
ਨਸ਼ਾ ਅਤੇ ਪੜ੍ਹਾਈ ਕਦੇ ਇੱਕ ਨਹੀ ਹੋ ਸਕਦੇ- ਚਮਨ ਸਿੰਘ।
ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਸਕੂਲ ਆਫ ਐਮੀਨੈਂਸ, ਮਹਿੰਦੀਪੁਰ ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਅਤੇ ਵਿਸ਼ਵ ਮੁੱਢਲੀ ਸਹਾਇਤਾ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਜਗਮੋਹਨ ਸਿੰਘ (ਕਾਰਜਕਾਰੀ ਪ੍ਰਿੰਸੀਪਲ) ਨੇ ਕੀਤੀ।
ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਸਕੂਲ ਆਫ ਐਮੀਨੈਂਸ, ਮਹਿੰਦੀਪੁਰ ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਅਤੇ ਵਿਸ਼ਵ ਮੁੱਢਲੀ ਸਹਾਇਤਾ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਜਗਮੋਹਨ ਸਿੰਘ (ਕਾਰਜਕਾਰੀ ਪ੍ਰਿੰਸੀਪਲ) ਨੇ ਕੀਤੀ।
ਸ. ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਭ ਤੋਂ ਪਹਿਲਾਂ ਰੈੱਡ ਕਰਾਸ ਦੀ ਸਥਾਪਨਾ ਬਾਰੇ ਸੰਖੇਪ ਵਿੱਚ ਗੱਲਬਾਤ ਕੀਤੀ । ਉਨਾ ਨੇ ਇਸ ਮੌਕੇ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਅੱਜ ਦੇ ਸਮੇਂ ਵਿੱਚ ਨਸ਼ਾ ਬਹੁਤ ਹੀ ਵੱਡੀ ਸਮੱਸਿਆ ਬਣ ਚੁੱਕਾ ਹੈ। ਕਿਉਕਿ ਅੱਜ ਜਿਆਦਾ ਗਿਣਤੀ ਵਿੱਚ ਵਿਦਿਆਰਥੀ ਵੀ ਨਸ਼ੇ ਦੀ ਗ੍ਰਿਫਤ ਵਿੱਚ ਆ ਰਹੇ ਹਨ।
ਸਕੂਲ ਦੇ ਵਿਦਿਆਰਥੀ ਦੀ ਇੰਨੀ ਛੋਟੀ ਉਮਰ ਵਿੱਚ ਨਸ਼ੇ ਦੇ ਪ੍ਰਤੀ ਜਾਣਕਾਰੀ ਨਹੀਂ ਹੁੰਦੀ ਜਿਸ ਨਾਲ ਉਹ ਜਾਣੇ ਅਣਜਾਣੇ ਜਾਂ ਕਿਸੇ ਦੇ ਬਹਿਕਾਵੇ ਵਿੱਚ ਆ ਕੇ ਨਸ਼ੇ ਦਾ ਸੇਵਨ ਕਰ ਲੈਂਦੇ ਹਨ, ਤੇ ਬਾਦ ਵਿੱਚ ਉਹ ਹੌਲੀ ਹੌਲੀ ਛੋਟੇ ਨਸ਼ੇ ਤੋਂ ਲੈ ਕੇ ਵੱਡੇ ਨਸ਼ੇ ਜਿਵੇ ਕਿ ਹੈਰੋਇਨ ਵਰਗੇ ਨਸ਼ਿਆ ਦੀ ਗ੍ਰਿਫਤ ਵਿੱਚ ਫਸ ਜਾਦੇ ਹਨ। ਉਹਨਾਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਬਹੁਤ ਹੀ ਸਮੱਸਿਆਵਾਂ ਆਉਦੀਆਂ ਹਨ, ਪਰ ਪੜ੍ਹਾਈ ਤੇ ਨਸ਼ਾ ਕਦੇ ਇੱਕ ਨਹੀ ਹੋ ਸਕਦੇ ।
ਇਸ ਦੌਰਾਨ ਉਨਾ ਨੇ ਨਸ਼ੇ ਦੇ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਜਿਹੜੇ ਲੋਕ ਨਸ਼ੇ ਦੇ ਆਦੀ ਹਨ, ਉਹ ਆਪ ਤਾਂ ਮਾਨਸਿਕ ਤੇ ਸਰੀਰਕ ਤੌਰ ਤੇ ਰੋਗੀ ਹੁੰਦੇ ਹਨ, ਇਸ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮਾਨਸਿਕ ਰੋਗੀ ਹੁੰਦੇ ਹਨ। ਉਨਾ ਨੇ ਨਸ਼ੇ ਤੋਂ ਦੂਰ ਰਹਿਣ ਲਈ ਕਈ ਨੁਕਤੇ ਸਾਂਝੇ ਕੀਤੇ।
ਇਸ ਮੌਕੇ ਤੇ ਸ਼੍ਰੀਮਤੀ ਜਸਵਿੰਦਰ ਕੌਰ (ਕਾਊਂਸਲਰ) ਨੇ ਸੈਂਟਰ ਵਿੱਖੇ ਮਰੀਜਾਂ ਦੇ ਇਲਾਜ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ । ਇਸ ਤੋਂ ਇਲਾਵਾ ਉਹਨਾਂ ਵਲੋਂ “ਵਿਸ਼ਵ ਮੁੱਢਲੀ ਸਹਾਇਤਾ ਦਿਵਸ” ਦੇ ਮੌਕੇ ਤੇ ਵਿਦਿਆਰਥੀਆਂ ਨੂੰ ਸੀ.ਪੀ.ਆਰ ਬਾਰੇ ਵੀ ਡੈਮੋ ਦਿੱਤਾ ਕਿ ਕਿਸ ਤਰ੍ਹਾਂ ਬਨਾਵਟੀ ਸਾਹਾਂ ਅਤੇ ਛਾਤੀ ਦੇ ਦਬਾਅ ਨਾਲ ਅਸੀਂ ਕਿਸੇ ਵਿਅਕਤੀ ਦੀ ਜਾਨ ਨੂੰ ਬਚਾ ਸਕਦੇ ਹਾਂ।
ਉਹਨਾਂ ਨੇ ਰੋਜ਼ਾਨਾ ਜਿੰਦਗੀ ਵਿੱਚ ਮੁੱਢਲੀ ਸਹਾਇਤਾ ਦੀ ਮਹੱਤਤਾ ਬਾਰੇ ਵਿਸਤਾਰਪੂਰਵਕ ਦੱਸਦੇ ਹੋਏ , ਬੇਹੋਸ਼ੀ, ਸੱਪ ਦੇ ਡੰਗ, ਡੁੱਬਣਾ, ਦਿਲ ਦਾ ਦੌਰਾ. ਨੱਕ ਵਿੱਚੋ ਖੂਨ ਦਾ ਵਗਣਾ ਆਦਿ ਦੀ ਮੁੱਢਲੀ ਸਹਾਇਤਾ ਬਾਰੇ ਵੀ ਪ੍ਰੈਕਟੀਕਲ ਰੂਪ ਵਿੱਚ ਜਾਣਕਾਰੀ ਦਿੱਤੀ ਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹੀ ਮੁੱਢਲੀ ਸਹਾਹਿਤਾ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ ਅਤੇ ਰੈੱਡ ਕਰਾਸ ਨਾਲ ਜੁੜਨਾ ਚਾਹੀਦਾ ਹੈ ਤਾਂ ਜੋ ਅਸੀ ਮਾਨਵਤਾ ਦੀ ਸੇਵਾ ਦੇ ਭਾਗੀਦਾਰ ਬਣ ਸਕੀਏ । ਉਹਨਾਂ ਨੇ ਮੁੱਢਲੀ ਸਹਾਇਤਾ ਦੀ ਟ੍ਰੇਨਿੰਗ ਕਰਨ ਸਬੰਧੀ ਲਿੰਕ ircsfa.org ਵੀ ਸਾਂਝਾ ਕੀਤਾ ਤਾਂ ਜੋ ਇੱਛੁਕ ਵਿਦਿਆਰਥੀ ਮੁੱਢਲੀ ਸਹਾਇਤਾ ਦੀ ਟ੍ਰੇਨਿੰਗ ਵੀ ਲੈ ਸਕਣ । ਇਸ ਮੌਕੇ ਤੇ ਸ਼੍ਰੀ ਪਰਵੇਸ਼ ਕੁਮਾਰ (ਸਟਾਫ ਮੈਂਬਰ) ਵਲੋਂ ਵੀ ਰੈੱਡ ਕਰਾਸ ਦੀਆਂ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ ਗਈ।
ਇਸ ਮੌਕੇ ਤੇ ਸ਼੍ਰੀ ਜਗਮੋਹਨ ਸਿੰਘ (ਕਾਰਜਕਾਰੀ ਪ੍ਰਿੰਸੀਪਲ) ਨੇ ਵਿਦਿਆਰਥੀ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ ਅਤੇ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਦਰਸ਼ਨ ਸਿੰਘ, ਰਵਿੰਦਰ ਸਿੰਘ, ਫਕੀਰ ਚੰਦ, ਸੁਰਿੰਦਰ ਸਿੰਘ, ਨੀਨਾ ਕੁਮਾਰੀ, ਸੋਨੀਆ ਚੌਧਰੀ, ਸੌਨੀਆਂ ਦੁੱਗਲ, ਨੀਨਾ ਕੁਮਾਰੀ, ਵੰਦਨਾ ਮਿਨਹਾਸ, ਅਤੇ ਕੁੱਲ ਲਾਭਪਾਤਰੀ 450 ਹਾਜਿਰ ਸਨ।
