ਦੀਨ ਦਿਆਲ ਲਾਡੋ ਲਛਮੀ ਯੋਜਨਾ ਮਹਿਲਾਵਾਂ ਲਈ ਸੰਬਲ ਅਤੇ ਸਨਮਾਨ ਦੀ ਨਵੀਂ ਗਾਰੰਟੀ-ਰਣਬੀਰ ਗੰਗਵਾ

ਚੰਡੀਗੜ੍ਹ, 29 ਅਗਸਤ-ਹਰਿਆਣਾ ਦੇ ਜਨਸਿਹਤ ਇੰਜੀਨਿਅਰਿੰਗ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਰਾਜ ਸਰਕਾਰ ਮਹਿਲਾਵਾਂ ਦੇ ਸਮਾਜਿਕ ਸੁਰੱਖਿਆ ਅਤੇ ਸਸ਼ਕਤੀਕਰਨ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ ਹੈ। ਇਸ ਲੜੀ ਵਿੱਚ ਦੀਨ ਦਿਆਲ ਲਾਡੋ ਲਛਮੀ ਯੋਜਨਾ ਇੱਕ ਵੱਡਾ ਕਦਮ ਹੈ, ਜੋ ਮਹਿਲਾਵਾਂ ਦੇ ਜੀਵਨ ਵਿੱਚ ਸਰਗਰਮ ਬਦਲਾਵ ਲਿਆਵੇਗੀ।

ਉਨ੍ਹਾਂ ਨੇ ਦੱਸਿਆ ਕਿ ਪੰਡਿਤ ਦੀਨ ਦਿਆਲ ਉਪਾਧਿਆਏ ਦੀ ਜੈਯੰਤੀ 25 ਸਤੰਬਰ 2025 ਨਾਲ ਇਸ ਯੋਜਨਾ ਦਾ ਸ਼ੁਭਾਰੰਭ ਹੋਵੇਗਾ। ਇਸ ਦੇ ਤਹਿਤ 23 ਸਾਲ ਜਾਂ ਉਸ ਤੋਂ ਵੱਧ ਉਮਰ ਦੀ ਯੋਗ ਮਹਿਲਾਵਾਂ ਨੂੰ ਹਰ ਮਹੀਨੇ 2100 ਰੁਪਏ ਦੀ ਵਿਤੀ ਸਹਾਇਤਾ ਦਿੱਤੀ ਜਾਵੇਗੀ। ਗੰਗਵਾ ਨੇ ਕਿਹਾ ਕਿ ਇਹ ਸਹਾਇਤਾ ਸਿਰਫ਼ ਆਰਥਿਕ ਮਦਦ ਨਹੀਂ ਹੈ ਸਗੋਂ ਇਹ ਮਹਿਲਾਵਾਂ ਨੂੰ ਸਵੈ-ਨਿਰਭਰ ਅਤੇ ਆਤਮ ਵਿਸ਼ਵਾਸ ਬਨਾਉਣ ਦਾ ਠੋਸ ਯਤਨ ਹੈ।
ਸ੍ਰੀ ਗੰਗਵਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮਹਿਲਾਵਾਂ ਦੇ ਸਨਮਾਨ ਅਤੇ ਸੁਰੱਖਿਆ ਨੂੰ ਸਭ ਤੋਂ ਵੱਧ ਪ੍ਰਾਥਮਿਕਤਾ ਦੇ ਰਹੇ ਹਨ। ਦੀਨ ਦਿਆਲ ਲਾਡੋ ਲਛਮੀ ਯੋਜਨਾ ਇਹ ਸੰਦੇਸ਼ ਦਿੰਦੀ ਹੈ ਕਿ ਭੈਣ-ਬੇਟਿਆਂ ਬੋਝ ਨਹੀਂ ਸਗੋਂ ਪਰਿਵਾਰ ਅਤੇ ਸਮਾਜ ਦੀ ਤਾਕਤ ਹਨ। ਇਹ ਫੈਸਲਾ ਉਨ੍ਹਾਂ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਭਰੋਸਾ ਭਰੇਗਾ।
ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਨਾਲ ਲੱਖਾਂ ਮਹਿਲਾਵਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਆਉਣ ਵਾਲੇ ਸਮੇ ਵਿੱਚ ਇਸ ਨੂੰ ਹੋਰ ਵਿਆਪਕ ਰੂਪ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਇਹ ਯੋਜਨਾ ਸੂਬੇ ਦੀ ਮਹਿਲਾਵਾਂ ਦੇ ਉੱਜਵਲ ਭਵਿੱਖ ਦੀ ਗਾਰੰਟੀ ਬਣੇਗੀ।