ਜਪਾਨ ਦੇ ਪ੍ਰਧਾਨ ਮੰਤਰੀ ਸ਼ਿਗੇਰੂ ਇਸ਼ੀਬਾ ਵੱਲੋਂ ਅਸਤੀਫ਼ਾ

ਟੋਕੀਓ- ਜਪਾਨ ਦੇ ਪ੍ਰਧਾਨ ਮੰਤਰੀ ਸ਼ਿਗੇਰੂ ਇਸ਼ੀਬਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ਼ੀਬਾ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਉਹ ਜੁਲਾਈ ਵਿੱਚ ਹੋਈਆਂ ਸੰਸਦੀ ਚੋਣਾਂ ਵਿੱਚ ਮਿਲੀ ਇਤਿਹਾਸਕ ਹਾਰ ਦੀ ਜ਼ਿੰਮੇਵਾਰੀ ਲੈਣ ਲਈ ਆਪਣੀ ਹੀ ਪਾਰਟੀ ਵੱਲੋਂ ਪਾਏ ਜਾ ਰਹੇ ਦਬਾਅ ਕਰਕੇ ਅਹੁਦਾ ਛੱਡ ਰਹੇ ਹਨ।

ਪਿਛਲੇ ਸਾਲ ਅਕਤੂਬਰ ਵਿੱਚ ਅਹੁਦਾ ਸੰਭਾਲਣ ਵਾਲੇ ਇਸ਼ੀਬਾ ਨੇ ਆਪਣੀ ਹੀ ਪਾਰਟੀ ਅੰਦਰ ਜ਼ਿਆਦਾਤਰ ਸੱਜੇ-ਪੱਖੀ ਵਿਰੋਧੀਆਂ ਦੀਆਂ ਮੰਗਾਂ ਦਾ ਵਿਰੋਧ ਕੀਤਾ ਸੀ। ਇਸ਼ੀਬਾ ਨੇ ਅਸਤੀਫ਼ੇ ਦਾ ਐਲਾਨ ਅਜਿਹੇ ਮੌਕੇ ਕੀਤਾ ਹੈ ਜਦੋਂ ਲਿਬਰਲ ਡੈਮੋਕਰੈਟਿਕ ਪਾਰਟੀ ਵੱਲੋਂ ਇਸ਼ੀਬਾ ਖਿਲਾਫ਼ ਵਰਚੁਅਲ ਬੇਭਰੋਸਗੀ ਮਤਾ ਲਿਆਉਣ ਬਾਰੇ ਭਲਕੇ ਕੋਈ ਫੈਸਲਾ ਲਿਆ ਜਾਣਾ ਸੀ।
 ਇਸ਼ੀਬਾ ਨੇ ਕਿਹਾ ਕਿ ਉਹ ਆਪਣੇ ਜਾਨਸ਼ੀਨ ਦੀ ਚੋਣ ਲਈ ਪਾਰਟੀ ਲੀਡਰਸ਼ਿਪ ਵੋਟ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰਨਗੇ ਅਤੇ ਹੁਣ ਸੋਮਵਾਰ ਦੇ ਫੈਸਲੇ ਦੀ ਕੋਈ ਲੋੜ ਨਹੀਂ ਹੈ।