ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ ਆਯੋਜਿਤ
ਚੰਡੀਗੜ੍ਹ, 8 ਸਤੰਬਰ- ਚੰਡੀਗੜ੍ਹ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਰਜਿਸਟਰਡ ਦੇ ਮੂਨ ਲਾਈਟ ਚੈਪਟਰ ਵੱਲੋਂ ਸੈਕਟਰ 50, ਚੰਡੀਗੜ੍ਹ ਦੇ ਕਮਿਊਨਿਟੀ ਸੈਂਟਰ ਵਿੱਚ ਮਹੀਨਾਵਾਰ ਸੀਨੀਅਰ ਸਿਟੀਜ਼ਨ ਦੀ ਮੀਟਿੰਗ ਹੋਈ। ਜਿਸ ਵਿੱਚ ਸੈਕਟਰ 46 ਤੋਂ ਲੈ ਕੇ 51 ਦੇ ਕਰੀਬ ਸੀਨੀਅਰ ਸਿਟੀਜ਼ਨਾਂ ਨੇ ਹਿੱਸਾ ਲਿਆ।

ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਗਾਣ ਨਾਲ ਕੀਤੀ ਗਈ। ਇਸ ਤੋਂ ਬਾਅਦ ਪੰਜਾਬ ਦੇ ਹੜ੍ਹਾਂ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਹੜ੍ਹਾਂ ਵਿੱਚ ਬੇਘਰ ਹੋਏ ਲੋਕਾਂ ਅਤੇ ਉਨ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਪ੍ਰਤੀ ਉਨ੍ਹਾਂ ਦੇ ਨਾਲ ਹਮਦਰਦੀ ਪ੍ਰਗਟ ਕੀਤੀ ਗਈ।
ਇਸ ਮੌਕੇ ਹੀਲਿੰਗ ਹੈਲਥ ਮੁਹਾਲੀ ਵੱਲੋਂ ਕੰਨਾਂ ਦੀ ਸੁਣਨ ਸੰਬੰਧੀ ਜਾਂਚ ਕੀਤੀ ਗਈ ਅਤੇ ਇਸ ਮਹੀਨੇ ਵਿੱਚ ਪੈਦਾ ਹੋਏ ਸੀਨੀਅਰ ਸਿਟੀਜ਼ਨਾਂ ਦਾ ਜਨਮ ਦਿਨ ਮਨਾਇਆ ਗਿਆ।
ਚੈਪਟਰ ਮੂਨ ਲਾਈਟ ਦੇ ਮੁਖੀ ਹੈਡ ਰਘਬੀਰ ਸਿੰਘ ਨੇ ਦੱਸਿਆ ਕਿ ਇਹ ਪ੍ਰੋਗਰਾਮ ਹਰ ਮਹੀਨੇ ਕੀਤਾ ਜਾਂਦਾ ਹੈ। ਜਿਸ ਵਿੱਚ ਸੀਨੀਅਰ ਸਿਟੀਜ਼ਨ ਆਪਣੀ-ਆਪਣੀ ਕਲਾ ਦੇ ਜੌਹਰ ਦਿਖਾਉਂਦੇ ਹਨ, ਜਿਨ੍ਹਾਂ ਵਿੱਚ ਗੀਤ-ਸੰਗੀਤ, ਭੰਗੜਾ, ਗਿੱਧਾ ਅਤੇ ਹੋਰ ਕਈ ਤਰ੍ਹਾਂ ਦੀਆਂ ਵੰਨਗੀਆਂ ਪੇਸ਼ ਕੀਤੀਆਂ ਜਾਂਦੀਆਂ ਹਨ। ਇਸ ਮੌਕੇ ਵਾਈਸ ਆਫ ਚੰਡੀਗੜ੍ਹ ਦੇ ਜੇਤੂ ਰਹੇ ਰਿੰਕੂ ਸਿੰਘ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਅਖੀਰ ਵਿੱਚ ਚੈਪਟਰ ਦੇ ਸਕੱਤਰ ਅਸ਼ੋਕ ਗੋਇਲ ਨੇ ਹਾਜ਼ਰ ਮੈਂਬਰਾਂ ਦਾ ਧੰਨਵਾਦ ਕੀਤਾ।