ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਮੁਲਤਵੀ - ਜੈ ਕ੍ਰਿਸ਼ਨ ਸਿੰਘ ਰੌੜੀ

ਗੜ੍ਹਸ਼ੰਕਰ 15 ਸਤੰਬਰ:- ਪੰਜਾਬ ਵਿਚ ਆਏ ਹੜ੍ਹਾਂ ਕਾਰਨ ਬਣੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ 27 ਸਤੰਬਰ, 2025 ਨੂੰ ਮਾਹਿਲਪੁਰ (ਜ਼ਿਲ੍ਹਾ ਹੁਸ਼ਿਆਰਪੁਰ) ਵਿਖੇ ਹੋਣ ਵਾਲੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।

ਡਿਪਟੀ ਸਪੀਕਰ ਨੇ ਕਿਹਾ ਕਿ ਇਹ ਮੈਰਾਥਨ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਵਿਚ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ ਇਕ ਮਹੱਤਵਪੂਰਨ ਹਿੱਸਾ ਸੀ। ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਦੇ ਵਿਜ਼ਨ ਤਹਿਤ ਨੌਜਵਾਨੀ ਨੂੰ ਸਿਹਤਮੰਦ, ਤੰਦਰੁਸਤ ਅਤੇ ਖੁਸ਼ਹਾਲ ਬਣਾਉਣ ਲਈ ਖੇਡਾਂ ਰਾਹੀਂ ਰਾਹ ਪ੍ਰਦਰਸ਼ਿਤ ਕਰਨ ਦਾ ਇਕ ਯਤਨ ਸੀ।
ਪਰੰਤੂ ਮੌਜੂਦਾ ਹੜ੍ਹਾਂ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਅਜਿਹੇ ਹਾਲਾਤ ਵਿਚ ਲੋਕਾਂ ਦੇ ਦੁੱਖ-ਦਰਦ ਨੂੰ ਵੰਡਾਉਣ ਅਤੇ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੀ ਲੋੜ ਹੈ।
ਸ. ਰੌੜੀ ਨੇ ਸਪੱਸ਼ਟ ਕੀਤਾ ਕਿ ਮੈਰਾਥਨ ਨੂੰ ਸਿਰਫ਼ ਮੁਲਤਵੀ ਕੀਤਾ ਗਿਆ ਹੈ, ਰੱਦ ਨਹੀਂ। ਜਿਵੇਂ ਹੀ ਹਾਲਾਤ ਸੁਧਰਨਗੇ, ਇਸ ਮੈਰਾਥਨ ਦੀ ਨਵੀਂ ਤਰੀਕ ਜਲਦ ਹੀ ਐਲਾਨੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਘੜੀ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।