ਗੋਇੰਦਵਾਲ ਸਾਹਿਬ ਹੜ੍ਹ ਪੀੜਤਾਂ ਲਈ ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਰਾਹਤ ਸਮੱਗਰੀ ਲਿਜਾਈ ਗਈ ਅਤੇ ਵੰਡੀ ਗਈ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 04 ਸਤੰਬਰ: ਜ਼ਿਲ੍ਹਾ ਯੋਜਨਾ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਵੱਲੋਂ ਅੱਜ ਮੋਹਾਲੀ ਟੀਮ ਦੇ ਸਹਿਯੋਗ ਨਾਲ ਗੋਇੰਦਵਾਲ ਸਾਹਿਬ ਹਲਕੇ ਦੇ ਹੜ੍ਹ ਪੀੜਤ ਪਿੰਡਾਂ ਮੁੰਡਾ, ਕੜਕਾ ਅਤੇ ਜੋਹਲ ਡਾਹੇਵਾਲਾ ਵਿਖੇ ਖੁਦ ਮੋਹਾਲੀ ਤੋਂ ਲਿਜਾ ਕੇ ਰਾਹਤ ਸਮੱਗਰੀ ਦੀ ਵੰਡ ਕੀਤੀ ਗਈ ਅਤੇ ਪੀੜਤ ਪਰਿਵਾਰਾਂ ਦਾ ਹਾਲ-ਚਾਲ ਜਾਣਿਆ ਗਿਆ। ਉਨ੍ਹਾਂ ਇਹ ਵੰਡ ਖਡੂਰ ਸਾਹਿਬ ਹਲਕੇ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ।

ਇਸ ਮੌਕੇ ਉੱਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਮੌਜੂਦਗੀ ਵਿੱਚ ਪ੍ਰਭਜੋਤ ਕੌਰ ਅਤੇ ਮੋਹਾਲੀ ਦੀ ਸਮੁੱਚੀ ਟੀਮ ਵੱਲੋਂ ਲੋਕਾਂ ਲਈ ਰਾਹਤ ਸਮੱਗਰੀ ਪ੍ਰਦਾਨ ਕੀਤੀ ਗਈ, ਜਿਸ ਵਿੱਚ ਪਸ਼ੂਆਂ ਲਈ ਚੋਕਰ ਤੇ ਫੀਡ, ਅਤੇ ਰਾਸ਼ਨ ਵਿੱਚ ਮੂੰਗੀ ਦੀ ਦਾਲ, ਕਾਲੇ ਛੋਲੇ, ਚਾਵਲ, ਰਸ, ਚੀਨੀ, ਚਾਹ ਪੱਤੀ, ਸਰੋਂ ਦਾ ਤੇਲ ਅਤੇ ਬਿਸਕੁਟ ਸ਼ਾਮਲ ਸਨ।
ਚੇਅਰਪਰਸਨ ਪ੍ਰਭਜੋਤ ਕੌਰ ਨੇ ਕਿਹਾ ਕਿ ਹੜ੍ਹ ਪੀੜਤ ਖੇਤਰਾਂ ਦੇ ਲੋਕ ਮੁਸ਼ਕਲ ਘੜੀਆਂ ਦਾ ਸਾਹਮਣਾ ਕਰ ਰਹੇ ਹਨ, ਅਤੇ ਮੋਹਾਲੀ ਵਾਸੀ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਇੱਕ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ, ਤਾਂ ਜੋ ਸਮੇਂ ਸਿਰ ਲੋੜੀਂਦੀ ਮਦਦ ਲੋਕਾਂ ਤੱਕ ਪਹੁੰਚ ਸਕੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਮੰਤਰੀ, ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਖੁਦ ਮੌਕੇ ‘ਤੇ ਜਾ ਕੇ ਲੋਕਾਂ ਦੀ ਸਹਾਇਤਾ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜਿਸ ਵੀ ਸਮਾਨ ਦੀ ਲੋੜ ਹੋਵੇਗੀ, ਉਹ ਬਿਨਾਂ ਦੇਰੀ ਉਨ੍ਹਾਂ ਤੱਕ ਪਹੁੰਚਾਇਆ ਜਾਵੇਗਾ।