18 ਦਸੰਬਰ ਨੂੰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਸਾਲਾਨਾ ਕਨਵੋਕੇਸ਼ਨ ਕਰਵਾਈ ਜਾ ਰਹੀ ਹੈ।

ਹੁਸ਼ਿਆਰਪੁਰ 14 ਦਸੰਬਰ- 5ਵੀਂ ਸਲਾਨਾ ਕਨਵੋਕੇਸ਼ਨ 18 ਦਸੰਬਰ ਨੂੰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਈਸ ਚਾਂਸਲਰ ਧਰਮਜੀਤ ਸਿੰਘ ਪਰਮਾਰ ਨੇ ਦੱਸਿਆ ਕਿ ਇਸ ਮੌਕੇ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਪੇਸ਼ ਕੀਤੇ ਜਾਣਗੇ ਅਤੇ ਇਸ ਮੌਕੇ ਹਾਜ਼ਰ ਹੋਰ ਪਤਵੰਤੇ ਵੀ ਸੰਬੋਧਨ ਕਰਨਗੇ। ਇਸ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।