
ਰੈੱਡ ਕਰਾਸ ਸੁਸਾਇਟੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਸਮੱਗਰੀ ਕੀਤੀ ਰਵਾਨਾ
ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਨੇ ਟਾਂਡਾ, ਮੁਕੇਰੀਆਂ ਅਤੇ ਤਲਵਾੜਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਕਾਰਜ ਤੇਜ਼ ਕਰ ਦਿੱਤੇ ਹਨ। ਇਸ ਸਬੰਧ ਵਿਚ ਅੱਜ ਸਹਾਇਕ ਕਮਿਸ਼ਨਰ (ਜ) ਓਇਸ਼ੀ ਮੰਡਲ ਨੇ ਰਾਹਤ ਸਮੱਗਰੀ ਨੂੰ ਰਵਾਨਾ ਕੀਤਾ।
ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਨੇ ਟਾਂਡਾ, ਮੁਕੇਰੀਆਂ ਅਤੇ ਤਲਵਾੜਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਕਾਰਜ ਤੇਜ਼ ਕਰ ਦਿੱਤੇ ਹਨ। ਇਸ ਸਬੰਧ ਵਿਚ ਅੱਜ ਸਹਾਇਕ ਕਮਿਸ਼ਨਰ (ਜ) ਓਇਸ਼ੀ ਮੰਡਲ ਨੇ ਰਾਹਤ ਸਮੱਗਰੀ ਨੂੰ ਰਵਾਨਾ ਕੀਤਾ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀਆਂ ਉਦਯੋਗਿਕ ਇਕਾਈਆਂ, ਫੈਕਟਰੀਆਂ, ਦਾਨੀਆਂ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੁਦਰਤੀ ਆਫ਼ਤ ਦੀ ਇਸ ਘੜੀ ਵਿਚ ਅੱਗੇ ਆਉਣ ਅਤੇ ਜਿੰਨਾ ਹੋ ਸਕੇ ਵਿੱਤੀ ਜਾਂ ਕਿਸੇ ਹੋਰ ਰੂਪ ਵਿਚ ਯੋਗਦਾਨ ਪਾਉਣ, ਤਾਂ ਜੋ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਰਾਹਤ ਪ੍ਰਦਾਨ ਕੀਤੀ ਜਾ ਸਕੇ।
ਦਿਲਚਸਪੀ ਰੱਖਣ ਵਾਲੇ ਵਿਅਕਤੀ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰੈੱਡ ਕਰਾਸ ਦਫ਼ਤਰ, ਜੋਧਾ ਮੱਲ ਰੋਡ, ਹੁਸ਼ਿਆਰਪੁਰ ਨਾਲ ਸੰਪਰਕ ਕਰ ਸਕਦੇ ਹਨ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਬੁੱਧਵਾਰ ਨੂੰ ਰੈੱਡ ਕਰਾਸ ਅਤੇ ਸਿਵਲ ਹਸਪਤਾਲ ਦੀਆਂ ਐਂਬੂਲੈਂਸ ਵੈਨਾਂ ਰਾਹੀਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ ਅਤੇ ਲੋੜਵੰਦ ਪਰਿਵਾਰਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਗਈ।
ਇਕ ਐਂਬੂਲੈਂਸ ਵੈਨ ਟਾਂਡਾ ਬਲਾਕ ਅਤੇ ਦੂਜੀ ਵੈਨ ਮੁਕੇਰੀਆਂ ਅਤੇ ਤਲਵਾੜਾ ਬਲਾਕਾਂ ਵਿਚ ਭੇਜੀ ਗਈ। ਉਨ੍ਹਾਂ ਦੱਸਿਆ ਕਿ ਟਾਂਡਾ ਦੇ ਰਾਹਤ ਕੈਂਪ ਸਰਕਾਰੀ ਹਾਈ ਸਕੂਲ ਮਿਆਣੀ ਵਿਚ ਪਿੰਡ ਅਬਦੁੱਲਾਪਰ, ਤਲਵਾੜਾ ਦੇ ਰਾਹਤ ਕੈਂਪ ਭਾਨ ਮੰਦਰ ਵਿਚ ਪਿੰਡ ਚੰਗਰਾਵਾ ਅਤੇ ਮੁਕੇਰੀਆ ਦੇ ਹੜ ਪ੍ਰਭਾਵਿਤ ਪਿੰਡਾਂ ਵਿਚ 1000 ਦੇ ਕਰੀਬ ਰਾਹਤ ਕਿੱਟਾ ਦੀ ਵੰਡ ਕੀਤੀ ਗਈ।
ਇਨ੍ਹਾਂ ਵਿਚ ਮੱਛਰਦਾਨੀਆਂ, ਗੱਦੇ, ਤਿਰਪਾਲਾਂ, ਬਿਸਕੁਟ ਪੈਕਟ, ਫਰੂਟ ਜੈਮ, ਤੇਲ ਦੀਆਂ ਬੋਤਲਾਂ, ਟੁੱਥ ਪੇਸਟ, ਟੁੱਥ ਬਰੱਸ਼, ਨਹਾਉਣ ਵਾਲੇ ਸਾਬਣ, ਕੱਪੜੇ ਧੋਣ ਵਾਲੇ ਸਾਬਣ, ਭਾਂਡੇ ਧੋਣ ਵਾਲੇ ਸਾਬਣ, ਓਡੋਮੋਸ, ਸੈਨਿਟਰੀ ਪੈਡ, ਚਾਹ ਪੱਤੀ, ਸੁੱਕਾ ਦੁੱਧ, ਖੰਡ ਆਦਿ ਸਮੱਗਰੀ ਸ਼ਾਮਿਲ ਸੀ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੰਡਾਂ ਵਿਚ ਕਿਸਾਨਾਂ ਦੀਆਂ ਟਰਾਲੀਆਂ ਨੂੰ ਢਕਣ ਅਤੇ ਲੋਕਾਂ ਦੀਆਂ ਛੱਤਾਂ ਚੋਣ ਆਦਿ ਕਾਰਨ ਪੈਦਾ ਹੇਏ ਹਾਲਾਤ ਤੋਂ ਬਚਾਅ ਲਈ 250 ਤੋਂ ਵੱਧ ਤਰਪਾਲਾ ਵੀ ਵੰਡੀਆਂ ਜਾ ਚੁੱਕੀਆਂ ਹਨ, ਤਾਂ ਜੋ ਲੋਕਾਂ ਨੂੰ ਇਨ੍ਹਾਂ ਸਥਿਤੀਆ ਤੋਂ ਰਾਹਤ ਮਿਲ ਸਕੇ।
