
ਨਗਰ ਨਿਗਮ ਦੇ ਸਵੱਛਤਾ ਪੰਦਰਵਾੜੇ ਦੀ ਪੋਲ੍ਹ ਖੋਲ੍ਹਦੇ ਹਨ ਸ਼ਹਿਰ ਵਿੱਚ ਲੱਗੇ ਗੰਦਗੀ ਦੇ ਢੇਰ
ਐਸ ਏ ਐਸ ਨਗਰ, 30 ਸਤੰਬਰ ਇੱਕ ਪਾਸੇ ਮੁਹਾਲੀ ਨਗਰ ਨਿਗਮ ਵਲੋਂ ਸਵੱਛ ਭਾਰਤ ਮੁਹਿੰਮ ਦੇ ਤਹਿਤ ਸਵੱਛਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਥਾਂ-ਥਾਂ ਤੇ ਲੱਗੇ ਗੰਦਗੀ ਦੇ ਢੇਰ ਅਤੇ ਮਲਬੇ ਨਾਲ ਨਗਰ ਨਿਗਮ ਦੇ ਸਫਾਈ ਪ੍ਰਬੰਧਾਂ ਵਿੱਚ ਸੁਧਾਰ ਦੇ ਦਾਅਵਿਆਂ ਦੀ ਅਸਲੀਅਤ ਸਾਮ੍ਹਣੇ ਆ ਜਾਂਦੀ ਹੈ।
ਇੱਕ ਪਾਸੇ ਮੁਹਾਲੀ ਨਗਰ ਨਿਗਮ ਵਲੋਂ ਸਵੱਛ ਭਾਰਤ ਮੁਹਿੰਮ ਦੇ ਤਹਿਤ ਸਵੱਛਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਥਾਂ-ਥਾਂ ਤੇ ਲੱਗੇ ਗੰਦਗੀ ਦੇ ਢੇਰ ਅਤੇ ਮਲਬੇ ਨਾਲ ਨਗਰ ਨਿਗਮ ਦੇ ਸਫਾਈ ਪ੍ਰਬੰਧਾਂ ਵਿੱਚ ਸੁਧਾਰ ਦੇ ਦਾਅਵਿਆਂ ਦੀ ਅਸਲੀਅਤ ਸਾਮ੍ਹਣੇ ਆ ਜਾਂਦੀ ਹੈ। ਸ਼ਹਿਰ ਵਿੱਚ ਦਿਖਦੇ ਗੰਦਗੀ ਦੇ ਇਹਨਾਂ ਢੇਰਾਂ ਕਾਰਨ ਆਮ ਲੋਕ ਵੀ ਬੁਰੀ ਤਰ੍ਹਾਂ ਪਰੇਸ਼ਾਨ ਹੁੰਦੇ ਹਨ। ਸਕਾਨਕ ਫੇਜ਼ 1 ਅਤੇ 6 ਵਿੱਚ ਸੜਕਾਂ ਦੇ ਕਿਨਾਰਿਆਂ ਤੇ ਗੰਦਗੀ ਫੈਲੀ ਹੋਈ ਹੈ ਜਿਸ ਕਾਰਨ ਲੋਕਾਂ ਵਿੱਚ ਬਿਮਾਰੀ ਫੈਲਣ ਦਾ ਡਰ ਬਣਿਆ ਹੋਇਆ ਹੈ। ਕਈ ਥਾਵਾਂ ਤੇ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਮੱਛਰ ਪਲ ਰਿਹਾ ਹੈ ਅਤੇ ਕਦੇ ਵੀ ਬਿਮਾਰੀ ਫੈਲ ਸਕਦੀ ਹੈ। ਸਮਾਜ ਸੇਵੀ ਆਗੂ ਪੁਸ਼ਪਾ ਪੁਰੀ ਨੇ ਕਿਹਾ ਕਿ ਇਸ ਸੰਬੰਧੀ ਕਈ ਵਾਰ ਨਗਮ ਨਿਗਮ ਨੂੰ ਸ਼ਿਕਾਇਤ ਕੀਤੀ ਗਈ ਪਰ ਨਿਗਮ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਭਾਵੇਂ ਪੰਦਰਵਾੜਾ ਚੱਲ ਰਿਹਾ ਹੈ ਪਰੰਤੂ ਸਫਾਈ ਵਿਵਸਥਾ ਪੂਰੀ ਤਰ੍ਹਾਂ ਬਦਹਾਲ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸ਼ਹਿਰ ਵਿੱਚ ਜਲਦੀ ਤੋਂ ਜਲਦੀ ਸਫਾਈ ਕਰਵਾਈ ਜਾਵੇ।
