ਖ਼ਾਲਸਾ ਕਾਲਜ ਡੁਮੇਲੀ ਵਿਖੇ ਵਿਸ਼ਵ ਲੋਕਤੰਤਰੀ ਦਿਵਸ ਮਨਾਇਆ ਗਿਆ।
ਹੁਸ਼ਿਆਰਪੁਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਵਿਸ਼ਵ ਲੋਕਤੰਤਰੀ ਦਿਵਸ ਮਨਾਇਆ ਗਿਆ।
ਹੁਸ਼ਿਆਰਪੁਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਵਿਸ਼ਵ ਲੋਕਤੰਤਰੀ ਦਿਵਸ ਮਨਾਇਆ ਗਿਆ।
ਇਸ ਮੌਕੇ ਰਾਜਨੀਤਿਕ ਸ਼ਾਸਤਰ ਵਿਭਾਗ ਦੇ ਮੁਖੀ ਮੈਡਮ ਮਨੀਸ਼ਾ ਦੇ ਦੁਆਰਾ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਇਆ ਦੱਸਿਆ ਗਿਆ ਕਿ ਵਿਸ਼ਵ ਲੋਕਤੰਤਰੀ ਦਿਵਸ ਹਰ ਸਾਲ 15 ਸਤੰਬਰ ਨੂੰ ਮਨਾਇਆ ਜਾਂਦਾ ਹੈ, ਜਿਸ ਦੀ ਸ਼ੁਰੂਆਤ 2007 ਦੇ ਵਿੱਚ ਸੰਯੁਕਤ ਰਾਸ਼ਟਰ ਦੇ ਦੁਆਰਾ ਕੀਤੀ ਗਈ ਸੀ।
ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਲੋਕਤੰਤਰ ਦੇ ਮਹੱਤਵ ਅਤੇ ਇਸ ਦੇ ਸਿਧਾਤਾਂ ਬਾਰੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਜੀ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਵਿਸ਼ਵ ਲੋਕਤੰਤਰੀ ਦਿਵਸ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆ ਨੂੰ ਆਪਣੇ ਅਧਿਕਾਰਾਂ ਤੇ ਕਰਤੱਵਾਂ ਪ੍ਰਤੀ ਜਾਗਰੂਕ ਕਰਨਾ ਹੈ।
ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।