ਪੰਜਾਬ ਮੰਡੀ ਬੋਰਡ ਦੇ ਪਬਲਿਕ ਡਿਸਪਲੇ ਸਿਸਟਮ ਦਾ ਉਦਘਾਟਨ ਕੀਤਾ

ਐਸ.ਏ.ਐਸ.ਨਗਰ, 28 ਸਤੰਬਰ ਪੰਜਾਬ ਮੰਡੀ ਬੋਰਡ ਮੁੱਖ ਦਫਤਰ ਮੁਹਾਲੀ ਵਿਖੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਆਮ ਲੋਕਾਂ ਦੀ ਸਹੂਲਤ ਲਈ 86 ਇੰਚ ਦੇ ਪਬਲਿਕ ਡਿਸਪਲੇ ਸਿਸਟਮ ਦਾ ਉਦਘਾਟਨ ਕੀਤਾ ਗਿਆ।

ਪੰਜਾਬ ਮੰਡੀ ਬੋਰਡ ਮੁੱਖ ਦਫਤਰ ਮੁਹਾਲੀ ਵਿਖੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਆਮ ਲੋਕਾਂ ਦੀ ਸਹੂਲਤ ਲਈ 86 ਇੰਚ ਦੇ ਪਬਲਿਕ ਡਿਸਪਲੇ ਸਿਸਟਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸz. ਬਰਸਟ ਨੇ ਦੱਸਿਆ ਕਿ ਮੰਡੀ ਬੋਰਡ ਨੂੰ ਆਧੁਨਿਕ ਕਰਨ ਵੱਲ ਵਧਾਉਣ ਲਈ ਮੰਡੀ ਬੋਰਡ ਦੇ ਇੰਜੀਨੀਅਰ ਵਿੰਗ ਵੱਲੋ ਇਸ ਦਾ ਨਿਰਮਾਣ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾਂ ਮੰਡੀ ਬੋਰਡ ਦੇ ਆਨਲਾਈਨ ਪੋਰਟਲ ਤੇ ਵੀ ਕਿਸਾਨਾਂ ਲਈ ਹਰ ਤਰ੍ਹਾਂ ਦੀ ਸੁਵਿਧਾ ਉਪਲੱਬਧ ਹੈ ਜਿਸ ਵਿੱਚ ਲੈਂਡ ਮੈਪਿੰਗ, ਈ-ਆਕਸ਼ਨ, ਫਸਲਾਂ ਦੀ ਖਰੀਦ, ਫਾਰਮ ਤੇ ਹੋਰ ਕਈ ਤਰ੍ਹਾਂ ਦੀ ਪ੍ਰਕਿਰਿਆ ਆਨਲਾਇਨ ਕੀਤੀ ਜਾਂਦੀ ਹੈ।

ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ, ਵਧੀਕ ਸਕੱਤਰ ਰਾਹੁਲ ਗੁਪਤਾ, ਇੰਜੀਨੀਅਰ ਇਨ ਚੀਫ ਗੁਰਦੀਪ ਸਿੰਘ, ਜਤਿੰਦਰ ਸਿੰਘ ਭੰਗੂ ਚੀਫ ਇੰਨਜੀਨੀਅਰ ਅਤੇ ਹੋਰ ਕਈ ਅਧਿਕਾਰੀ ਹਾਜਰ ਸਨ।