ਕੁੱਲੂ ਦੇ ਅਖਾੜਾ ਬਾਜ਼ਾਰ ’ਚ ਇੱਕ ਹਲਾਕ, ਪੰਜ ਲਾਪਤਾ

ਮੰਡੀ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਅੰਦਰੂਨੀ ਅਖਾੜਾ ਬਾਜ਼ਾਰ ਵਿੱਚ ਅੱਜ ਸਵੇਰੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ ਨੌਂ ਜਣੇ ਭਾਰੀ ਮਲਬੇ ਅਤੇ ਚਿੱਕੜ ਹੇਠ ਦੱਬ ਗਏ। ਅਧਿਕਾਰੀਆਂ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਕਾਰਨ ਜ਼ਮੀਨ ਖਿਸਕਣ ਮਗਰੋਂ ਇਲਾਕੇ ਵਿੱਚ ਦਹਿਸ਼ਤ ਅਤੇ ਤਬਾਹੀ ਮੱਚ ਗਈ ਹੈ।

ਕੁੱਲੂ ਦੇ ਪੁਲੀਸ ਸੁਪਰਡੈਂਟ (ਐੱਸਪੀ) ਮੁਤਾਬਕ ਮੌਕੇ ਤੋਂ ਇੱਕ ਲਾਸ਼ ਇੱਕ ਲਾਸ਼ ਕੀਤੀ ਗਈ ਹੈ, ਜਦੋਂ ਕਿ ਤਿੰਨ ਗੰਭੀਰ ਜ਼ਖ਼ਮੀ ਪੀੜਤਾਂ ਨੂੰ ਤੁਰੰਤ ਡਾਕਟਰੀ ਇਲਾਜ ਲਈ ਕੁੱਲੂ ਦੇ ਖੇਤਰੀ ਹਸਪਤਾਲ ਲਿਜਾਇਆ ਗਿਆ।
ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ, ਸਥਾਨਕ ਪੁਲੀਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕਰਮਚਾਰੀਆਂ ਸਣੇ ਬਚਾਅ ਟੀਮਾਂ ਮਲਬੇ ਹੇਠ ਫਸੇ ਪੰਜ ਵਿਅਕਤੀਆਂ ਨੂੰ ਲੱਭਣ ਲਈ ਕਾਰਜ ਜਾਰੀ ਰੱਖ ਰਹੀਆਂ ਹਨ।
ਭੀੜ-ਭਾੜ ਵਾਲੇ ਅੰਦਰੂਨੀ ਅਖਾੜਾ ਬਾਜ਼ਾਰ ਇਲਾਕੇ ਵਿੱਚ ਦੋ ਰਿਹਾਇਸ਼ੀ ਘਰਾਂ ਦੇ ਆਲੇ-ਦੁਆਲੇ ਜ਼ਮੀਨ ਖਿਸਕ ਗਈ।
ਐਮਰਜੈਂਸੀ ਟੀਮਾਂ ਇਸ ਘਟਨਾ ਤੋਂ ਬਾਅਦ ਅਣਥੱਕ ਮਿਹਨਤ ਕਰ ਰਹੀਆਂ ਹਨ ਪਰ ਚੱਲ ਰਹੇ ਖਰਾਬ ਮੌਸਮ ਕਾਰਨ ਕੋਸ਼ਿਸ਼ਾਂ ਵਿੱਚ ਵਾਰ-ਵਾਰ ਰੁਕਾਵਟ ਆ ਰਹੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਇਸੇ ਖੇਤਰ ਵਿੱਚ ਇੱਕ ਹੋਰ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ, ਜਿਸ ਵਿੱਚ ਦੋ ਜਣੇ ਮਲਬੇ ਹੇਠ ਦੱਬ ਗਏ ਸਨ। ਹੁਣ ਤੱਕ, ਲਗਾਤਾਰ ਖੋਜ ਯਤਨਾਂ ਦੇ ਬਾਵਜੂਦ ਉਨ੍ਹਾਂ ਦਾ ਪਤਾ ਨਹੀਂ ਲੱਗ ਸਕਿਆ।
ਸੂਬੇ ਭਰ ਦੇ ਕਈ ਖੇਤਰਾਂ ਵਿੱਚ ਅਜਿਹੀਆਂ ਘਟਨਾਵਾਂ ਦੀ ਰਿਪੋਰਟ ਕੀਤੀ ਗਈ ਹੈ, ਜਿਸ ਦੇ ਨਤੀਜੇ ਵਜੋਂ ਜਨਤਕ ਬੁਨਿਆਦੀ ਢਾਂਚੇ ਅਤੇ ਨਿੱਜੀ ਜਾਇਦਾਦਾਂ ਦੋਵਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਅਧਿਕਾਰੀਆਂ ਨੇ ਕਮਜ਼ੋਰ ਖੇਤਰਾਂ ਦੇ ਵਸਨੀਕਾਂ ਨੂੰ ਚਿਤਾਵਨੀਆਂ ਜਾਰੀ ਕੀਤੀਆਂ ਹਨ ਅਤੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਉੱਚ-ਜੋਖਮ ਵਾਲੇ ਖੇਤਰਾਂ ਵਿੱਚ ਯਾਤਰਾ ਕਰਨ ਤੋਂ ਬਚਣ ਦੀ ਅਪੀਲ ਕੀਤੀ ਹੈ।