
ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਐਸ ਏ ਐਸ ਨਗਰ, 26 ਸਤੰਬਰ ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਫੇਜ਼-7, ਮੁਹਾਲੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਤੇ ਚਾਂਦੀ ਦੇ ਤਮਗੇ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।
ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਫੇਜ਼-7, ਮੁਹਾਲੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਤੇ ਚਾਂਦੀ ਦੇ ਤਮਗੇ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।
ਸਕੂਲ ਦੇ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਸੈਕਟਰ-78 ਦੇ ਖੇਡ ਮੈਦਾਨ ਵਿਚ ਹੋਏ ਕੁਸ਼ਤੀ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸਕੂਲ ਦੀ ਗਿਆਰਵੀਂ ਜਮਾਤ ਦੇ ਵਿਦਿਆਰਥੀ ਗੁਰਕੀਰਤ ਸਿੰਘ ਨੇ ਸੋਨ ਤਮਗਾ ਪ੍ਰਾਪਤ ਕੀਤਾ। ਇਸ ਮੁਕਾਬਲੇ ਵਿੱਚ ਸਕੂਲ ਦੀ 12 ਵੀਂ ਜਮਾਤ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਵੀ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਸੋਨ ਤਮਗਾ ਹਾਸਲ ਕੀਤਾ।
ਉਹਨਾਂ ਦੱਸਿਆ ਕਿ ਕਮਾਂਡੋ ਕੰਪਲੈਕਸ, ਫੇਜ਼ -11ਵਿੱਚ ਹੋਏਬਾਕਸਿੰਗ ਮੁਕਾਬਲਿਆਂ ਦੌਰਾਨ ਸਕੂਲ ਦੀ ਅੱਠਵੀਂ ਜਮਾਤ ਦੇ ਵਿਦਿਆਰਥੀ ਯੂਸ਼ਟਾਕ ਨੇ ਗੋਲਡ ਮੈਡਲ ਪ੍ਰਾਪਤ ਕੀਤਾ। ਇਸਦੇ ਨਾਲ ਨਾਲ ਮਾਨਵ ਮੰਗਲ ਸਮਾਰਟ ਸਕੂਲ ਫੇਜ਼ 10 ਵਿੱਚ ਜ਼ੋਨਲ ਪੱਧਰ ਤੇ ਹੋਏ ਬੈਡਮਿੰਟਨ ਮੁਕਾਬਲੇ ਵਿੱਚ ਗਿਆਰਵੀਂ ਦੇਵਿਦਿਆਰਥੀ ਦੇ ਵੇਸ਼ ਗਰਗ ਅਤੇਕ੍ਰਿਸ਼ਨ ਨੇ ਸਿਲਵਰ ਮੈਡਲ (ਚਾਂਦੀ ਦਾ ਤਮਗਾ) ਹਾਸਿਲ ਕਰਕੇ ਸਕੂਲ ਦੇਅਧਿਆਪਕਾਂ ਦਾ ਨਾਂ ਚਮਕਾਇਆ।
ਸਕੂਲ ਦੇ ਡਾਇਰੈਕਟਰ ਪਵਨਦੀਪ ਕੌਰ ਗਿੱਲ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ ਉਹਨਾਂ ਨੂੰ ਵਧਾਈ ਦਿੰਤੀ ਅਤੇ ਭਵਿੱਖ ਵਿੱਚ ਹੋਰ ਅੱਗੇ ਵੱਧਣ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
