
ਵੱਧ ਬਰਸਾਤ ਹੋਣ ਦੇ ਕਾਰਨ ਮਕਾਨ ਦੀ ਛੱਤ ਡਿੱਗਣ 'ਤੇ ਪੀੜਤਾ ਨੂੰ ਪ੍ਰਦਾਨ ਕੀਤੀ ਸਹਾਇਤਾ - ਸ਼ਿਆਮ ਸਿੰਘ ਰਾਣਾ
ਚੰਡੀਗੜ੍ਹ, 11 ਸਤੰਬਰ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਆਪਣੇ ਯਮੁਨਾਨਗਰ ਦੌਰੇ ਦੌਰਾਨ ਪਿੰਡ ਬੈੜੀ ਨਿਵਾਸੀ ਮਾਨ ਸਿੰਘ ਦੀ ਭਾਰਤੀ ਬਰਸਾਤ ਕਾਰਨ ਮਕਾਨ ਦੀ ਛੱਤ ਡਿੱਗਣ ਨਾਲ ਮੌਤ ਹੋਣ 'ਤੇ ਉਨ੍ਹਾਂ ਦੀ ਪਤਨੀ ਉਸ਼ਾ ਰਾਣੀ ਨੂੰ ਸਰਕਾਰ ਵੱਲੋਂ 4 ਲੱਖ ਰੁਪਏ ਦੀ ਸਹਾਇਤਾ ਰਕਮ ਦਾ ਚੈਕ ਪ੍ਰਦਾਨ ਕੀਤਾ ਅਤੇ ਪੀੜਤ ਪਰਿਵਾਰ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ।
ਚੰਡੀਗੜ੍ਹ, 11 ਸਤੰਬਰ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਆਪਣੇ ਯਮੁਨਾਨਗਰ ਦੌਰੇ ਦੌਰਾਨ ਪਿੰਡ ਬੈੜੀ ਨਿਵਾਸੀ ਮਾਨ ਸਿੰਘ ਦੀ ਭਾਰਤੀ ਬਰਸਾਤ ਕਾਰਨ ਮਕਾਨ ਦੀ ਛੱਤ ਡਿੱਗਣ ਨਾਲ ਮੌਤ ਹੋਣ 'ਤੇ ਉਨ੍ਹਾਂ ਦੀ ਪਤਨੀ ਉਸ਼ਾ ਰਾਣੀ ਨੂੰ ਸਰਕਾਰ ਵੱਲੋਂ 4 ਲੱਖ ਰੁਪਏ ਦੀ ਸਹਾਇਤਾ ਰਕਮ ਦਾ ਚੈਕ ਪ੍ਰਦਾਨ ਕੀਤਾ ਅਤੇ ਪੀੜਤ ਪਰਿਵਾਰ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ।
ਉਨ੍ਹਾਂ ਨੇ ਕਿਹਾ ਕਿ ਉਹ ਲਗਾਤਾਰ ਆਪਣੇ ਖੇਤਰ ਦੇ ਪਿੰਡਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੇ ਹਾਲਾਤ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਜਲਭਰਾਵ ਤੇ ਬਰਸਾਤ ਨਾਲ ਹੋਏ ਨੁਕਸਾਨ ਦੀ ਸਮੀਖਿਆ ਕੀਤੀ ਜਾ ਸਕੇ। ਉਨ੍ਹਾਂ ਨੇ ਇਹ ਵੀ ਦਸਿਆ ਕਿ ਮੁੱਖ ਮੰਤਰੀ ਨੇ ਉਨ੍ਹਾਂ ਕਿਸਾਨਾਂ ਲਹੀ ਵੀ ਰਾਹਤ ਦਾ ਐਲਾਨ ਕੀਤਾ ਹੈ ਜਿਨ੍ਹਾਂ ਦੀ ਫਸਲ ਬਰਸਾਤੀ ਪਾਣੀ ਕਾਰਨ ਖਰਾਬ ਹੋ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਘਬਰਾਉਣ ਦੀ ਜਰੂਰਤ ਨਹੀਂ ਹੈ ਅਤੇ ਸੂਬਾ ਸਰਕਾਰ ਕਿਸਾਨਾਂ ਦੀ ਮਦਦ ਲਈ ਹਰਸੰਭਵ ਯਤਨ ਕਰ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਵੱਧ ਬਰਸਾਤ ਹੋਣ ਦੇ ਕਾਰਨ ਜਿਲ੍ਹਾ ਦੇ ਵੱਖ-ਵੱਖ ਥਾਵਾਂ 'ਤੇ ਜਲਭਰਾਵ ਦੀ ਸਥਿਤੀ ਬਣੀ ਹੋਈ ਸੀ। ਜਿਸ ਦੀ ਵਜ੍ਹਾ ਨਾਲ ਫਸਲਾਂ ਅਤੇ ਮਕਾਨਾਂ ਨੂੰ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਅਜਿਹੇ ਸਾਰੇ ਕਿਸਾਨ ਆਪਣੇ ਨੁਕਸਾਨ ਦੀ ਭਰਪਾਈ ਲਈ ਸ਼ਤੀਪੂਰਤੀ ਪੋਰਟਲ 'ਤੇ ਆਪਣੇ ਫਸਲ ਖਰਾਬੇ ਦੀ ਰਜਿਸਟ੍ਰੇਸ਼ਣ 15 ਸਤੰਬਰ, 2025 ਤੱਕ ਕਰਵਾ ਸਕਦੇ ਹਨ। ਉਨ੍ਹਾਂ ਨੈ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਵੀ ਕਿਸਾਨਾਂ ਦੀ ਫਸਲਾਂ ਦਾ ਨੁਕਸਾਨ ਹੋਇਆ ਹੈ ਉਹ ਜਲਦੀ ਤੋਂ ਜਲਦੀ ਸ਼ਤੀਪੂਰਤੀ ਪੋਰਅਲ 'ਤੇ ਆਪਣਾ ਰਜਿਸਟ੍ਰੇਸ਼ਣ ਕਰਵਾਉਣ ਤਾਂ ਜੋ ਫਸਲ ਵਿੱਚ ਹੋਏ ਨੁਕਸਾਨ ਦੀ ਸਮੀਖਿਆ ਕਰ ਉਸ ਦੇ ਫਸਲ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ ਤਾਂ ਜੋ ਅਧਿਕਾਰੀਆਂ ਵੱਲੋਂ ਮੌਕੇ 'ਤਦੇ ਤਸਦੀਕ ਕਰ ਸਮੇਂ 'ਤੇ ਮੁਆਵਜਾ ਯਕੀਨੀ ਕੀਤਾ ਜਾ ਸਕੇ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਕਿਸਾਨਹਿੱਤ ਵਿੱਚ ਅੱਗੇ ਵੀ ਕੰਮ ਕਰਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਬਰਸਾਤੀ ਪਾਣੀ ਕਾਰਨ ਜਿਲ੍ਹਾ ਦੇ ਵੱਖ-ਵੱਖ ਥਾਵਾਂ 'ਤੇ ਜਲਭਰਾਵ ਦੇ ਹਾਲਾਤ ਪੈਦਾ ਹੋਣ ਨਾਲ ਲੋਕਾਂ ਨੂੰ ਪਰੇਸ਼ਾਨੀ ਦਾ ਸਾਮਹਣਾ ਕਰਨਾ ਪਿਆ ਹੈ। ਪਰ ਹੁਣ ਸਥਿਤੀ ਪੂਰੀ ਤਰ੍ਹਾ ਨਾਲ ਆਮ ਹੈ। ਇਸੀ ਲੜੀ ਵਿੱਚ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜਲ੍ਹਭਰਾਵ ਵਾਲੇ ਥਾਂਵਾਂ 'ਤੇ ੧ਾਣ ਅਤੇ ਲੋਕਾਂ ਨਾਲ ਸੰਪਰਕ ਕਰਨ।
ਖੇਤੀਬਾੜੀ ਮੰਤਰੀ ਨੇ ਦਸਿਆ ਕਿ ਇਸ ਤੋਂ ਪਹਿਲਾਂ ਵੀ ਉਹ ਰਾਦੌਰ ਸਬ-ਡਿਵੀਜਨ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨਾਲ ਰੁਬਰੂ ਹੋਏ ਅਤੇ ਬਰਸਾਤ ਦੀ ਵਜ੍ਹਾ ਨਾਲ ਜਿਨ੍ਹਾਂ ਪਰਿਵਾਰਾਂ ਦੇ ਮਕਾਨਾਂ ਨੁੰ ਨੁਕਸਾਨ ਪਹੁੰਚਿਆ ਹੈ ਉਨ੍ਹਾਂ ਨੇ ਖੁਦ ਇੰਨ੍ਹਾਂ ਗਰੀਬ ਪਰਿਵਾਰਾਂ ਦੇ ਨੁਕਸਾਨ ਹੋਏ ਮਕਾਨਾਂ ਦਾ ਨਿਰੀਖਣ ਕੀਤਾ ਅਤੇ ਪੜੀਤਾਂ ਨੂੰ ਭਰੋਸਾ ਦਿੱਤਾ ਕਿ ਜਲਦੀ ਤੋਂ ਜਲਦੀ ਉਨ੍ਹਾਂ ਨੁੰ ਸਰਕਾਰ ਵੱਲੋਂ ਆਰਥਕ ਸਹਾਇਤਾ ਉਪਲਬਧ ਕਰਵਾਈ ਜਾਵੇਗੀ।
