ਸੜਕ ਹਾਦਸਿਆਂ ਨੂੰ ਰੋਕਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਵਿਭਾਗ - ਏ.ਡੀ.ਸੀ
ਹੁਸ਼ਿਆਰਪੁਰ:- ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ ਦੀ ਪ੍ਰਧਾਨਗੀ ਵਿਚ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਹੋਈ। ਇਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ਅਤੇ ਸੜਕ ਸੁਰੱਖਿਆ ਨਾਲ ਸਬੰਧਤ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਵਧੀਕ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਤੋਂ ਜਾਣਕਾਰੀ ਲੈਂਦੇ ਹੋਏ ਦੱਸਿਆ ਕਿ ਸਾਲ 2023 ਦੇ ਸਰਵੇਖਣ ਅਨੁਸਾਰ ਜ਼ਿਲ੍ਹੇ ਵਿਚ 44 ਬਲੈਕ ਸਪਾਟ ਦੀ ਪਛਾਣ ਕੀਤੀ ਗਈ ਸੀ, ਜਿਨ੍ਹਾਂ ਦੀ ਗਿਣਤੀ ਹੁਣ ਘੱਟ ਕੇ 21 ਹੋ ਗਈ ਹੈ।
ਇਹ ਬਲੈਕ ਸਪਾਟ ਨੈਸ਼ਨਲ ਹਾਈਵੇਅ ਅਥਾਰਟੀ ਜਲੰਧਰ ਅਤੇ ਅੰਮ੍ਰਿਤਸਰ, ਲੋਕ ਨਿਰਮਾਣ ਵਿਭਾਗ, ਨਗਰ ਨਿਗਮ ਆਦਿ ਨਾਲ ਸਬੰਧਤ ਹਨ। ਇਸ 'ਤੇ ਹਦਾਇਤਾਂ ਦਿੱਤੀਆਂ ਗਈਆਂ ਕਿ ਕਾਰਜਕਾਰੀ, ਲੋਕ ਨਿਰਮਾਣ ਵਿਭਾਗ, ਜ਼ਿਲ੍ਹਾ ਪੱਧਰ 'ਤੇ ਸਾਰੀਆਂ ਸਬੰਧਤ ਏਜੰਸੀਆਂ ਨਾਲ ਤਾਲਮੇਲ ਕਰਕੇ, ਬਲੈਕ ਸਪਾਟ ਨੂੰ ਹਟਾਉਣ ਲਈ ਹਫ਼ਤਾਵਾਰੀ ਮੀਟਿੰਗਾਂ ਕਰੇ ਅਤੇ ਆਪਣੀ ਪ੍ਰਗਤੀ ਰਿਪੋਰਟ ਆਰ.ਟੀ.ਓ ਨੂੰ ਭੇਜੇ।
ਮੀਟਿੰਗ ਵਿਚ ਪੁਲਿਸ ਵਿਭਾਗ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਨੁਮਾਇੰਦੇ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ 61 ਟ੍ਰੈਫਿਕ ਜਾਗਰੂਕਤਾ ਕੈਂਪ ਲਗਾਏ ਗਏ ਸਨ। ਚੇਅਰਮੈਨ ਨੇ ਨਿਰਦੇਸ਼ ਦਿੱਤੇ ਕਿ ਅਜਿਹੇ ਕੈਂਪ ਸਿਰਫ਼ ਸਕੂਲਾਂ ਵਿਚ ਹੀ ਨਹੀਂ ਸਗੋਂ ਈ-ਰਿਕਸ਼ਾ ਅਤੇ ਆਟੋ-ਰਿਕਸ਼ਾ ਚਾਲਕਾਂ ਲਈ ਵੀ ਲਗਾਏ ਜਾਣ ਤਾਂ ਜੋ ਉਹ ਟ੍ਰੈਫਿਕ ਨਿਯਮਾਂ ਤੋਂ ਜਾਣੂ ਹੋਣ ਅਤੇ ਸੜਕ ਹਾਦਸਿਆਂ ਨੂੰ ਘਟਾਇਆ ਜਾ ਸਕੇ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੇ ਪ੍ਰਤੀਨਿਧੀ ਤੋਂ ਸੇਫ ਸਕੂਲ ਵਾਹਨ ਯੋਜਨਾ ਤਹਿਤ ਕੀਤੀ ਗਈ ਕਾਰਵਾਈ ਦੀ ਰਿਪੋਰਟ ਮੰਗੀ ਗਈ ਅਤੇ ਹਰ ਮਹੀਨੇ ਚੈਕਿੰਗ ਰੋਸਟਰ ਤਿਆਰ ਕਰਕੇ ਆਰ.ਟੀ.ਓ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਸਾਰੇ ਸਕੂਲਾਂ ਦੀਆਂ ਬੱਸਾਂ ਦੀ ਜਾਂਚ ਯਕੀਨੀ ਬਣਾਈ ਜਾ ਸਕੇ।
ਸਹਾਇਕ ਆਰ.ਟੀ.ਓ ਸੰਦੀਪ ਕੁਮਾਰ ਭਾਰਤੀ ਨੇ ਦੱਸਿਆ ਕਿ ਜੁਲਾਈ ਮਹੀਨੇ ਦੌਰਾਨ ਕੁੱਲ 121 ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 9 ਬੱਸਾਂ ਦੇ ਸੇਫ਼ ਸਕੂਲ ਵਾਹਨ ਨੀਤੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਕਾਰਨ ਚਲਾਨ ਕੀਤੇ ਗਏ। ਟ੍ਰੈਫਿਕ ਇੰਚਾਰਜ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ ਕੁੱਲ 2884 ਚਲਾਨ ਜਾਰੀ ਕੀਤੇ ਗਏ।