ਭਗਵੰਤ ਮਾਨ ਦੀ ਖ਼ਬਰਸਾਰ ਲੈਣ ਲਈ ਫੋਰਟਿਸ ਹਸਪਤਾਲ ਪੁੱਜੇ ਮੁੱਖ ਮੰਤਰੀ ਨਾਇਬ ਸੈਣੀ
ਮੁਹਾਲੀ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸਵੇਰੇ 10 ਵਜੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣ ਲਈ ਪਹੁੰਚੇ। ਸ੍ਰੀ ਸੈਣੀ ਹਸਪਤਾਲ ਵਿੱਚ ਪੱਚੀ ਮਿੰਟ ਦੇ ਕਰੀਬ ਠਹਿਰੇ ਅਤੇ ਉਨ੍ਹਾਂ ਭਗਵੰਤ ਮਾਨ ਦੀ ਸਿਹਤ ਦਾ ਹਾਲ ਪੁੱਛਿਆ।

ਉਪਰੰਤ ਨਾਇਬ ਸੈਣੀ ਮੀਡੀਆ ਨਾਲ ਕੋਈ ਗੱਲ ਕਰੇ ਬਿਨਾਂ ਹਸਪਤਾਲ ਵਿੱਚੋਂ ਚਲੇ ਗਏ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਤਿੰਨ ਦਿਨਾਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਆਮ ਆਦਮੀ ਪਾਰਟੀ ਦੇ ਕਈ ਆਗੂ ਜਿਨ੍ਹਾਂ ਵਿੱਚ ਮਨੀਸ਼ ਸਿਸੋਦੀਆ ਅਤੇ ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ, ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ, ਡਾ. ਬਲਜੀਤ ਕੌਰ ਅਤੇ ਕਈ ਵਿਧਾਇਕ ਜਿਨ੍ਹਾਂ ਵਿੱਚ ਕੁਲਵੰਤ ਸਿੰਘ, ਗੁਰਲਾਲ ਘਨੌਰ, ਸ਼ੈਰੀ ਕਲਸੀ ਆਦਿ ਸ਼ਾਮਿਲ ਹਨ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਆ ਚੁੱਕੇ ਹਨ। ਹਾਲਾਂਕਿ ਕਿਸੇ ਵਿਰੋਧੀ ਪਾਰਟੀ ਦਾ ਕੋਈ ਆਗੂ ਜਾਂ ਨੁਮਾਇੰਦਾ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਹਸਪਤਾਲ ਪਹੁੰਚਿਆ ਹੈ।