍ਰੀ ਸਤਵੀਰ ਸਿੰਘ, ਸੰਸਥਾਪਕ ਵੱਲੋਂ ਸਵਾਗਤ ਕੀਤਾ ਗਿਆ। ਦੌਰੇ ਦੌਰਾਨ ਮੁੱਖ ਮੁੱਦਿਆਂ 'ਤੇ ਵਿਸ਼ਤ੍ਰਿਤ ਚਰਚਾ ਕੀਤੀ ਗਈ, ਜਿਸ ਵਿੱਚ ਉੱਚ ਸਿੱਖਿਆ ਲਈ ਬੱਚਿਆਂ ਲਈ ਕੋਟਾ ਪ੍ਰਣਾਲੀ, ਰੇਡ ਦੌਰਾਨ ਬਚਾਏ ਗਏ ਬੱਚਿਆਂ ਅਤੇ ਪੋਕਸੋ ਐਕਟ ਹੇਠ ਆਏ ਬੱਚਿਆਂ ਲਈ ਨਵੇਂ ਸ਼ੈਲਟਰ ਹੋਮ ਦੀ ਸਥਾਪਨਾ ਅਤੇ ਬੱਚਿਆਂ ਦੇ ਸਮੂਹਿਕ ਵਿਕਾਸ ਅਤੇ ਪੁਨਰਵਾਸ ਲਈ ਯੋਗ ਮਨੋ ਚਿਕਿਤਸਕਾਂ ਦੀ ਭਰਤੀ ਸ਼ਾਮਲ ਸੀ। ਸ੍ਰੀਮਤੀ ਬਾਵਾ ਨੇ ਡਾ. ਭਵਨੀਤ ਭਾਰਤੀ, ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟਿਟਿਊਟ ਆਫ਼ ਮੈਡੀਕਲ ਸਾਇੰਸਿਸ, ਮੋਹਾਲੀ ਵੱਲੋਂ ਬੱਚਿਆਂ ਦੀ ਭਲਾਈ ਲਈ ਕੀਤੇ ਕੰਮ ਦੀ ਵੀ ਸਰਾਹਨਾ ਕੀਤੀ।
ਸ੍ਰੀਮਤੀ ਬਾਵਾ ਨਾਲ ਦੌਰੇ ਦੌਰਾਨ ਨਿਖਿਲ ਅਰੋੜਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ; ਨਵਪ੍ਰੀਤ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਮੋਹਾਲੀ; ਸ੍ਰੀਮਤੀ ਮਨਪ੍ਰੀਤ ਕੌਰ, ਪ੍ਰੋਟੈਕਸ਼ਨ ਅਫ਼ਸਰ (ਆਈ ਸੀ); ਅਤੇ ਸ਼੍ਰੀਮਤੀ ਗੁਰਵਿੰਦਰ ਕੌਰ, ਓ ਆਰ ਡਬਲਯੂ ਯੂਨਿਟ ਮੌਜੂਦ ਸਨ।
ਸ਼੍ਰੀਮਤੀ ਬਾਵਾ ਨੇ ਜ਼ੋਰ ਦਿਤਾ ਕਿ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ, ਪੰਜਾਬ ਸਰਕਾਰ ਦੇ ਸਹਿਯੋਗ ਨਾਲ, ਪੰਜਾਬ ਭਰ ਵਿੱਚ ਬੱਚਿਆਂ ਦੀਆਂ ਭਲਾਈ ਯੋਜਨਾਵਾਂ ਦੀ ਸਮੀਖਿਆ ਅਤੇ ਨਿਗਰਾਨੀ ਜਾਰੀ ਰੱਖੇਗਾ। ਉਹਨਾਂ ਨੇ ਹਰ ਬੱਚੇ ਲਈ ਸੁਰੱਖਿਅਤ, ਪੋਸ਼ਣਯੋਗ ਅਤੇ ਸਸ਼ਕਤੀਕਰਨ ਵਾਲਾ ਮਾਹੌਲ ਮੁਹੱਈਆ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਸ੍ਰੀਮਤੀ ਬਾਵਾ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਦੇ ਉਸਾਰੂ ਰੋਲ ਦੀ ਵੀ ਸਰਾਹਨਾ ਕੀਤੀ ਅਤੇ ਸਰਕਾਰੀ ਏਜੰਸੀਆਂ, ਸੰਸਥਾਵਾਂ ਅਤੇ ਸਮਾਜ ਦੇ ਸਹਿਯੋਗ ਦੀ ਮਹੱਤਤਾ ਤੇ ਜ਼ੋਰ ਦਿੱਤਾ।
ਉਨ੍ਹਾਂ ਨੇ ਇਹ ਵੀ ਯਕੀਨ ਦਿਵਾਇਆ ਕਿ ਕਮਿਸ਼ਨ ਨਿਰੰਤਰ ਸਮੀਖਿਆ ਕਰਨ ਅਤੇ ਨਿਗਰਾਨੀ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਲਈ ਕੰਮ ਕਰੇਗਾ, ਤਾਂ ਜੋ ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਸੰਬੰਧੀ ਕਾਨੂੰਨਾਂ ਅਤੇ ਪ੍ਰੋਗਰਾਮਾਂ ਦਾ ਪ੍ਰਭਾਵਸ਼ਾਲੀ ਤਰੀਕੇ ਨਾਲ ਨਿਰਵਾਹ ਹੋ ਸਕੇ। ਉਹਨਾਂ ਨੇ ਕਿਹਾ ਕਿ ਇਹ ਦੌਰੇ ਨੀਤੀ ਅਤੇ ਜ਼ਮੀਨੀ ਹਕੀਕਤ ਵਿਚਕਾਰ ਖੱਪਾ ਪੂਰਾ ਕਰਨ ਦੇ ਲਗਾਤਾਰ ਯਤਨਾਂ ਦਾ ਹਿੱਸਾ ਹਨ, ਜਿਸ ਨਾਲ ਪੰਜਾਬ ਵਿੱਚ ਬੱਚਿਆਂ ਦੀ ਸੁਰੱਖਿਆ ਇੱਕ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਉਪਕ੍ਰਮ ਬਣੇ।
