
ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜਿਲ੍ਹਾ ਇਕਾਈ ਨੇ ਡਿਪਟੀ ਕਮਿਸ਼ਨਰ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ
ਐਸ ਏ ਐਸ ਨਗਰ, 28 ਸਤੰਬਰ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜਿਲ੍ਹਾ ਇਕਾਈ ਵਲੋਂ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਭਾਟੀਆ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਕੈਨੇਡਾ ਵਿਚ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੀਤੇ ਖੁਲਾਸੇ ਦੀ ਨਿਰਪੱਖਤਾ ਨਾਲ ਜਾਂਚ ਕਰਵਾਕੇ ਅਤੇ ਕਾਤਲਾਂ ਨੂੰ ਸਜ਼ਾ ਦਿਵਾਉਦੇ ਹੋਏ ਸਿੱਖ ਕੌਮ ਨੂੰ ਇਨਸਾਫ ਦਿੱਤਾ ਜਾਵੇ।
ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜਿਲ੍ਹਾ ਇਕਾਈ ਵਲੋਂ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਭਾਟੀਆ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਕੈਨੇਡਾ ਵਿਚ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੀਤੇ ਖੁਲਾਸੇ ਦੀ ਨਿਰਪੱਖਤਾ ਨਾਲ ਜਾਂਚ ਕਰਵਾਕੇ ਅਤੇ ਕਾਤਲਾਂ ਨੂੰ ਸਜ਼ਾ ਦਿਵਾਉਦੇ ਹੋਏ ਸਿੱਖ ਕੌਮ ਨੂੰ ਇਨਸਾਫ ਦਿੱਤਾ ਜਾਵੇ। ਪਾਰਟੀ ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਭਾਜਪਾ ਆਰ. ਐਸ. ਐਸ. ਹਕੂਮਤ ਵੱਲੋਂ ਆਪਣੇ ਕੌਮੀ ਸੁਰੱਖਿਆ ਸਲਾਹਕਾਰ ਦੇ ਅਹੁਦੇ ਤੇ ਨਿਯੁਕਤ ਕੀਤੇ ਗਏ ਸ੍ਰੀ ਅਜੀਤ ਡੋਵਾਲ ਦੀ ਨਿਗਰਾਨੀ ਹੇਠ ਭਾਰਤ ਦੀਆਂ ਖੂਫੀਆ ਏਜੰਸੀਆ ਆਈ.ਬੀ, ਰਾਅ, ਐਨ.ਆਈ.ਏ. ਦੇ ਗੈਰ ਆਡਿਟ ਜਾਰੀ ਹੋਣ ਵਾਲੇ ਕਰੋੜਾਂ ਰੁਪਏ ਦੇ ਗੁਪਤ ਫੰਡਾ ਦੀ ਵਰਤੋਂ ਕਰਕੇ ਭਾਰਤ ਅਤੇ ਬਾਹਰਲੇ ਮੁਲਕਾਂ ਵਿਚ ਸਟੇਟਲੈਸ ਸਿੱਖ ਕੌਮ ਨਾਲ ਸੰਬੰਧਤ ਨੌਜਵਾਨਾਂ ਨੂੰ ਸਾਜਸੀ ਢੰਗਾਂ ਰਾਹੀ ਨਿਸ਼ਾਨਾ ਬਣਾਕੇ ਕਤਲ ਕਰਨ ਦੇ ਅਣਮਨੁੱਖੀ ਅਮਲ ਕੀਤੇ ਜਾਂਦੇ ਆ ਰਹੇ ਹਨ, ਜਿਨ੍ਹਾਂ ਵਿਚ ਹਰਦੀਪ ਸਿੰਘ ਨਿੱਝਰ ਅਤੇ ਰਿਪੁਦਮਨ ਸਿੰਘ ਮਲਿਕ ਨੂੰ ਸਰੀ ਕੈਨੇਡਾ ਵਿਚ, ਅਵਤਾਰ ਸਿੰਘ ਖੰਡਾ ਨੂੰ ਬਰਤਾਨੀਆ ਵਿਚ, ਪਰਮਜੀਤ ਸਿੰਘ ਪੰਜਵੜ ਨੂੰ ਪਾਕਿਸਤਾਨ ਵਿਚ, ਦੀਪ ਸਿੰਘ ਸਿੱਧੂ ਨੂੰ ਹਰਿਆਣੇ ਵਿਚ ਅਤੇ ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਮਾਨਸਾ ਪੰਜਾਬ ਵਿਚ ਕਤਲ ਕਰਵਾਏ ਗਏ ਹਨ। ਪੱਤਰਵਿੱਚ ਕਿਹਾ ਗਿਆ ਹੈ ਕਿ ਸਿੱਖ ਕੌਮ ਅਤੇ ਕੌਮੀ ਜਥੇਬੰਦੀਆਂ ਵੱਲੋਂ ਇਨ੍ਹਾਂ ਕਤਲਾਂ ਦੀ ਨਿਰਪੱਖਤਾ ਨਾਲ ਜਾਂਚ ਕਰਵਾਉਣ ਅਤੇ ਕਾਤਲਾਂ ਨੂੰ ਸਾਹਮਣੇ ਲਿਆ ਕੇ ਕਾਨੂੰਨ ਅਨੁਸਾਰ ਸਜ਼ਾ ਦਿਵਾਉਣ ਦੀ ਜੋਰਦਾਰ ਮੰਗਣ ਉਠਣ ਦੇ ਬਾਵਜੂਦ ਵੀ ਭਾਰਤੀ ਹੁਕਮਰਾਨਾਂ ਵੱਲੋ ਸਿੱਖ ਕੌਮ ਨੂੰ ਇਨਸਾਫ ਨਹੀਂ ਦਿੱਤਾ ਗਿਆ ਅਤੇ ਨਾ ਹੀ ਇਨ੍ਹਾਂ ਕਤਲਾਂ ਦੀ ਕੋਈ ਜਾਂਚ ਕਰਵਾਈ ਗਈ ਹੈ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਇਹਨਾਂ ਕਤਲਾਂ ਦੀ ਨਿਰਪੱਖਤਾ ਨਾਲ ਜਾਂਚ ਕਰਵਾਉਣ ਦੇ ਹੁਕਮ ਕੀਤੇ ਜਾਣ ਅਤੇ ਦੋਸ਼ੀਆਂ ਨੂੰ ਸਾਹਮਣੇ ਲਿਆਕੇ ਸਜਾਵਾਂ ਦਿਵਾਉਣ ਦਾ ਪ੍ਰਬੰਧ ਕਰਦੇ ਹੋਏ ਸਿੱਖ ਕੌਮ ਨੂੰ ਇਨਸਾਫ ਦਿੱਤਾ ਜਾਵੇ।
