ਪ੍ਰਿੰਸ ਚੌਧਰੀ ਨੂੰ ਆਮ ਆਦਮੀ ਪਾਰਟੀ ਹਲਕਾ ਗੜ੍ਹਸ਼ੰਕਰ ਦਾ ਯੂਥ ਪ੍ਰਧਾਨ ਕੀਤਾ ਨਿਯੁਕਤ
ਗੜ੍ਹਸ਼ੰਕਰ 15 ਸਤੰਬਰ:- ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਜੁਝਾਰੂ ਯੂਥ ਆਗੂ ਪ੍ਰਿੰਸ ਚੌਧਰੀ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਵੇਖਦਿਆਂ ਪਾਰਟੀ ਹਾਈਕਮਾਨ ਵਲੋ ਉਨ੍ਹਾਂ ਨੂੰ ਹਲਕਾ ਗੜ੍ਹਸ਼ੰਕਰ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਿਸ ਨਾਲ ਆਮ ਆਦਮੀ ਦੇ ਯੂਥ 'ਚ ਖੁਸ਼ੀ ਦਾ ਮਾਹੌਲ ਹੈ।

ਇਸ ਮੌਕੇ ਨਵ ਨਿਯੁਕਤ ਯੂਥ ਪ੍ਰਧਾਨ ਪ੍ਰਿੰਸ ਚੌਧਰੀ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਹਲਕਾ ਵਿਧਾਇਕ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜਿਹੜੀ ਜੁੰਮੇਵਾਰੀ ਸੌਂਪੀ ਗਈ ਹੈ।
ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਹਲਕੇ ਦੇ ਯੂਥ ਨੂੰ ਨਾਲ ਲੈਕੇ ਪਾਰਟੀ ਦੀ ਹੋਰ ਮਜ਼ਬੂਤੀ ਲਈ ਕੰਮ ਕਰਨਗੇ।