ਬੁਰਜ ਟਹਿਲ ਦਾਸ ਵਿਖੇ ਧੁੱਸੀ ਬੰਨ੍ਹ ’ਚ ਪਏ ਪਾੜ ਨੂੰ ਪੂਰਨ ਦਾ ਕੰਮ ਲਗਾਤਾਰ ਜਾਰੀ

ਨਵਾਂਸ਼ਹਿਰ- ਸਤਲੁਜ ਦਰਿਆ ਦੇ ਬੰਨ੍ਹ ਵਿੱਚ ਪਿੰਡ ਬੁਰਜ ਟਹਿਲ ਦਾਸ ਨੇੜੇ ਪਏ ਪਾੜ ਨੂੰ ਪੂਰਨ ਅਤੇ ਰਿੰਗ ਬੰਨ੍ਹ ਬਣਾਉਣ ਦਾ ਕੰਮ ਲਗਾਤਾਰ ਜਾਰੀ ਹੈ। ਭਾਰਤੀ ਫੌਜ ਦੀ ਟੀਮ ਦੀ ਦੇਖਰੇਖ ਹੇਠ ਪਾਣੀ ਦੇ ਵਹਾਅ ਨੂੰ ਬੰਨ੍ਹ ਵਾਲੇ ਪਾਸੇ ਵੱਲ ਤੋਂ ਕੰਟਰੋਲ ਕਰਨ ਲਈ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਅਤੇ ਵੱਖ-ਵੱਖ ਪਿੰਡਾਂ ਦੇ ਵਸਨੀਕ ਕਾਰਜਸ਼ੀਲ ਹਨ।

ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਮੌਜੂਦਾ ਸਮੇਂ ਪਾੜ ਨੂੰ ਪੂਰਨ ਦੇ ਨਾਲ-ਨਾਲ ਸਪਰ ਵੀ ਬਣਾਏ ਜਾ ਰਹੇ ਹਨ ਤਾਂ ਜੋ ਨੇੜਲੀਆਂ ਖੇਤੀ ਵਾਲੀਆਂ ਜਮੀਨਾਂ ਨੂੰ ਕਿਸੇ ਵੀ ਨੁਕਸਾਨ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਫਿਲਹਾਲ ਸਥਿਤੀ ਕੰਟਰੋਲ ਹੇਠ ਹੈ ਅਤੇ ਲਗਾਤਾਰ ਭਾਰਤੀ ਫੌਜ ਦੀ ਟੀਮ ਅਤੇ ਪਿੰਡਾਂ ਦੇ ਲੋਕਾਂ ਵੱਲੋਂ ਬੰਨ੍ਹ ਉੱਤੇ ਕੰਮ ਨੂੰ ਸੁਚੱਜੇ ਢੰਗ ਨਾਲ ਕੀਤਾ ਜਾ ਰਿਹਾ ਹੈ। 
ਉਨ੍ਹਾਂ ਦੱਸਿਆ ਕਿ ਪਾੜ ਕਰਕੇ ਨਾਲ ਲੱਗਦੀਆਂ ਖੇਤੀ ਜਮੀਨਾਂ ਨੂੰ ਕੋਈ ਨੁਕਸਾਨ ਨਹੀਂ ਪੁੱਜਾ ਅਤੇ ਬੰਨ੍ਹ ਦੀ ਹੋਰ ਮਜਬੂਤੀ ਲਈ ਮਸ਼ੀਨਾਂ ਨਾਲ ਰਿੰਗ ਬੰਨ੍ਹ ਬਣਾਇਆ ਜਾ ਰਿਹਾ ਹੈ ਜੋ ਪਾਣੀ ਦੇ ਤੇਜ ਵਹਾਅ ਦੌਰਾਨ ਨੁਕਸਾਨ ਤੋਂ ਰੋਕੇਗਾ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਜਿਲ੍ਹੇ ਵਿੱਚ ਪੈਂਦੇ ਸਤਲੁਜ ਦਰਿਆ ਦੇ ਬੰਨ੍ਹ ਦੀ ਸਥਿਤੀ ’ਤੇ ਲਗਾਤਾਰ ਨਜਰ ਰੱਖੀ ਜਾ ਰਹੀ ਹੈ ਅਤੇ ਲੋਕਾਂ ਨੂੰ ਕਿਸੇ ਗੱਲ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ।