ਲਗਾਤਾਰ ਮੀਂਹ ਤੋਂ ਪ੍ਰਭਾਵਿਤ ਪਿੰਡਾਂ ਦਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਦੌਰਾ, ਲੋਕਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ

ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 5 ਸਤੰਬਰ:- ਹਲਕਾ ਡੇਰਾਬੱਸੀ ਤੋਂ ਵਿਧਾਇਕ ਸ ਕੁਲਜੀਤ ਸਿੰਘ ਰੰਧਾਵਾ ਨੇ ਲਗਾਤਾਰ ਪਏ ਮੀਂਹ ਕਾਰਨ ਪ੍ਰਭਾਵਿਤ ਕਈ ਪਿੰਡਾਂ ਦਾ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਦੌਰਾ ਕਰਕੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਕੀਤੀ।

ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 5 ਸਤੰਬਰ:- ਹਲਕਾ ਡੇਰਾਬੱਸੀ ਤੋਂ ਵਿਧਾਇਕ ਸ ਕੁਲਜੀਤ ਸਿੰਘ ਰੰਧਾਵਾ ਨੇ ਲਗਾਤਾਰ ਪਏ ਮੀਂਹ ਕਾਰਨ ਪ੍ਰਭਾਵਿਤ ਕਈ ਪਿੰਡਾਂ ਦਾ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਦੌਰਾ ਕਰਕੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਕੀਤੀ।
ਵਿਧਾਇਕ ਰੰਧਾਵਾ ਨੇ ਪਿੰਡਾਂ ਦੇ ਦੌਰੇ ਦੌਰਾਨ ਬਟੋਲੀ ਵਿੱਚ ਪਸ਼ੂ ਪਾਲਕ ਦੀ ਮੌਤ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਇਸ ਮੁਸ਼ਕਲ ਘੜੀ ਵਿੱਚ ਪੂਰੀ ਮਦਦ ਦਾ ਭਰੋਸਾ ਦਿੱਤਾ।
ਇਸ ਤੋਂ ਇਲਾਵਾ ਉਹਨਾਂ ਨੇ ਝਰਮੜੀ, ਸੰਗੋਥਾ, ਧਰਮਗੜ੍ਹ, ਰਾਮਗੜ੍ਹ ਰੁੜਕੀ, ਮੀਰਪੁਰਾ ਅਤੇ ਜੜੌਤ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਯਕੀਨ ਦਵਾਇਆ ਕਿ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
ਰਾਮਗੜ੍ਹ ਰੁੜਕੀ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਨੇ ਕਿਹਾ ਕਿ ਸਰਕਾਰ ਵੱਲੋਂ ਗਿਰਦਾਵਰੀ ਕਰਵਾ ਕੇ ਹੋਏ ਨੁਕਸਾਨ ਦੀ ਸਹਾਇਤਾ ਜ਼ਰੂਰ ਦਿੱਤੀ ਜਾਵੇਗੀ। ਮੀਰਪੁਰਾ ਵਿੱਚ ਉਹਨਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਿਹਤ ਕੈਂਪਾਂ ਰਾਹੀਂ ਲਗਾਤਾਰ ਸਿਹਤ ਸੇਵਾਵਾਂ ਉਪਲਬਧ ਰਹਿਣਗੀਆਂ।
ਇਸਤੋ ਬਾਅਦ ਸ਼੍ਰੀ ਰੰਧਾਵਾ ਨੇ ਹੰਡੇਸਰਾ ਸਾਈਡ ਪੈਂਦੇ ਟਾਂਗਰੀ ਦਰਿਆ ਦਾ ਮੌਕਾ ਦੇਖ ਕੇ ਪਾਣੀ ਦੀ ਸਥਿਤੀ ਦਾ ਜਾਇਜਾ ਲਿਆ ਤੇ ਹਰਿਆਣਾ ਬਾਰਡਰ ਏਰੀਆ ਵਿੱਚ ਤੇ ਪੈਂਦੇ ਆਪਣੇ ਹਲਕੇ ਦੇ ਪਿੰਡ ਸਾਰੰਗਪੁਰ ,ਅੰਟਾਲਾ,ਰਜਾਪੁਰ,ਖੇਲਣ ਮਾਲਣ ਦਾ ਦੌਰਾ ਕਰਕੇ ਉਥੇ ਰਹਿੰਦੇ ਲੋਕਾਂ ਨਾਲ ਮੁਲਾਕਾਤ ਕਰਕੇ ਕਿਹਾ ਕਿ ਊਨਾ ਨੂੰ ਜੋ ਵੀ ਜਰੂਰਤ ਹੈ ਓਹ ਮੇਰੇ ਵੱਲੋ ਨਿਜੀ ਤੌਰ ਅਤੇ ਮੇਰੀ ਆਮ ਆਦਮੀ ਪਾਰਟੀ ਦੀ ਟੀਮ ਦੁਆਰਾ ਪੂਰੀ ਕੀਤੀ ਜਾਵੇਗੀ ਤੇ ਪੰਜਾਬ ਸਰਕਾਰ ਲੋਕਾਂ ਦੇ ਨਾਲ ਖੜੀ ਹੈ ਅਤੇ ਹੜ੍ਹ ਜਾਂ ਮੀਂਹ ਨਾਲ ਪੈਦਾ ਹੋਈ ਹਰ ਸਮੱਸਿਆ ਵਿੱਚ ਲੋਕਾਂ ਨੂੰ ਪੂਰੀ ਤਰ੍ਹਾਂ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਐਸ ਡੀ ਐਮ ਅਮਿਤ ਗੁਪਤਾ ਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਸਮੇਤ ਪਿੰਡਾਂ ਦੇ ਪੰਚ ਸਰਪੰਚ ਬਲਾਕ ਪ੍ਰਧਾਨ ਤੇ ਟੀਮ ਵੀ ਮੌਜੂਦ ਸਨ।