ਵਿਧਾਇਕ ਜਿੰਪਾ ਨੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
ਹੁਸ਼ਿਆਰਪੁਰ- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਦੇ ਬੱਸੀ ਅਲੀ ਖਾਂ ਅਤੇ ਬੱਸੀ ਜਮਾਲ ਖਾਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਮੌਕੇ 'ਤੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਸਥਿਤੀ ਬਾਰੇ ਜਾਣਕਾਰੀ ਲਈ ਅਤੇ ਪ੍ਰਭਾਵਿਤ ਪਰਿਵਾਰਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਹਰ ਪ੍ਰਭਾਵਿਤ ਪਰਿਵਾਰ ਨੂੰ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸੇ ਵੀ ਪ੍ਰਭਾਵਿਤ ਵਿਅਕਤੀ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ ਅਤੇ ਉਨ੍ਹਾਂ ਦੇ ਨੁਕਸਾਨ ਦੀ ਪਹਿਲ ਦੇ ਆਧਾਰ 'ਤੇ ਭਰਪਾਈ ਕੀਤੀ ਜਾਵੇਗੀ।
ਇਸ ਦੌਰਾਨ ਵਿਧਾਇਕ ਜਿੰਪਾ ਨੇ ਅਧਿਕਾਰੀਆਂ ਨੂੰ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਲੋੜੀਂਦੀ ਰਾਹਤ ਸਮੱਗਰੀ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਸਾਨਾਂ ਅਤੇ ਮਜ਼ਦੂਰ ਵਰਗ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਫ਼ਸਲਾਂ ਅਤੇ ਜਾਇਦਾਦ ਦੇ ਨੁਕਸਾਨ ਦਾ ਸਰਵੇਖਣ ਪੂਰੀ ਪਾਰਦਰਸ਼ਤਾ ਨਾਲ ਕੀਤਾ ਜਾਵੇਗਾ ਅਤੇ ਮੁਆਵਜ਼ਾ ਜਲਦੀ ਵੰਡਿਆ ਜਾਵੇਗਾ।
ਵਿਧਾਇਕ ਨੇ ਪਿੰਡ ਵਾਸੀਆਂ ਨੂੰ ਸਬਰ ਰੱਖਣ ਅਤੇ ਪ੍ਰਸ਼ਾਸਨਿਕ ਟੀਮ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹਰ ਸੰਭਵ ਮਦਦ ਪ੍ਰਦਾਨ ਕਰੇਗੀ ਅਤੇ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਨਿਰਾਸ਼ ਨਹੀਂ ਹੋਣ ਦੇਵੇਗੀ।
ਇਸ ਮੌਕੇ ਵਿਧਾਇਕ ਨਾਲ ਸਥਾਨਕ ਪ੍ਰਸ਼ਾਸਨਿਕ ਅਧਿਕਾਰੀ, ਸਬੰਧਿਤ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੁਹਤਬਰ ਵੀ ਮੌਜੂਦ ਸਨ।