ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਵਿਸ਼ੇਸ਼ ਪਹਿਲ
ਹੁਸ਼ਿਆਰਪੁਰ- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਰਾਜਿੰਦਰ ਅਗਰਵਾਲ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹੜ੍ਹਾਂ ਤੋਂ ਪੀੜਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਇਕ ਵਿਸ਼ੇਸ਼ ਪਹਿਲ ਕੀਤੀ ਹੈ।

ਇਸ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੀਰਜ ਗੋਇਲ ਨੇ ਦੱਸਿਆ ਕਿ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਨਿਰਦੇਸ਼ਾਂ 'ਤੇ ਪੀੜਤਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਜੇਕਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਿਸੇ ਵੀ ਵਿਅਕਤੀ ਨੂੰ ਲੋੜ ਅਨੁਸਾਰ ਸਹਾਇਤਾ ਨਹੀਂ ਮਿਲੀ ਹੈ ਜਾਂ ਕਿਸੇ ਵਿਅਕਤੀ ਨੂੰ ਰੋਜ਼ਾਨਾ ਜੀਵਨ ਦੀਆਂ ਜ਼ਰੂਰੀ ਵਸਤਾਂ ਦੀ ਤੁਰੰਤ ਲੋੜ ਹੈ, ਤਾਂ ਉਹ ਸਿੱਧਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਨਾਲ ਸੰਪਰਕ ਕਰ ਸਕਦਾ ਹੈ। ਇਸ ਲਈ, ਟੈਲੀਫੋਨ ਨੰਬਰ 01882-224114 ਉਪਲਬੱਧ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਲੋੜਵੰਦ ਵਿਅਕਤੀ ਉਕਤ ਨੰਬਰ 'ਤੇ ਆਪਣਾ ਨਾਮ, ਪਤਾ, ਮੋਬਾਈਲ/ਵਟਸਐਪ ਨੰਬਰ ਅਤੇ ਜ਼ਰੂਰੀ ਵਸਤਾਂ ਦੇ ਵੇਰਵੇ ਦਰਜ ਕਰਵਾ ਸਕਦਾ ਹੈ। ਇਹ ਸਹੂਲਤ ਕੁਦਰਤੀ ਆਫ਼ਤ ਕਾਰਨ ਅਗਲੇ 10 ਦਿਨਾਂ ਲਈ 24 ਘੰਟੇ ਉਪਲਬੱਧ ਰਹੇਗੀ।