ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਵੱਲੋ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੇਜੀ ਰਾਸ਼ਨ ਸਮੱਗਰੀ

ਨਵਾਂਸ਼ਹਿਰ- ਸ਼ਹਿਰ ਦੀ ਨਾਮੀ ਸਮਾਜ ਸੇਵੀ ਸੰਸਥਾ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਜੋ ਕਿ ਹਰ ਵੇਲੇ ਲੋੜਵੰਦਾਂ ਦੀ ਸਹਾਇਤਾ ਕਰਨ ਲਈ ਹਮੇਸ਼ਾ ਤਤਪਰ ਰਹਿੰਦੀ ਹੈ ਵੱਲੋਂ ਪੂਰੇ ਪੰਜਾਬ ਅੰਦਰ ਕੁਦਰਤੀ ਕਰੋਪੀ ਦਾ ਸ਼ਿਕਾਰ ਹੋਏ ਲੋਕਾਂ ਭਾਵ ਹੜ੍ਹ ਕਾਰਨ ਪ੍ਰਭਾਵਿਤ ਪਿੰਡਾਂ ਸ਼ਹਿਰਾਂ ਦੇ ਲੋਕਾਂ ਲਈ ਮਦਦ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਨਵਾਂਸ਼ਹਿਰ- ਸ਼ਹਿਰ ਦੀ ਨਾਮੀ ਸਮਾਜ ਸੇਵੀ ਸੰਸਥਾ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਜੋ ਕਿ ਹਰ ਵੇਲੇ ਲੋੜਵੰਦਾਂ ਦੀ ਸਹਾਇਤਾ ਕਰਨ ਲਈ ਹਮੇਸ਼ਾ ਤਤਪਰ ਰਹਿੰਦੀ ਹੈ ਵੱਲੋਂ ਪੂਰੇ ਪੰਜਾਬ ਅੰਦਰ ਕੁਦਰਤੀ ਕਰੋਪੀ ਦਾ ਸ਼ਿਕਾਰ ਹੋਏ ਲੋਕਾਂ ਭਾਵ ਹੜ੍ਹ ਕਾਰਨ ਪ੍ਰਭਾਵਿਤ ਪਿੰਡਾਂ ਸ਼ਹਿਰਾਂ ਦੇ ਲੋਕਾਂ ਲਈ ਮਦਦ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। 
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਅਤੇ ਅਮਰਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਨਵਾਂਸ਼ਹਿਰ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਬੰਗਾ ਰੋਡ ਨਵਾਂਸ਼ਹਿਰ ਵਿਖੇ ਰਾਸ਼ਨ ਸਮੱਗਰੀ ਇਕੱਠੀ ਕੀਤੀ ਜਾ ਰਹੀ ਹੈ। 
ਅੱਜ ਤਕਰੀਬਨ 10 ਲੱਖ ਰੁਪਏ ਦੀ ਲਾਗਤ ਦੀ ਰਾਸ਼ਨ ਸਮਗਰੀ ਜਿਸ ਵਿੱਚ 1500 ਪੇਟੀ ਪਾਣੀ, ਤਰਪਾਲਾਂ, ਬਿਸਤਰੇ, ਗੱਦੇ, ਤਲਾਈਆਂ, ਆਟਾ, ਦਾਲ, ਚੌਲ, ਖੰਡ, ਚਾਹ ਪੱਤੀ, ਪਾਣੀ ਬੋਤਲਾਂ, ਬਰੱਸ਼, ਦੰਦਾਂ ਦੀ ਪੇਸਟ, ਓ ਆਰ ਐਸ ਪਾਊਡਰ, ਸੁੱਕਾ ਦੁੱਧ, ਮੱਛਰ ਦਾਨੀਆ, ਟਾਰਚ, ਬਲੀਚਿੰਗ ਪਾਊਡਰ, ਸਫਾਈ ਵਾਲਾ ਸਮਾਨ, ਓਡੋਮੌਸ, ਲੋੜੀਂਦੀਆਂ ਜ਼ਰੂਰੀ ਦਵਾਈਆਂ ਅਤੇ ਔਰਤਾਂ ਲਈ ਸੈਨੀਟੇਸ਼ਨ ਦਾ ਲੋੜੀਂਦਾ ਸਮਾਨ ਆਦਿ ਵਰਗੀਆਂ ਜਰੂਰੀ ਵਸਤੂਆਂ ਸੁਸਾਇਟੀ ਦੇ ਫਗਵਾੜਾ ਦੇ ਸੈਂਟਰ ਗੁਰਦੁਆਰਾ ਭਾਈ ਘਨਈਆ ਜੀ ਸੇਵਾ ਸਿਮਰਨ ਕੇਂਦਰ, ਚਾਹਲ ਨਗਰ, ਜੀ ਟੀ ਰੋਡ, ਫਗਵਾੜਾ ਵਿਖੇ ਭੇਜਿਆ ਗਿਆ ਜਿੱਥੋਂ ਸੁਸਾਇਟੀ ਦੀ ਫਗਵਾੜੇ ਦੀਆਂ ਟੀਮਾਂ ਸਿੱਖਜ਼ ਇਕੂਆਲੀਟੀ ਫਾਊਂਡੇਸ਼ਨ ਅਤੇ ਅਲਾਇੰਸ ਆਫ਼ ਸ਼ਿਖਜ਼ ਅੱਗੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਖੇ ਲੋੜਵੰਦਾਂ ਤੱਕ ਪਹੁੰਚਾਇਆ ਜਾ ਰਿਹਾ। 
ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਜੋ ਵੀ ਰਾਹਤ ਸਮੱਗਰੀ ਦੇਣਾ ਚਾਹੁੰਦਾ ਹੋਵੇ ਤਾਂ ਉਹ ਪਾਤਸ਼ਾਹੀ ਨੌਵੀਂ ਗੁਰਦੁਆਰਾ ਮੰਜੀ ਸਾਹਿਬ ਬੰਗਾ ਰੋਡ ਇਕੱਤਰ ਕੇਂਦਰ ਵਿਖੇ ਪੁੱਜਦਾ ਕਰ ਸਕਦਾ ਹੈ। ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਵੱਲੋਂ ਸ਼ਹਿਰ ਵਾਸੀਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵੱਧ ਤੋਂ ਵੱਧ ਮਦਦ ਕਰਨ ਲਈ ਅੱਗੇ ਆਉਣ ਦਾ ਸੁਨੇਹਾ ਦਿੱਤਾ ਅਤੇ ਸਮੁੱਚੇ ਇਲਾਕੇ ਦੀਆਂ ਸੰਗਤਾਂ ਵਲੋਂ ਮਿਲ ਰਹੇ ਸਹਿਯੋਗ ਲਈ ਸਭ ਦਾ ਧੰਨਵਾਦ ਕੀਤਾ। 
ਇਸ ਮੌਕੇ ਉਨ੍ਹਾਂ ਨਾਲ ਜਥੇਦਾਰ ਬਾਬਾ ਨਰੰਗ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਮੰਜੀ ਸਾਹਿਬ, ਸੁਖਵਿੰਦਰ ਸਿੰਘ ਥਾਂਦੀ, ਅਮਰਜੀਤ ਸਿੰਘ ਖਾਲਸਾ, ਕਰਮਜੀਤ ਸਿੰਘ ਸੋਢੀ, ਮੰਗਲ ਸਿੰਘ ਬੈਂਸ, ਜਸਵਿੰਦਰ ਸਿੰਘ, ਪ੍ਰਿਤਪਾਲ ਸਿੰਘ ਹਵੇਲੀ, ਆਜ਼ਾਦ, ਸੁਖਵਿੰਦਰ ਸਿੰਘ ਸਿਆਣ, ਸੁਖਵਿੰਦਰ ਸਿੰਘ ਬਾਬੂ, ਕੁਲਦੀਪ ਸਿੰਘ, ਜੇਰਾ ਬੈਂਸ, ਤਰਸੇਮ ਸਿੰਘ, ਸੁਖਵਿੰਦਰ ਸਿੰਘ, ਮਨੀਸ਼ ਸਿੰਘ , ਸ਼ੱਮੀ ਅਤੇ ਸ਼੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਬਾਕੀ ਮੈਂਬਰਾਨ ਹਾਜਰ ਸਨ ।