ਸੁਧੀਰ ਕੁਮਾਰ ਸੂਰੀ ਦੇ ਕਤਲ ਮਾਮਲੇ ਵਿੱਚ ਬੰਦ ਸੰਦੀਪ ਸਿੰਘ ਸੰਨੀ ਨੂੰ ਜੇਲ੍ਹ ਵਿੱਚ ਵੱਖਰਾ ਰੱਖਣ ਦੀ ਮੰਗ
ਐਸ ਏ ਐਸ ਨਗਰ, 11 ਸਤੰਬਰ- ਸ਼ਿਵ ਸੈਨਾ ਪੰਜਾਬ, ਯੂਥ ਵਿੰਗ ਸੂਬਾ ਚੇਅਰਮੈਨ ਅਰਵਿੰਦ ਗੌਤਮ ਨੇ ਮੰਗ ਕੀਤੀ ਹੈ ਕਿ ਹਿੰਦੂ ਆਗੂ ਸੁਧੀਰ ਕੁਮਾਰ ਸੂਰੀ ਦੇ ਕਤਲ ਦੇ ਦੋਸ਼ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਸੰਦੀਪ ਸਿੰਘ ਸੰਨੀ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਅਲੱਗ ਤੋਂ ਰੱਖਿਆ ਜਾਵੇ ਅਤੇ ਸੰਦੀਪ ਸਿੰਘ ਸੰਨੀ ਦੀ ਪੇਸ਼ੀ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਜਾਵੇ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਸੰਦੀਪ ਸਿੰਘ ਸੰਨੀ ਦੀ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਹਵਾਲਾਤੀਆਂ ਨਾਲ ਝੜਪ ਹੋਈ ਹੈ, ਜਿਸ ਦੌਰਾਨ ਉਸ ਵੱਲੋਂ ਤਿੰਨ ਸਾਬਕਾ ਪੁਲੀਸ ਅਧਿਕਾਰੀਆਂ ਸੂਬਾ ਸਿੰਘ, ਇੰਦਰਜੀਤ ਸਿੰਘ, ਗੁਰਬਚਨ ਸਿੰਘ ’ਤੇ ਜਾਨਲੇਵਾ ਹਮਲਾ ਕੀਤਾ ਗਿਆ ਅਤੇ ਤਿੰਨੋਂ ਅਧਿਕਾਰੀ ਰਜਿੰਦਰਾ ਹਸਪਤਾਲ ਵਿੱਚ ਜੇਰੇ ਇਲਾਜ ਹਨ।
ਉਨ੍ਹਾਂ ਕਿਹਾ ਕਿ ਸੰਦੀਪ ਸਿੰਘ ਸੰਨੀ ਅਪਰਾਧਿਕ ਮਾਨਸਿਕਤਾ ਦਾ ਵਿਅਕਤੀ ਹੈ, ਜਿਸ ਵੱਲੋਂ ਪੁਲੀਸ ਦੀ ਮੌਜੂਦਗੀ ਵਿੱਚ ਹਿੰਦੂ ਆਗੂ ਸੁਧੀਰ ਕੁਮਾਰ ਸੂਰੀ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ ਸੀ ਅਤੇ ਇਹੋ ਜਿਹੇ ਅਪਰਾਧੀਆਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਵੱਖਰਾ ਰੱਖਣਾ ਚਾਹੀਦਾ ਹੈ।
ਇਸ ਮੌਕੇ ਉਨ੍ਹਾਂ ਨਾਲ ਮੁਹਾਲੀ ਜ਼ਿਲ੍ਹਾ ਪ੍ਰਧਾਨ ਰਾਜੇਸ਼ ਮਲਿਕ, ਕਾਮਗਰ ਸੈਨਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਦਿਨੇਸ਼ ਖੁਸ਼ਵਾਹਾ, ਮੁਹਾਲੀ ਜ਼ਿਲ੍ਹਾ ਮੀਤ ਪ੍ਰਧਾਨ ਸੁਖਦਿਆਲ ਸਿੰਘ, ਬਲਾਕ ਪ੍ਰਧਾਨ ਮੋਰਿੰਡਾ ਮਨਜੀਤ ਸਿੰਘ ਜੀਤੀ ਅਤੇ ਸ਼ਿਵ ਸੈਨਾ ਮੀਤ ਪ੍ਰਧਾਨ ਮੋਰਿੰਡਾ ਦਵਿੰਦਰ ਕੁਮਾਰ ਵੀ ਮੌਜੂਦ ਸਨ।