ਪੰਕਜ ਅਗਰਵਾਲ ਹੋਣਗੇ ਸੋਨੀਪਤ ਜਿਲ੍ਹਾ ਦੇ ਪ੍ਰਭਾਰੀ
ਚੰਡੀਗੜ੍ਹ, 10 ਸਤੰਬਰ - ਹਰਿਆਣਾ ਸਰਕਾਰ ਨੇ ਆਈਏਐਸ ਅਧਿਕਾਰੀ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਪੰਕਜ ਅਗਰਵਾਲ ਨੂੰ ਉਨ੍ਹਾਂ ਦੇ ਮੌਜੂਦਾ ਕੰਮਾਂ ਤੋਂ ਇਲਾਵਾ ਸੋਨੀਪਤ ਜਿਲ੍ਹੇ ਦਾ ਪ੍ਰਭਾਰੀ ਨਿਯੁਕਤ ਕੀਤਾ ਹੈ।
ਚੰਡੀਗੜ੍ਹ, 10 ਸਤੰਬਰ - ਹਰਿਆਣਾ ਸਰਕਾਰ ਨੇ ਆਈਏਐਸ ਅਧਿਕਾਰੀ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਪੰਕਜ ਅਗਰਵਾਲ ਨੂੰ ਉਨ੍ਹਾਂ ਦੇ ਮੌਜੂਦਾ ਕੰਮਾਂ ਤੋਂ ਇਲਾਵਾ ਸੋਨੀਪਤ ਜਿਲ੍ਹੇ ਦਾ ਪ੍ਰਭਾਰੀ ਨਿਯੁਕਤ ਕੀਤਾ ਹੈ।
ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਅੱਜ ਇਸ ਸਬੰਧ ਵਿੱਚ ਆਦੇਸ਼ ਜਾਰੀ ਕੀਤੇ ਗਏ ਹਨ।
ਪ੍ਰਭਾਰੀ ਅਧਿਕਾਰੀ ਨੂੰ ਤਿਮਾਹੀ ਰਿਪੋਰਟ ਮਾਨੀਟਰਿੰਗ ਅਤੇ ਕੋਆਰਡੀਨੇਸ਼ਨ ਸੈਲ ਨੂੰ ਭੇਜਣੀ ਹੋਵੇਗੀ, ਜਿਸ ਵਿੱਚ 25 ਕਰੋੜ ਰੁਪਏ ਤੋਂ ਵੱਧ ਦੀ ਪਰਿਯੋਜਨਾਵਾਂ ਦੀ ਪ੍ਰਗਤੀ, ਅਪਰਾਧਾਂ ਤੇ ਗੰਭੀਰ ਅਪਰਾਧਾਂ ਦੀ ਸਥਿਤੀ, ਵਿਜੀਲੈਂਸ ਸਬੰਧੀ ਮਾਮਲੇ, ਸੇਵਾ ਅਧਿਕਾਰੀ ਐਕਟਰ ਦੇ ਤਹਿਤ ਸੇਵਾਵਾਂ ਦੀ ਡਿਲੀਵਰੀ ਵਿਵਸਥਾ ਅਤੇ ਸਿਹਤ, ਸਿਖਿਆ ਤੇ ਸਮਾਜਿਕ ਖੇਤਰਾਂ ਦੀ ਕਾਰਜਪ੍ਰਣਾਲੀ ਦੀ ਸਮੀਖਿਆ ਸ਼ਾਮਿਲ ਹੋਵੇਗੀ।
ਇਸ ਤੋਂ ਇਲਾਵਾ, ਉਹ ਸਾਂਸਦਾਂ, ਵਿਧਾਇਕਾਂ ਅਤੇ ਹੋਰ ਜਨਪ੍ਰਤੀਨਿਧੀਆਂ ਤੋਂ ਜਿਲ੍ਹਾ ਡਿਪਟੀ ਕਮਿਸ਼ਨਰ ਅਤੇ ਪੁਲਿਸ ਸੁਪਰਡੈਂਟ ਦੀ ਮੌਜੁਦਗੀ ਵਿੱਚ ਸੰਵਾਦ ਕਰਣਗੇ ਅਤੇ ਸਮੀਖਿਆ ਦੌਰਾਨ ਸਿਹਤ ਅਤੇ ਸਿਖਿਆ ਵਿਭਾਗ ਨਾਲ ਸਬੰਧਿਤ ਕਿਸੇ ਇੱਕ ਮਹਤੱਵਪੂਰਣ ਸਥਾਨ ਦਾ ਨਿਰੀਖਣ ਵੀ ਕਰਣਗੇ।