ਡੁਮੇਲੀ ਖਾਲਸਾ ਕਾਲਜ ਵਿਖੇ ਲਗਾਇਆ ਗਿਆ ਮੈਡੀਕਲ ਚੈੱਕ ਅੱਪ ਕੈਂਪ

ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਕਾਲਜ ਦੇ ਕੰਪਿਊਟਰ ਅਤੇ ਕਾਮਰਸ ਵਿਭਾਗ ਦੇ ਸਹਿਯੋਗ ਨਾਲ ਗੁਰੂ ਹਰਿਕ੍ਰਿਸ਼ਨ ਚੈਰੀਟੇਬਲ ਫਾਊਂਡੇਸ਼ਨ ਵਲੋਂ ਚਲਾਈ ਜਾ ਰਹੀ ਭਾਈ ਘਨੱਈਆ ਜੀ ਚੈਰੀਟੇਬਲ ਡਿਸਪੈਂਸਰੀ ਪਿੰਡ ਸਾਹਨੀ ਵਲੋਂ ਮੈਡੀਕਲ ਕੈਂਪ ਲਗਾਇਆ ਗਿਆ।

ਇਸ ਮੌਕੇ ਵਤੌਰ ਮੁੱਖ ਮਹਿਮਾਨ ਪੁੱਜੇ ਤਰਲੋਚਨ ਸਿੰਘ ਕਾਲਰਾ ਸਾਬਕਾ ਪ੍ਰਧਾਨ ਲੋਕਲ ਪ੍ਰਬੰਧਕ ਕਮੇਟੀ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਨੇ ਭਾਈ ਘਨੱਈਆ ਜੀ ਚੈਰੀਟੇਬਲ ਡਿਸਪੈਂਸਰੀ ਪਿੰਡ ਸਾਹਨੀ ਵਲੋਂ ਇਲਾਕੇ ਦੇ ਪਿੰਡਾਂ ਵਿੱਚ ਲੋੜਵੰਦ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਪਰਾਲੇ ਦੀ ਪੁਰਜ਼ੋਰ ਸਲਾਘਾਂ ਕਰਦਿਆਂ ਕਿਹਾ ਕਿ ਲੋੜਵੰਦ ਮਰੀਜ਼ਾਂ ਨੂੰ ਮੁੱਢਲੀ ਸਿਹਤ ਸਹੂਲਤਾਂ ਅਤੇ ਮੁਫਤ ਦਵਾਈਆਂ ਦੇਣਾ ਵੱਡੇ ਪੁੰਨ ਦਾ ਕੰਮ ਹੈ। 
ਉਹਨਾਂ ਲੋੜਵੰਦ ਮਰੀਜ਼ਾਂ ਨੂੰ ਮੁਫਤ ਦਵਾਈਆਂ ਦੇਣ ਲਈ ਭਾਈ ਘਨੱਈਆ ਜੀ ਚੈਰੀਟੇਬਲ ਡਿਸਪੈਂਸਰੀ ਪਿੰਡ ਸਾਹਨੀ ਨੂੰ ਆਰਥਿਕ ਸਹਿਯੋਗ ਵੀ ਦਿੱਤਾ।ਇਸ ਮੌਕੇ ਪ੍ਰਿੰਸੀਪਲ ਡਾਕਟਰ ਗੁਰਨਾਮ ਸਿੰਘ ਰਸੂਲਪੁਰ ਨੇ ਦੱਸਿਆ ਕਿ ਮੈਡੀਕਲ ਕੈਂਪ ਵਿੱਚ ਸਕੂਲ ਵਿੱਦਿਆਰਥੀ,ਕਾਲਜ ਦੇ ਵਿੱਦਿਆਰਥੀ, ਇਲਾਕਾ ਵਾਸੀ ਅਤੇ ਸਮੁਹ ਸਟਾਫ ਦਾ ਮੈਡੀਕਲ ਚੈੱਕਅਪ ਕੀਤਾ ਗਿਆ ਹੈ।
ਉਹਨਾਂ ਗੁਰੂ ਹਰਿਕ੍ਰਿਸ਼ਨ ਚੈਰੀਟੇਬਲ ਫਾਊਂਡੇਸ਼ਨ ਦੇ ਮੁੱਖੀ ਤੇ  ਉੱਘੇ ਸਮਾਜ ਸੇਵੀ ਕਿਰਪਾਲ ਸਿੰਘ ਮਾਇਓਪੱਟੀ,ਅਵਤਾਰ ਸਿੰਘ ਭੋਗਲ ਨਰੂੜ ਅਤੇ ਭਾਈ ਘਨੱਈਆ ਜੀ ਚੈਰੀਟੇਬਲ ਡਿਸਪੈਂਸਰੀ ਪਿੰਡ ਸਾਹਨੀ ਦੇ ਸਟਾਫ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਕਾਲਜ ਕੰਪਿਊਟਰ ਵਿਭਾਗ ਤੋਂ ਪ੍ਰੋਫੈਸਰ ਰਜਿੰਦਰ ਕੌਰ, ਕਾਮਰਸ ਵਿਭਾਗ ਦੇ ਪ੍ਰੋ.ਅਮਨਜੋਤ ਕੌਰ ਕਾਲਰਾ ਅਤੇ ਪ੍ਰੋ ਦਮਨਜੀਤ ਕੌਰ ਵਲੋਂ ਮੈਡੀਕਲ ਕੈਂਪ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ।
ਇਸ ਮੌਕੇ ਗੁਰੂ ਹਰਿਕ੍ਰਿਸ਼ਨ ਚੈਰੀਟੇਬਲ ਫਾਊਂਡੇਸ਼ਨ ਸੰਸਥਾ ਮੁੱਖੀ ਕਿਰਪਾਲ ਸਿੰਘ ਮਾਇਓਪੱਟੀ ਵਲੋਂ ਸਹਿਯੋਗ ਦੇਣ ਲਈ ਮੁੱਖ ਮਹਿਮਾਨ ਤਰਲੋਚਨ ਸਿੰਘ ਕਾਲਰਾ,ਪ੍ਰਿੰਸੀਪਲ ਡਾਕਟਰ ਗੁਰਨਾਮ ਸਿੰਘ ਰਸੂਲਪੁਰ, ਸਮੁਹ ਸਟਾਫ ਅਤੇ ਵਿਦਿਆਰਥੀਆਂ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।