ਡਾ. ਸੀਮਾ ਗਰਗ ਨੇ ਸੰਭਾਲਿਆ ਕਾਰਜਕਾਰੀ ਸਿਵਲ ਸਰਜਨ ਹੁਸ਼ਿਆਰਪੁਰ ਦਾ ਚਾਰਜ
ਹੁਸ਼ਿਆਰਪੁਰ- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਕੁਮਾਰ ਰਾਹੁਲ, ਆਈ.ਏ.ਐਸ. ਜੀ ਦੇ ਹੁਕਮਾਂ ਅਨੁਸਾਰ, ਡਾ. ਸੀਮਾ ਗਰਗ ਜ਼ਿਲ੍ਹਾ ਟੀਕਾਕਰਣ ਅਫ਼ਸਰ ਨੇ ਅੱਜ 1 ਸਤੰਬਰ 2025 ਤੋਂ ਕਾਰਜਕਾਰੀ ਸਿਵਲ ਸਰਜਨ ਹੁਸ਼ਿਆਰਪੁਰ ਵਜੋਂ ਚਾਰਜ ਸੰਭਾਲ ਲਿਆ ਹੈ। ਜਿਕਰਯੋਗ ਹੈ ਸਿਵਲ ਸਰਜਨ ਹੁਸ਼ਿਆਰਪੁਰ, ਡਾ. ਪਵਨ ਕੁਮਾਰ ਸ਼ਗੋਤਰਾ ਨੇ 31 ਅਗਸਤ 2025 ਨੂੰ ਸਰਕਾਰੀ ਸੇਵਾ ਤੋਂ ਰਿਟਾਇਰ ਹੋ ਗਏ ਹਨ।

ਡਾ. ਸੀਮਾ ਗਰਗ ਨੇ ਆਪਣੀ ਸਰਵਿਸ ਦੌਰਾਨ ਟੀਕਾਕਰਣ ਮੁਹਿੰਮਾਂ ਨੂੰ ਬੇਹੱਦ ਸਫਲਤਾਪੂਰਵਕ ਅੱਗੇ ਵਧਾਇਆ ਹੈ ਅਤੇ ਸਿਹਤ ਪ੍ਰਤੀ ਜਨ-ਜਾਗਰੂਕਤਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਖ਼ਾਸਕਰ ਪੋਲਿਓ, ਖਸਰਾ-ਰੁਬੇਲਾ ਅਤੇ ਕੋਵਿਡ-19 ਟੀਕਾਕਰਣ ਮੁਹਿੰਮਾਂ ਵਿੱਚ ਉਨ੍ਹਾਂ ਦੀ ਅਗਵਾਈ ਹੇਠ ਹੁਸ਼ਿਆਰਪੁਰ ਜ਼ਿਲ੍ਹਾ ਰਾਜ ਦੇ ਅੱਗੇ ਵਾਲੇ ਜ਼ਿਲ੍ਹਿਆਂ ਵਿੱਚ ਸ਼ਾਮਲ ਰਿਹਾ ਹੈ।
ਚਾਰਜ ਸੰਭਾਲਣ ਮੌਕੇ ਡਾ. ਸੀਮਾ ਗਰਗ ਨੇ ਕਿਹਾ ਕਿ ਉਹ ਇਸ ਮਹੱਤਵਪੂਰਣ ਜ਼ਿੰਮੇਵਾਰੀ ਸੌਂਪਣ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਆਭਾਰੀ ਹਨ। ਉਹਨਾਂ ਦੀ ਕੋਸ਼ਿਸ਼ ਰਹੇਗੀ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਹਰ ਨਾਗਰਿਕ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਆਸਾਨੀ ਨਾਲ ਉਪਲਬਧ ਹੋਣ। ਉਨ੍ਹਾਂ ਕਿਹਾ ਕਿ ਟੀਮ ਵਰਕ ਅਤੇ ਜਨ-ਸਹਿਯੋਗ ਰਾਹੀਂ ਹੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ।
ਡਾ. ਗਰਗ ਨੇ ਕਿਹਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਕੋਸ਼ਿਸ਼ਾਂ ਨੂੰ ਇਕੱਠਾ ਕਰਕੇ ਸਿਹਤ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਕਰਨ ਦੀ ਪੂਰੇ ਉਪਰਾਲੇ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਇਸ ਸਮੇਂ ਹੜ੍ਹਾ ਵਰਗੀ ਐਮਰਜੈਂਸੀ ਤੋਂ ਲੈ ਕੇ ਰੁਜ਼ਾਨਾ ਇਲਾਜ ਤੱਕ ਸਭ ਕੁਝ ਵਧੀਆ ਢੰਗ ਨਾਲ ਮਿਲ ਸਕੇ। ਡਾ. ਗਰਗ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀਆਂ ਮੁਹਿੰਮਾਂ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਹੁਸ਼ਿਆਰਪੁਰ ਜ਼ਿਲ੍ਹਾ ਸਿਹਤ ਸੇਵਾਵਾਂ ਵਿੱਚ ਰਾਜ ਪੱਧਰ ’ਤੇ ਮਿਸਾਲ ਬਣ ਸਕੇ।