ਡਾ ਰਣਜੀਤ ਸਿੰਘ ਰਾਣਾ ਨੇ ਬਤੌਰ ਜ਼ਿਲਾ ਪਰਿਵਾਰ ਭਲਾਈ ਅਫ਼ਸਰ ਆਪਣਾ ਅਹੁਦਾ ਸੰਭਾਲਿਆ

ਹੁਸ਼ਿਆਰਪੁਰ- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਦ-ਉਨੱਤੀ ਉਪਰੰਤ ਡਾ ਰਣਜੀਤ ਸਿੰਘ ਰਾਣਾ ਨੇ ਅੱਜ ਦਫ਼ਤਰ ਸਿਵਲ ਸਰਜਨ ਹੁਸ਼ਿਆਰਪੁਰ ਵਿਖੇ ਬਤੌਰ ਜਿਲਾ ਪਰਿਵਾਰ ਭਲਾਈ ਅਫ਼ਸਰ ਆਪਣਾ ਅਹੁਦਾ ਸੰਭਾਲ ਲਿਆ।ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ ਅਤੇ ਸਿਵਲ ਸਰਜਨ ਦਫਤਰ ਦੇ ਸਮੂਹ ਪ੍ਰੋਗਰਾਮ ਅਫਸਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

 ਡਾ ਰਣਜੀਤ ਸਿੰਘ ਨੇ 1991 ਵਿੱਚ ਜ਼ਿਲਾ ਫਰੀਦਕੋਟ ਤੋਂ ਆਪਣੀ ਗ੍ਰੈਜੂਏਸ਼ਨ ਮੁਕੰਮਲ ਕੀਤੀ। 2007 ਵਿਚ ਉਹਨਾਂ ਨੇ ਅੰਮ੍ਰਿਤਸਰ ਮੈਡੀਕਲ ਕਾਲਿਜ ਤੋਂ ਜਨਰਲ ਸਰਜਰੀ ਵਿਚ ਐਮਐਸ ਦੀ ਡਿਗਰੀ ਪ੍ਰਾਪਤ ਕੀਤੀ। ਹੁਣ ਤੋਂ ਪਹਿਲਾਂ  ਤੱਕ ਉਹ ਸੀਐਚਸੀ ਭੂੰਗਾ ਵਿਖੇ ਬਤੌਰ ਸਰਜਨ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਸਨ। 
ਜੁਆਇਨਿੰਗ ਮੌਕੇ ਗੱਲਬਾਤ ਕਰਦਿਆਂ ਡਾ ਰਣਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਹਨਾਂ ਨੂੰ ਬਤੌਰ ਜ਼ਿਲਾ ਪਰਿਵਾਰ ਭਲਾਈ ਅਫ਼ਸਰ ਦੀ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ ਉਹ ਉਸਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਹ ਸਰਕਾਰ ਵਲੋਂ ਪਰਿਵਾਰ ਭਲਾਈ ਲਈ ਚਲਾਈਆਂ ਜਾ ਰਹੀਆਂ ਸਾਰੀਆਂ ਸਿਹਤ ਸਹੂਲਤਾਂ ਆਮ ਲੋਕਾਂ ਦੀ ਪਹੁੰਚ ਵਿਚ ਕਰਨ ਲਈ ਯੋਗ ਯਤਨ ਕਰਨਗੇ, ਤਾਂ ਜੋ ਹਰ ਇਕ ਨੂੰ ਸਰਕਾਰੀ ਤੌਰ ਤੇ ਮਿਆਰੀ ਅਤੇ ਹੋਰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। 
ਇਸ ਮੌਕੇ ਕਾਰਜਕਾਰੀ ਸਹਾਇਕ ਸਿਵਲ ਸਰਜਨ ਡਾ ਡੀਪੀ ਸਿੰਘ, ਜ਼ਿਲਾ ਟੀਕਾਕਰਣ ਅਫ਼ਸਰ ਡਾ ਸੀਮਾ ਗਰਗ, ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸਿਵਲ ਹਸਪਤਾਲ ਡਾ ਸਵਾਤੀ ਸ਼ੀਂਹਮਾਰ, ਕਾਰਜਕਾਰੀ ਡਿਪਟੀ ਮੈਡੀਕਲ ਕਮਿਸ਼ਨਰ ਡਾ ਸਵਿਤਾ ਰਾਣਾ, ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀ ਆਸਿਫ ਮੁਹੰਮਦ, ਸੀਨੀਅਰ ਸਹਾਇਕ ਸ਼੍ਰੀ ਸਤਪਾਲ ਅਤੇ ਸਟੈਨੋ ਸ਼੍ਰੀਮਤੀ ਆਸ਼ਾ ਅਤੇ ਹੋਰ  ਮੌਜੂਦ ਸਨ।