
ਕੇਂਦਰ ਅਤੇ ਸੂਬਾ ਸਰਕਾਰ ਗੁਰੂਆਂ ਵੱਲੋਂ ਵਿਖਾਏ ਗਏ ਰਸਤੇ 'ਤੇ ਚਲ ਰਹੀ ਹੈ-ਸ੍ਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 28 ਅਗਸਤ-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੇਂਦਰ ਅਤੇ ਸੂਬੇ ਦੀ ਡਬਲ ਇੰਜਨ ਦੀ ਸਰਕਾਰ ਗੁਰੂਆਂ ਵੱਲੋਂ ਦਿੱਤੀ ਗਈ ਸਿੱਖਿਆ ਨੂੰ ਗ੍ਰਹਿਣ ਕਰਕੇ ਉਨ੍ਹਾਂ ਦੇ ਵਿਖਾਏ ਰਸਤੇ 'ਤੇ ਚਲ ਰਹੀ ਹੈ।
ਚੰਡੀਗੜ੍ਹ, 28 ਅਗਸਤ-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੇਂਦਰ ਅਤੇ ਸੂਬੇ ਦੀ ਡਬਲ ਇੰਜਨ ਦੀ ਸਰਕਾਰ ਗੁਰੂਆਂ ਵੱਲੋਂ ਦਿੱਤੀ ਗਈ ਸਿੱਖਿਆ ਨੂੰ ਗ੍ਰਹਿਣ ਕਰਕੇ ਉਨ੍ਹਾਂ ਦੇ ਵਿਖਾਏ ਰਸਤੇ 'ਤੇ ਚਲ ਰਹੀ ਹੈ।
ਮੁੱਖ ਮੰਤਰੀ ਅੱਜ ਪੰਚਕੂਲਾ ਸਥਿਤ ਗੁਰੂਦਵਾਰਾ ਸ੍ਰੀ ਨਾਡਾ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਮੀਡੀਆ ਦੇ ਸੁਆਲਾਂ ਦਾ ਜਵਾਬ ਦੇ ਰਹੇ ਸਨ।
ਇੱਕ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਲ 1984 ਵਿੱਚ ਹੋਏ ਦੰਗਿਆਂ ਦੌਰਾਨ ਹਰਿਆਣਾ ਵਿੱਚ ਜਿਨ੍ਹਾਂ ਸਿੱਖ ਪਰਿਵਾਰਾਂ ਨੇ ਆਪਣੇ ਮੁਖਿਆ ਨੂੰ ਖੋਇਆ ਹੈ, ਉਨਾਂ ਦੇ ਪੀੜਤ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ। ਨੌਕਰੀ ਦੇ ਇੱਛਾ ਰੱਖਣ ਵਾਲੇ ਪਰਿਵਾਰ ਆਪਣੇ ਜ਼ਿਲ੍ਹੇ ਦੇ ਡਿਪਟੀ ਕਮੀਸ਼ਨਰ ਰਾਹੀਂ ਅਰਜੀ ਕਰ ਸਕਦੇ ਹਨ।
ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੰਗਿਆਂ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਪਰਿਵਾਰਾਂ 'ਤੇ ਹਮਲੇ ਹੋਏ ਜਿਸ ਵਿੱਚ ਜਾਨ ਮਾਲ ਦਾ ਨੁਕਸਾਨ ਹੋਇਆ। ਪਿਛਲੀ ਸਰਕਾਰ ਨੇ ਇਨ੍ਹਾਂ ਦੰਗਿਆਂ ਦੀ ਫਾਇਲਾਂ ਨੂੰ ਦਬਾ ਦਿੱਤਾ ਸੀ ਪਰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਫਾਇਲਾਂ ਨੂੰ ਕੱਡਵਾ ਕੇ ਦੋਸ਼ਿਆਂ ਨੂੰ ਸਲਾਖਾਂ ਦੇ ਪਿੱਛੇ ਭੇਜਣ ਦਾ ਕੰਮ ਕੀਤਾ ਹੈ।
ਸ੍ਰੀ ਨਾਇਬ ਸਿੰਘ ਸੈਣੀ ਨੇ ਹਾਲ ਹੀ ਵਿੱਚ ਖ਼ਤਮ ਹੋਈ ਵਿਧਾਨਸਭਾ ਸੈਸ਼ਨ ਨਾਲ ਜੁੜੇ ਸੁਆਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਵਿਪੱਖ ਵਿੱਚ ਜੋ ਵੀ ਮੁੱਦੇ ਚੁੱਕੇ ਉਨ੍ਹਾਂ ਦਾ ਸਹੀ ਜਵਾਬ ਦਿੱਤਾ ਗਿਆ। ਵਿਪੱਖ ਵੱਲੋਂ ਲਗਾਏ ਗਏ ਵੋਟ ਚੋਰੀ ਦੇ ਆਰੋਪ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸੱਚ ਤਾਂ ਇਹ ਹੈ ਕਿ ਵਿਪੱਖ ਦੇ ਕੋਲ੍ਹ ਕੋਈ ਮੁੱਦਾ ਨਹੀਂ ਹੈ। ਕਾਂਗੇ੍ਰਸ ਪਾਰਟੀ ਹਰਿਆਣਾ ਵਿੱਚ 10 ਸਾਲਾਂ ਤੱਕ ਸੱਤਾ ਵਿੱਚ ਰਹੀ, ਉਨ੍ਹਾਂ ਦੇ ਕਾਰਜਕਾਲ ਵਿੱਚ ਭ੍ਰਿਸ਼ਟਾਚਾਰ, ਘੋਟਾਲੇ ਅਤੇ ਅਵਿਵਸਥਾ ਦਾ ਆਲਮ ਰਿਹਾ ਜਿਸ ਦਾ ਨਤੀਜਾ ਸੂਬੇ ਦੀ ਪੂਰੀ ਜਨਤਾ ਨੂੰ ਭੁਗਤਣਾ ਪਿਆ।
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਦੀ ਸਲਾਂਘਾ ਕਰਦੇ ਹੋਏ ਕਿਹਾ ਕਿ ਇੱਕ ਭਾਰਤ, ਸ਼ਾਨਦਾਰ ਭਾਰਤ ਅਭਿਆਨ ਤਹਿਤ ਉਤਰ ਤੋਂ ਦੱਖਣ ਅਤੇ ਪੂਰਬ ਤੋਂ ਪਛਮ ਤੱਕ ਦੇਸ਼ ਦੇ ਕੋਣੇ-ਕੋਣੇ ਵਿੱਚ ਬਰਾਬਰ ਵਿਕਾਸ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਸਿੱਖ ਗੁਰੂਆਂ ਦੇ ਪ੍ਰਕਾਸ਼ ਪਰਬ ਨੂੰ ਧੂਮਧਾਮ ਅਤੇ ਸ਼ਾਨਦਾਰ ਢੰਗ ਨਾਲ ਮਨਾ ਰਹੀ ਹੈ।
ਸਾਲ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪਰਬ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਇਤਿਹਾਸਕ ਕਰਤਾਰਪੁਰ ਕਾਰਿਡੋਰ ਦੇਸ਼ ਨੂੰ ਸਮਰਪਿਤ ਕੀਤਾ ਸੀ। ਹੁਣ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਕਿਸਤਾਨ ਦੇ ਪਿੰਡ ਕਰਤਾਰਪੁਰ ਸਥਿਤ ਗੁਰੂਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਲੱਗੇ ਹਨ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਹ ਵੀ ਦੱਸਿਆ ਕਿ ਵਿਧਾਨਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਹੀ ਗੁਰੂ ਤੇਗ ਬਹਾਦੁਰ ਜੀ ਦਾ 350ਵਾਂ ਸ਼ਹੀਦੀ ਦਿਵਸ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਸਭ ਦੀ ਸਹਿਮਤੀ ਨਾਲ ਇਹ ਪ੍ਰਸਤਾਵ ਪਾਸ ਕੀਤਾ ਗਿਆ ਹੈ ਜਿਸ ਦੇ ਤਹਿਤ ਆਉਣ ਵਾਲੇ ਦਿਨਾਂ ਵਿੱਚ ਵੱਖ ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।
