ਡਿਪਟੀ ਕਮਿਸ਼ਨਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਦਿੱਤੇ ਸਖ਼ਤ ਨਿਰਦੇਸ਼, ਸੱਤ ਦਿਨ ‘ਚ ਮੰਗੀ ਰਿਪੋਰਟ
ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਸਮੇਤ ਬੀਤੀ ਦੇਰ ਰਾਤ ਚੱਬੇਵਾਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਹਾਰਟਾ, ਬਡਲਾ ਦਾ ਦੌਰਾ ਕੀਤਾ ਅਤੇ ਉੱਥੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਪ੍ਰਭਾਵਿਤ ਲੋਕਾਂ ਦੇ ਨੁਕਸਾਨ ਦਾ ਗੰਭੀਰਤਾ ਅਤੇ ਤਰਜ਼ੀਹ ਨਾਲ ਮੁਲਾਂਕਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰੀ ਬਾਰਿਸ਼ ਅਤੇ ਹੜ੍ਹਾਂ ਕਾਰਨ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਨਿੱਜੀ ਜਾਇਦਾਦਾਂ ਨੂੰ ਬਹੁਤ ਨੁਕਸਾਨ ਹੋਇਆ ਹੈ, ਜਿਸ ਦੇ ਮੱਦੇਨਜ਼ਰ ਨੁਕਸਾਨ ਦਾ ਸਹੀ ਮੁਲਾਂਕਣ ਕਰਨਾ ਅਤੇ ਢਾਂਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ।

ਇਸ ਮੰਤਵ ਲਈ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ਵਿੱਚ ਸਬੰਧਤ ਐਸ.ਡੀ.ਐਮਜ਼ ਦੀ ਪ੍ਰਧਾਨਗੀ ਹੇਠ ਸਾਂਝੀਆਂ ਟੀਮਾਂ ਬਣਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਟੀਮਾਂ ਵਿੱਚ ਲੋਕ ਨਿਰਮਾਣ ਵਿਭਾਗ, ਜਲ ਸਰੋਤ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੀ.ਐਸ.ਪੀ.ਸੀ.ਐਲ., ਪੰਚਾਇਤ ਵਿਭਾਗ, ਸਿੱਖਿਆ ਵਿਭਾਗ, ਸਬੰਧਤ ਬੀ.ਡੀ.ਪੀ.ਓ. ਅਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਕਾਰਜਕਾਰੀ ਅਧਿਕਾਰੀ ਦੇ ਨਾਲ-ਨਾਲ ਹੋਰ ਜ਼ਰੂਰੀ ਅਧਿਕਾਰੀ ਸ਼ਾਮਲ ਹੋਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ, ਆਂਗਣਵਾੜੀ ਕੇਂਦਰਾਂ, ਹਸਪਤਾਲਾਂ, ਜਨਤਕ ਇਮਾਰਤਾਂ ਅਤੇ ਨਿੱਜੀ ਘਰਾਂ ਦਾ ਤਕਨੀਕੀ ਤੌਰ 'ਤੇ ਨਿਰੀਖਣ ਕੀਤਾ ਜਾਵੇਗਾ ਅਤੇ ਜੇਕਰ ਉਹ ਢਾਂਚਾਗਤ ਤੌਰ 'ਤੇ ਪ੍ਰਮਾਣਿਤ ਹੋਣਗੇ ਤਾਂ ਹੀ ਮੁੜ ਵਰਤੋਂ ਲਈ ਸੁਰੱਖਿਅਤ ਘੋਸ਼ਿਤ ਕੀਤੇ ਜਾਣਗੇ। ਨਿੱਜੀ ਅਤੇ ਜਨਤਕ ਨੁਕਸਾਨ ਦਾ ਮੁਲਾਂਕਣ ਐਸਡੀਆਰਐਫ ਦੇ ਅਧਿਸੂਚਿਤ ਮਾਪਦੰਡਾਂ ਅਨੁਸਾਰ ਕੀਤਾ ਜਾਵੇਗਾ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਮੇਂ ਸਿਰ ਢੁਕਵਾਂ ਮੁਆਵਜ਼ਾ ਮਿਲ ਸਕੇ।
ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਐਸ.ਡੀ.ਐਮਜ਼ ਸਬੰਧਤ ਵਿਭਾਗਾਂ ਨਾਲ ਤਾਲਮੇਲ ਯਕੀਨੀ ਬਣਾਉਣ ਅਤੇ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕਰਨ ਲਈ ਰੋਜ਼ਾਨਾ ਸਮੀਖਿਆ ਮੀਟਿੰਗਾਂ ਕਰਨ। ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸਾਰੀਆਂ ਸਕੂਲ ਪ੍ਰਬੰਧਨ ਕਮੇਟੀਆਂ, ਪੰਚਾਇਤਾਂ ਅਤੇ ਲੋਕ ਨਿਰਮਾਣ ਵਿਭਾਗ ਦੀ ਤਕਨੀਕੀ ਸਹਾਇਤਾ ਨਾਲ ਸਕੂਲ ਇਮਾਰਤਾਂ ਦਾ ਸੁਰੱਖਿਆ ਆਡਿਟ ਪੂਰਾ ਕਰਨ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬਿਆਸ ਦਰਿਆ ਵਿੱਚ ਹੋ ਰਹੇ ਕਟਾਵ ਬਾਰੇ ਵੀ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਬਹੁਤ ਜ਼ਿਆਦਾ ਗਾਦ ਅਤੇ ਟਾਪੂਆਂ ਦੇ ਬਣਨ ਕਾਰਨ ਦਰਿਆ ਦੇ ਕੁਦਰਤੀ ਵਹਾਅ ਵਿੱਚ ਵਿਘਨ ਪਿਆ ਹੈ ਅਤੇ ਤੇਜ਼ ਬਹਾਅ ਸਿੱਧੇ ਬੰਨ੍ਹਾਂ ਨਾਲ ਟਕਰਾ ਕੇ ਕਿਨਾਰਿਆਂ ਨੂੰ ਕੱਟ ਰਹੇ ਹਨ। ਇਸ ਕਾਰਨ ਸ਼੍ਰੀ ਹਰਗੋਬਿੰਦਪੁਰ (ਰੜਾ) ਪੁਲ ਦੇ ਨੇੜੇ ਬੰਨ੍ਹ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਜਿਸ ਨਾਲ ਪੁਲ, ਨੇੜਲੇ ਪਿੰਡਾਂ ਅਤੇ ਖੇਤੀਬਾੜੀ ਵਾਲੀ ਜ਼ਮੀਨ ਲਈ ਖ਼ਤਰਾ ਪੈਦਾ ਹੋ ਗਿਆ ਹੈ।