
ਸਹਿਕਾਰਤਾ ਨਾਲ ਸਵੈ-ਨਿਰਭਰਤਾ ਦੀ ਦਿਸ਼ਾ ਵਿੱਚ ਕਦਮ ਵਧਾ ਰਹੀ ਸਰਕਾਰ
ਚੰਡੀਗੜ੍ਹ, 8 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਨਾਰੀ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਵੀਟਾ ਬੂਥਾਂ ਦੀ ਵੰਡ ਮਹਿਲਾਵਾਂ ਨੂੰ ਪ੍ਰਾਥਮਿਕਤਾ ਦੇ ਆਧਾਰ 'ਤੇ ਕੀਤਾ ਜਾਵੇ, ਤਾਂ ਜੋ ਉਹ ਆਰਥਿਕ ਤੌਰ 'ਤੇ ਸਵੈ-ਨਿਰਭਰ ਬਣ ਸਕਣ।
ਚੰਡੀਗੜ੍ਹ, 8 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਨਾਰੀ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਵੀਟਾ ਬੂਥਾਂ ਦੀ ਵੰਡ ਮਹਿਲਾਵਾਂ ਨੂੰ ਪ੍ਰਾਥਮਿਕਤਾ ਦੇ ਆਧਾਰ 'ਤੇ ਕੀਤਾ ਜਾਵੇ, ਤਾਂ ਜੋ ਉਹ ਆਰਥਿਕ ਤੌਰ 'ਤੇ ਸਵੈ-ਨਿਰਭਰ ਬਣ ਸਕਣ।
ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਬੂਥਾਂ ਲਈ ਸਥਾਨਾਂ ਦੀ ਜਲਦ ਨਿਸ਼ਾਨਦੇਹੀ ਕੀਤੀ ਜਾਵੇ ਅਤੇ ਉਨ੍ਹਾਂ ਵਿੱਚ 50 ਫੀਸਦੀ ਤੱਕ ਰਿਜ਼ਰਵੇਸ਼ਨ ਮਹਿਲਾਵਾਂ ਲਈ ਯਕੀਨੀ ਕੀਤੀ ਜਾਵੇ। ਇਸੇ ਤਰ੍ਹਾਂ ਮਹਿਲਾ ਸੀਐਮ ਪੈਕਸ ਦੇ ਗਠਨ ਅਤੇ ਸੰਚਾਲਨ ਦੀ ਪ੍ਰਕਿਰਿਆ ਨੂੰ ਵੀ ਤੇਜੀ ਨਾਲ ਅੱਗੇ ਵਧਾਇਆ ਜਾ ਸਕੇ ਤਾਂ ਜੋ ਪੇਂਡੂ ਮਹਿਲਾਵਾਂ ਨੂੰ ਸੰਗਠਿਤ ਕਰ ਆਰਥਿਕ ਗਤੀਵਿਧੀਆਂ ਵਿੱਚ ਭਾਗੀਦਾਰੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਚੰਡੀਗੜ੍ਹ ਸਿਵਲ ਸਕੱਤਰੇਤ ਵਿੱਚ ਸਹਿਕਾਰਤਾ ਵਿਭਾਗ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਬੈਂਕਾਂ ਨੂੰ ਆਧੁਨਿਕ ਆਈਟੀ ਸਹੂਲਤਾਂ ਨਾਲ ਜੋੜਿਆ ਜਾਵੇ ਤਾਂ ਜੋ ਕਿਸਾਨਾਂ ਅਤੇ ਖਪਤਕਾਰਾਂ ਨੂੰ ਪਾਰਦਰਸ਼ੀ, ਪ੍ਰਭਾਵੀ ਅਤੇ ਸਮੇਬੱਧ ਸੇਵਾਵਾਂ ਭੁਗਤਾਨ ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਜਿਹੀ ਯੋਜਨਾਵਾਂ ਦੀ ਸਬਸਿਡੀ ਰਕਮ ਸਿੱਧੇ ਸਹਿਕਾਰੀ ਬੈਂਕਾਂ ਰਾਹੀਂ ਜੋੜੀ ਜਾਵੇ।
ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਨਵੇ ਸੀਐਮ ਪੈਕਸ ਦੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਹੋਰ ਵੱਧ ਸਰਲ ਅਤੇ ਪਾਰਦਰਸ਼ੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਸਹਿਕਾਰੀ ਸ਼ੁਗਰ ਮੀਲਾਂ ਰਾਹੀਂ ਕਿਸਾਨਾਂ ਨੂੰ ਕਮਾਦ ਕੱਟਨ ਦੀ ਮਸ਼ੀਨਾਂ ਘੱਟ ਕਿਰਾਏ 'ਤੇ ਮੁਹੱਈਆ ਕਰਾਈ ਜਾਵੇ ਜਿਸ ਨਾਲ ਕਮਾਦ ਖਪਤਕਾਰਾਂ ਦੀ ਕਿਰਤ ਅਤੇ ਲਾਗਤ ਦੋਹਾਂ ਵਿੱਚ ਘਾਟਾ ਆਵੇਗਾ ਅਤੇ ਉਤਪਾਦਨ ਵਿੱਚ ਵਾਧਾ ਹੋਵੇਗਾ।
ਮੁੱਖ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਜਨ ਦਵਾਈ ਕੇਂਦਰਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇ ਤਾਂ ਜੋ ਆਮਜਨ ਨੂੰ ਕਿਫਾਇਤੀ ਮੁੱਲਾਂ 'ਤੇ ਗੁਣਵੱਤਾਪੂਰਨ ਦਵਾਈ ਅਸਾਨੀ ਨਾਲ ਮੁਹੱਈਆ ਹੋ ਸਕੇ।
ਇਸ ਮੌਕੇ 'ਤੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੂਣ ਕੁਮਾਰ ਗੁਪਤਾ, ਸਹਿਕਾਰਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਜੇਂਦਰ ਕੁਮਾਰ, ਰਜਿਸਟ੍ਰਾਰ ਸਹਿਕਾਰਤਾ ਵਿਭਾਗ ਸ੍ਰੀ ਰਾਜੇਸ਼ ਜੋਗਪਾਲ, ਮੁੱਖ ਮੰਤਰੀ ਦੇ ਓਐਸਡੀ ਸ੍ਰੀ ਭਾਰਤ ਭੂਸ਼ਨ ਭਾਰਤੀ ਸਮੇਤ ਹੋਰ ਸੀਨੀਅਰ ਅਧਿਾਰੀ ਮੌਜ਼ੂਦ ਰਹੇ।
