ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰੋਫ਼ੈਸਰ ਗੁਰਦਿਆਲ ਸਿੰਘ ਚੇਅਰ ਵਿਖੇ ‘ਪ੍ਰੋ. ਗੁਰਦਿਆਲ ਸਿੰਘ ਅਧਿਐਨ ਅਤੇ ਵਿਰਾਸਤ ਕੇਂਦਰ* (ਲਾਇਬ੍ਰੇਰੀ) ਦਾ ਉਦਘਾਟਨ 28 ਅਗਸਤ ਨੂੰ

ਪਟਿਆਲਾ, 23 ਅਗਸਤ- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ—ਚਾਂਸਲਰ ਡਾ. ਜਗਦੀਪ ਸਿੰਘ ਦੀ ਸੁਚੱਜੀ ਰਹਿਨੁਮਾਈ ਸਦਕਾ, ਯੂਨੀਵਰਸਿਟੀ ਵਿਖੇ ਪਦਮਸ੍ਰੀ ਤੇ ਗਿਆਨਪੀਠ ਐਵਾਰਡੀ ਪ੍ਰੋਫ਼ੈਸਰ ਗੁਰਦਿਆਲ ਸਿੰਘ ਦੇ ਨਾਂ ਤੇ ਸਥਾਪਿਤ ਚੇਅਰ ਵਿਚ, ‘ਪ੍ਰੋ. ਗੁਰਦਿਆਲ ਸਿੰਘ ਅਧਿਐਨ ਅਤੇ ਵਿਰਾਸਤ ਕੇਂਦਰ* (ਲਾਇਬ੍ਰ੍ਰੇਰੀ) ਦਾ ਉਦਘਾਟਨ 28 ਅਗਸਤ, 2025 ਨੂੰ ਸਵੇਰੇ 11.00 ਵਜੇ ਕੀਤਾ ਜਾ ਰਿਹਾ ਹੈ।

ਇਹ ਸੂਚਨਾ ਦਿੰਦੇ ਹੋਏ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੇ ਮੁਖੀ,ਕੋਆਰਡੀਨੇਟਰ ਪੰਜਾਬੀਪੀਡੀਆ ਕੇਂਦਰ ਅਤੇ ਸਟੇਟ ਐਵਾਰਡੀ ਡਾ. ਰਾਜਵੰਤ ਕੌਰ ‘ਪੰਜਾਬੀ* ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ  ਯੂਨੀਵਰਸਿਟੀ ਦੇ ਵਾਈਸ—ਚਾਂਸਲਰ ਡਾ. ਜਗਦੀਪ ਸਿੰਘ ਕਰਨਗੇ। ਇਸ ਅਵਸਰ *ਤੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਵਿਸ਼ੇਸ਼ ਤੌਰ ਤੇ ਆਪਣੇ ਵਿਚਾਰ ਸਾਂਝੇ ਕਰਨਗੇ।
ਇਸ ਸਮਾਗਮ ਦੇ ਮੁੱਖ ਵਕਤਾ ਡੀ.ਏ.ਵੀ. ਕਾਲਜ ਅਬੋਹਰ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਤਰਸੇਮ ਸ਼ਰਮਾ ਹੋਣਗੇ ਅਤੇ ਵਿਸ਼ੇਸ਼ ਮਹਿਮਾਨ ਪ੍ਰੋ. ਗੁਰਦਿਆਲ ਸਿੰਘ ਦੇ ਸਪੁੱਤਰ ਰਵਿੰਦਰ ਸਿੰਘ ਹੋਣਗੇ। ਸਮਾਗਮ ਦੇ ਆਰੰਭ ਵਿਚ ਡਾ. ਰਾਜਵੰਤ ਕੌਰ ‘ਪੰਜਾਬੀ* ਸਵਾਗਤੀ ਸ਼ਬਦ ਅਤੇ ਡੀਨ ਭਾਸ਼ਾਵਾਂ ਡਾ. ਬਲਵਿੰਦਰ ਕੌਰ ਸਿੱਧੂ ਧੰਨਵਾਦੀ ਸ਼ਬਦ ਸਾਂਝੇ ਕਰਨਗੇ। 
ਚੇਅਰ ਵੱਲੋਂ ਇਸ ਸਮਾਗਮ ਵਿਚ ਸ਼ਿਰਕਤ ਕਰਨ ਲਈ ਪੰਜਾਬੀ ਭਾਸ਼ਾ ਅਤੇ ਸਾਹਿਤ ਵਿਚ ਦਿਲਚਸਪੀ ਰੱਖਣ ਵਾਲੇ ਅਧਿਆਪਕਾਂ,ਖੋਜਾਰਥੀਆਂ ਅਤੇ ਵਿਦਿਆਰਥੀਆਂ ਦੇ ਨਾਲ—ਨਾਲ ਲੇਖਕਾਂ ਤੇ ਪਾਠਕਾਂ ਨੂੰ ਵੀ ਸ਼ਿਰਕਤ ਕਰਨ ਦਾ ਸੱਦਾ ਦਿੱਤਾ ਗਿਆ ਹੈ।