ਖ਼ਾਲਸਾ ਕਾਲਜ ਵਿਖੇ 7 ਦਿਨਾਂ ਰੁਜ਼ਗਾਰ ਯੋਗਤਾ ਅਤੇ ਹੁਨਰ ਸਿਖਲਾਈ ਪ੍ਰੋਗਰਾਮ ਸਮਾਪਤ, ਦੂਜੇ ਬੈਚ ਦੀ ਟ੍ਰੇਨਿੰਗ ਆਰੰਭ
ਗੜ੍ਹਸ਼ੰਕਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਡਾਇਰੈਕਟੋਰੇਟ ਆਫ਼ ਐਜ਼ੂਕੇਸ਼ਨ ਦੇ ਨਿਰਦੇਸ਼ ’ਤੇ ਕਾਲਜ ਦੇ ਕੈਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਵਲੋਂ 7 ਦਿਨਾਂ ਦਿਨਾਂ ਰੁਜ਼ਗਾਰ ਯੋਗਤਾ ਅਤੇ ਹੁਨਰ ਸਿਖਲਾਈ ਪ੍ਰੋਗਰਾਮ ਦੇ ਪਹਿਲੇ ਬੈਚ ਦੀ ਸਮਾਪਤੀ ਉਪਰੰਤ ਟ੍ਰੇਨਿੰਗ ਵਿਚ ਸ਼ਾਮਿਲ ਵਿਦਿਆਰਥਣਾਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ।

ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਮਹਿੰਦਰਾ ਐਂਡ ਮਹਿੰਦਰਾ ਨੰਦੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਾਲਜ ਵਿਦਿਆਰਥੀਆਂ ਨੂੰ ਵਪਾਰਕ ਅਤੇ ਪੇਸ਼ੇਵਰ ਹੁਨਰ ਵਿਕਾਸ ਸੰਬੰਧੀ ਉੁਤਸ਼ਾਹਿਤ ਕਰਨ ਲਈ ਟ੍ਰੇਨਿੰਗ ਦੇ ਪਹਿਲੇ ਬੈਚ ਦੀ ਸਮਾਪਤੀ ਉਪਰੰਤ ਦੂਜੇ ਬੈਚ ਵਿਚ ਸ਼ਾਮਿਲ ਲੜਕੀਆਂ ਦੀ ਟ੍ਰੇਨਿੰਗ ਆਰੰਭ ਕੀਤੀ ਗਈ।
ਟ੍ਰੇਨਿੰਗ ਦੌਰਾਨ ਮਹਿੰਦਰਾ ਐਂਡ ਮਹਿੰਦਰਾ ਨੰਦੀ ਫਾਊਂਡੇਸ਼ਨ ਵਲੋਂ ਮੁੱਖ ਬੁਲਾਰੇ ਨੇ ਵਿਦਿਆਰਥੀਆਂ ਨੂੰ ਕੈਰੀਅਰ ਦੇ ਖੇਤਰ ’ਚ ਵਿਕਾਸ ਦੇ ਮਹੱਤਵਪੂਰਨ ਪਹਿਲੂਆਂ ’ਤੇ ਵਿਦਿਆਰਥਣਾਂ ਦਾ ਮਾਰਗ ਦਰਸ਼ਨ ਕਰਦਿਆਂ ਉਨ੍ਹਾਂ ਨੂੰ ਸੰਚਾਰ ਹੁਨਰ, ਇੰਟਰਵਿਊ ਤਕਨੀਕ, ਨਿੱਜੀ ਵਿਵਰਣ ਤਿਆਰ ਕਰਨ ਸਮੇਤ ਕੰਮ ਦੀ ਥਾਂ ’ਤੇ ਨੈਤਿਕਤਾ ਸਬੰਧੀ ਜਾਗਰੂਕ ਕੀਤਾ।
ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਮੁੱਖ ਬੁਲਾਰੇ ਵਿਨੀਤ ਮਹਿਤਾ ਦਾ ਧੰਨਵਾਦ ਕਰਦਿਆਂ ਵਿਦਿਆਰਥਣਾਂ ਨੂੰ ਆਪਣੇ ਜੀਵਨ ਵਿਚ ਅੱਗੇ ਵਧਣ ਲਈ ਟ੍ਰੇਨਿੰਗ ਦੌਰਾਨ ਪ੍ਰਾਪਤ ਗਿਆਨ ਨੂੰ ਲਾਗੂ ਕਰਨ ਲਈ ਪ੍ਰੇਰਿਆ। ਉਨ੍ਹਾਂ ਇੰਜ. ਸੁਖਮਿੰਦਰ ਸਿੰਘ ਸਕੱਤਰ ਸਿੱਖਿਆ ਅਤੇ ਡਾਇਰੈਕਟੋਰੇਟ ਆਫ਼ ਐਜ਼ੂਕੇਸ਼ਨ ਵਲੋਂ ਵਿਦਿਆਰਥੀਆਂ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਦੇ ਕੈਰੀਅਰ ਵਿਚ ਵਾਧੇ ਲਈ ਬਹੁਤ ਲਾਹੇਵੰਦ ਹੋਵੇਗਾ।
ਇਸ ਮੌਕੇ ਕੈਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਦੇ ਕੋਆਰਡੀਨੇਟਰ ਡਾ. ਗੁਰਪ੍ਰੀਤ ਸਿੰਘ, ਡਾ ਮੁਕੇਸ਼ ਸ਼ਰਮਾ, ਪ੍ਰੋ. ਕਿਰਨਜੋਤ ਕੌਰ, ਪ੍ਰੋ. ਨਵਦੀਪ ਸਿੰਘ, ਡਾ. ਪ੍ਰੀਤਇੰਦਰ ਸਿੰਘ, ਡਾ. ਅਜੇ ਦੱਤਾ ਅਤੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਹਾਜ਼ਰ ਹੋਏ।