ਫੈਡਰਲ ਪ੍ਰਣਾਲੀ ਨੂੰ ਬਰਬਾਦ ਕਰ ਰਹੀ ਹੈ ਭਾਜਪਾ ਸਰਕਾਰ - ਬੰਤ ਬਰਾੜ

ਚੰਡੀਗੜ੍ਹ, 10 ਸਤੰਬਰ- ਪੰਜਾਬ ਸੀ ਪੀ ਆਈ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਪੰਜਾਬ ਦੌਰੇ ਦੌਰਾਨ ਐਲਾਨੀ 1600 ਕਰੋੜ ਰੁਪਏ ਦੀ ਰਾਹਤ ਪੰਜਾਬ ਦੇ ਜਖਮਾਂ ਦੇ ਨਮਕ ਛਿੜਕਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਇਸ ਐਲਾਨ ਨੇ ਭਾਜਪਾ ਸਰਕਾਰ ਦਾ ਫੈਡਰਲ ਢਾਂਚੇ ਨੂੰ ਖਤਮ ਕਰਨ ਵਾਲਾ ਚਿਹਰਾ ਵੀ ਨੰਗਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਪਾਰਟੀ ਦੇ ਸੂਬਾ ਸਕੱਤਰ ਸਾਥੀ ਬੰਤ ਸਿੰਘ ਬਰਾੜ ਨੇ ਕਿਹਾ ਕਿ ਕੇਂਦਰ ਪਹਿਲਾਂ ਹੀ ਪੰਜਾਬ ਦਾ 60,000 ਕਰੋੜ ਰੁਪਈਆ ਦੱਬੀ ਬੈਠਾ ਹੈ। ਇਸੇ ਤਰ੍ਹਾਂ ਮ੍ਰਿਤਕ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ 2 ਲੱਖ ਰੁਪਏ ਦੀ ਰਕਮ ਵੀ ਬਹੁਤ ਨਿਗੂਣੀ ਹੈ।

ਚੰਡੀਗੜ੍ਹ, 10 ਸਤੰਬਰ- ਪੰਜਾਬ ਸੀ ਪੀ ਆਈ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਪੰਜਾਬ ਦੌਰੇ ਦੌਰਾਨ ਐਲਾਨੀ 1600 ਕਰੋੜ ਰੁਪਏ ਦੀ ਰਾਹਤ ਪੰਜਾਬ ਦੇ ਜਖਮਾਂ ਦੇ ਨਮਕ ਛਿੜਕਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਇਸ ਐਲਾਨ ਨੇ ਭਾਜਪਾ ਸਰਕਾਰ ਦਾ ਫੈਡਰਲ ਢਾਂਚੇ ਨੂੰ ਖਤਮ ਕਰਨ ਵਾਲਾ ਚਿਹਰਾ ਵੀ ਨੰਗਾ ਕੀਤਾ ਹੈ।
 ਇੱਥੇ ਜਾਰੀ ਬਿਆਨ ਵਿੱਚ ਪਾਰਟੀ ਦੇ ਸੂਬਾ ਸਕੱਤਰ ਸਾਥੀ ਬੰਤ ਸਿੰਘ ਬਰਾੜ ਨੇ ਕਿਹਾ ਕਿ ਕੇਂਦਰ ਪਹਿਲਾਂ ਹੀ ਪੰਜਾਬ ਦਾ 60,000 ਕਰੋੜ ਰੁਪਈਆ ਦੱਬੀ ਬੈਠਾ ਹੈ। ਇਸੇ ਤਰ੍ਹਾਂ ਮ੍ਰਿਤਕ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ 2 ਲੱਖ ਰੁਪਏ ਦੀ ਰਕਮ ਵੀ ਬਹੁਤ ਨਿਗੂਣੀ ਹੈ।
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਘੱਟੋ ਘੱਟ ਫੌਰੀ ਤੌਰ ਤੇ 20,000 ਕਰੋੜ ਰੁਪਏ ਦੀ ਰਾਹਤ ਦਾ ਐਲਾਨ ਕਰਨਾ ਚਾਹੀਦਾ ਸੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਹੀਦ ਫੌਜੀਆਂ ਲਈ 5 ਕਰੋੜ ਰੁਪਏ ਤੱਕ ਦਾ ਐਲਾਨ ਸੁਆਗਤਯੋਗ ਕਦਮ ਸੀ ਪਰ ਹੁਣ ਜਦੋਂ ਪਰਿਵਾਰਾਂ ਦਾ ਸਭ ਕੁਝ ਬਰਬਾਦ ਹੋ ਗਿਆ ਹੈ ਅਤੇ ਹੜ੍ਹਾਂ ਵਿੱਚ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਲਈ ਨਾ ਤਾਂ ਕੇਂਦਰ ਅਤੇ ਨਾ ਹੀ ਪੰਜਾਬ ਸਰਕਾਰ ਨੇ ਲੋੜੀਂਦੀ ਰਕਮ ਦਾ ਐਲਾਨ ਕੀਤਾ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਾਰੀਆਂ ਕਿਸਾਨ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੀਆਂ ਮੰਗਾਂ ਜਿਸ ਵਿੱਚ ਪ੍ਰਤੀ ਏਕੜ ਫਸਲ ਦੀ ਬਰਬਾਦੀ ਲਈ 70,000 ਅਤੇ ਖੇਤ ਮਜ਼ਦੂਰਾਂ ਲਈ 50,000 ਰੁਪਏ ਪ੍ਰਤੀ ਮਜ਼ਦੂਰ ਅਤੇ ਮਕਾਨਾਂ ਲਈ 5 ਲੱਖ ਰੁਪਏ ਦਾ ਐਲਾਨ ਕਰਨਾ ਚਾਹੀਦਾ ਹੈ।