ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਅੱਜ
ਚੰਡੀਗਡ਼੍ਹ:- ਪੰਜਾਬ ਵਿੱਚ ਪਿਛਲੇ 15-20 ਦਿਨਾਂ ਤੋਂ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੋਈ ਹੈ, ਜਿਸ ਦੀ ਲਪੇਟ ਵਿੱਚ ਸੂਬੇ ਦੇ ਦੋ ਹਜ਼ਾਰ ਤੋਂ ਵੱਧ ਪਿੰਡ ਆ ਚੁੱਕੇ ਹਨ। ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ ਜਾਵੇਗਾ। ਇਹ ਜਾਣਕਾਰੀ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਤੀ।

ਪੰਜਾਬ ਵਿੱਚ ਹੜ੍ਹਾਂ ਦੀ ਲਪੇਟ ’ਚ ਸਾਰੇ 23 ਜ਼ਿਲ੍ਹਿਆਂ ਦੇ 2050 ਪਿੰਡ ਆ ਚੁੱਕੇ ਹਨ, ਜਿੱਥੇ 3.87 ਲੱਖ ਲੋਕ ਬੇਘਰ ਹੋ ਚੁੱਕੇ ਹਨ ਅਤੇ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਹੁਣ ਤੱਕ 48 ਵਿਅਕਤੀਆਂ ਦੀਆਂ ਜਾਨਾਂ ਗਈਆਂ ਹਨ ਅਤੇ ਤਿੰਨ ਲੋਕ ਲਾਪਤਾ ਹਨ।
ਹੜ੍ਹਾਂ ਕਰ ਕੇ ਸੂਬੇ ਵਿੱਚ 1.76 ਲੱਖ ਹੈਕਟੇਅਰ ਫ਼ਸਲ ਵੀ ਪ੍ਰਭਾਵਿਤ ਹੋ ਚੁੱਕੀ ਹੈ। ਹਾਲਾਂਕਿ, ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 22,938 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਬਾਹਰ ਕੱਢਿਆ ਗਿਆ ਹੈ। 219 ਰਾਹਤ ਕੈਂਪਾਂ ਵਿੱਚ 5404 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ।