ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਦੀ ਸੂਰਾ ਸਿੰਘ ਵਿਖੇ ਬਲਾਕ ਪੱਧਰੀ ਲੋਕ ਨਾਚ ਮੁਕਾਬਲੇ ਕਰਵਾਏ ਗਏ

ਗੜ੍ਹਸ਼ੰਕਰ, 23 ਅਗਸਤ: ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਦੀ ਸੂਰਾ ਸਿੰਘ ਵਿਖੇ ਬਲਾਕ ਗੜ੍ਹਸ਼ੰਕਰ-1 ਅਤੇ ਗੜ੍ਹਸ਼ੰਕਰ-2 ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਲੋਕ ਨਾਚ ਮੁਕਾਬਲੇ ਕਰਵਾਏ ਗਏ।

ਬਲਾਕ ਨੋਡਲ ਅਫ਼ਸਰ ਗੜ੍ਹਸ਼ੰਕਰ-2-ਕਮ-ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਦੀ ਸੂਰਾ ਸਿੰਘ ਸ਼੍ਰੀ ਕ੍ਰਿਪਾਲ ਸਿੰਘ ਦੀ ਅਗਵਾਈ ਹੇਠ ਆਯੋਜਿਤ ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਗੜ੍ਹਸ਼ੰਕਰ-1 ਅਤੇ ਗੜ੍ਹਸ਼ੰਕਰ-2 ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। 
ਇਨ੍ਹਾਂ ਮੁਕਾਬਲਿਆਂ ਵਿੱਚ ਜੱਜਮੈਂਟ ਦੀ ਭੂਮਿਕਾ ਹੈੱਡਮਾਸਟਰ ਬਲਜੀਤ ਸਿੰਘ ਗੜ੍ਹੀ ਮਾਨਸੋਵਾਲ, ਹੈੱਡਮਾਸਟਰ ਦਿਲਦਾਰ ਸਿੰਘ ਗੜ੍ਹੀ ਮੱਟੋਂ ਅਤੇ ਹੈੱਡਮਾਸਟਰ ਬਲਵੀਰ ਸਿੰਘ ਟੂਟੋਮਜਾਰਾ ਨੇ ਨਿਭਾਈ। ਇਨ੍ਹਾਂ ਲੋਕ ਨਾਚ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਦੀ ਸੂਰਾ ਸਿੰਘ ਪਹਿਲੇ, ਸਕੂਲ ਆਫ਼ ਐਮੀਨੈਂਸ ਗੜ੍ਹਸ਼ੰਕਰ ਦੂਜੇ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਡਘਾਮ ਦੀ ਟੀਮ ਤੀਜੇ ਸਥਾਨ 'ਤੇ ਰਹੀ। 
ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਕ੍ਰਿਪਾਲ ਸਿੰਘ ਨੇ ਜੇਤੂ ਸਕੂਲਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਪ੍ਰਸ਼ੰਸਾ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬੀ.ਆਰ.ਸੀ. ਸਾਇੰਸ ਸ੍ਰੀ ਅਨੁਪਮ ਸ਼ਰਮਾ ਅਤੇ ਬੀ.ਆਰ.ਸੀ. ਗਣਿਤ ਸ੍ਰੀ ਰਾਮ ਸਰੂਪ ਅਤੇ ਹੋਰ ਸਟਾਫ਼ ਮੌਜੂਦ ਸੀ। ਸਟੇਜ ਦਾ ਸੰਚਾਲਨ ਮਾਸਟਰ ਗੁਰਵਿੰਦਰ ਸਿੰਘ ਨੇ ਕੀਤਾ।