ਪੰਜਾਬ ਸਰਕਾਰ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ - ਚੇਅਰਮੈਨ ਸਤਨਾਮ ਸਿੰਘ ਜਲਵਾਹਾ

ਨਵਾਂਸ਼ਹਿਰ- ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਅਤੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ।

ਨਵਾਂਸ਼ਹਿਰ- ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਅਤੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ। 
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਤੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। ਚੇਅਰਮੈਨ ਸਤਨਾਮ ਸਿੰਘ ਜਲਵਾਹਾ ਅਤੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਤਾਜੋਵਾਲ, ਮੰਢਾਲਾ ਤੇ ਧੈਂਗੜਪੁਰ ਦੇ ਬੰਨ੍ਹ ਦੀ ਮੌਜੂਦਾ ਸਥਿਤੀ ਨੂੰ ਦੇਖਿਆ ਤੇ ਆਮ ਲੋਕਾਂ ਨਾਲ ਗੱਲਬਾਤ ਕੀਤੀ। ਚੇਅਰਮੈਨ ਜਲਵਾਹਾ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।