ਪਿੰਡ ਘੜਾਮਾਂ ਵਿਖੇ ਸੇਫਟੀ, ਸਿਹਤ, ਫਸਟ ਏਡ, ਸਾਇਬਰ ਸੁਰੱਖਿਆ ਬਾਰੇ ਜਾਗਰੂਕ ਕੀਤਾ।
ਪਟਿਆਲਾ 16 ਸਤੰਬਰ:- ਪੰਜਾਬ ਦੇ ਸਿਹਤ ਮੰਤਰੀ ਡਾ.ਬਲਵੀਰ ਸਿੰਘ ਅਤੇ ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਵਲੋਂ ਜਿਲ੍ਹੇ ਦੇ ਲੋਕਾਂ ਨੂੰ ਸਿਹਤਮੰਦ, ਸੁਰੱਖਿਅਤ ਅਤੇ ਬਿਮਾਰੀਆਂ ਰਹਿਤ ਕਰਨ ਲਈ ਜੰਗੀ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ। ਫਸਟ ਏਡ, ਸੇਫਟੀ, ਸਿਹਤ ਜਾਗਰੂਕਤਾ ਮਿਸ਼ਨ ਦੇ ਚੀਫ ਟ੍ਰੇਨਰ ਅਤੇ ਰੈੱਡ ਕਰਾਸ ਦੇ ਸੇਵਾ ਮੁਕਤ ਟ੍ਰੇਨਿੰਗ ਸੁਪਰਵਾਈਜ਼ਰ ਸ਼੍ਰੀ ਕਾਕਾ ਰਾਮ ਵਰਮਾ ਨੂੰ ਵੀ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਹੈ।

ਪਿੰਡ ਘੜਾਮਾਂ ਕਲਾਂ ਵਿਖੇ ਜ਼ਿੰਦਗੀ ਜ਼ਿੰਦਾਬਾਦ ਕਿਤਾਬ ਘਰ ਨੂੰ ਸ਼ੁਰੂ ਕਰਨ ਵਾਲੇ ਨੋਜਵਾਨ ਓਮ ਪ੍ਰਕਾਸ਼ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡਾਂ ਦੇ ਬੱਚਿਆਂ, ਨੌਜਵਾਨਾਂ ਅਤੇ ਪਿੰਡ ਵਾਸੀਆਂ ਨੂੰ ਸਿਹਤ, ਤੰਦਰੁਸਤੀ, ਅਰੋਗਤਾ, ਸੁਰੱਖਿਆ, ਬਚਾਓ, ਮਦਦ, ਉਨਤੀ, ਖੁਸ਼ਹਾਲੀ, ਸਾਖਰਤਾ ਹਿੱਤ ਜਾਗਰੂਕ ਕਰਨ ਲਈ ਗਿਆਨਵਾਨ, ਤਜਰਬੇਕਾਰ ਵਿਦਵਾਨ ਲੋਕਾਂ ਨੂੰ ਪਿੰਡ ਘੜਾਮਾ ਕਲਾਂ ਵਿਖੇ ਬੁਲਾਇਆ ਜਾ ਰਿਹਾ ਹੈ।
ਸ੍ਰੀ ਕਾਕਾ ਰਾਮ ਵਰਮਾ ਨੇ ਪਿੰਡ ਵਾਸੀਆਂ ਨੂੰ ਸਿਹਤ ਸੰਭਾਲ, ਦਿਲ ਦੇ ਦੌਰੇ, ਕਾਰਡੀਅਕ ਅਰੈਸਟ, ਬੇਹੋਸ਼ੀ, ਸਦਮੇਂ, ਸ਼ੂਗਰ ਬਲੱਡ ਪਰੈਸ਼ਰ ਘਟਣ, ਹਲਕਾਅ, ਹੈਜ਼ਾ, ਡਾਇਰੀਆ ਡੈਗੂ, ਬਿਜਲੀ ਕਰੰਟ, ਅੱਗਾਂ, ਗੈਸਾਂ, ਬਿਜਲੀ ਦੀ ਠੀਕ ਵਰਤੋਂ, ਫਾਸਟ ਫੂਡ, ਜੰਕ ਫੂਡ, ਕੋਲਡ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ।
ਪੰਜਾਬ ਪੁਲਿਸ ਆਵਾਜਾਈ ਸਿੱਖਿਆ ਸੈਲ ਦੇ ਸਹਾਇਕ ਥਾਣੇਦਾਰ ਰਾਮ ਸ਼ਰਨ ਨੇ ਆਵਾਜਾਈ ਨਿਯਮਾਂ, ਕਾਨੂੰਨਾਂ, ਅਸੂਲਾਂ, ਫਰਜ਼ਾਂ ਬਾਰੇ, ਨਾਬਾਲਗਾਂ ਵਲੋਂ ਵਹੀਕਲਜ਼ ਦੀ ਦੁਰਵਰਤੋਂ, ਨਸ਼ਿਆਂ, ਅਪਰਾਧਾਂ, ਸਾਇਬਰ ਸੁਰੱਖਿਆ, ਹੈਲਪ ਲਾਈਨ ਨੰਬਰਾਂ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਨਾਗਰਿਕਾਂ ਦੀ ਸੁਰੱਖਿਆ, ਬਚਾਉ, ਮਦਦ ਅਤੇ ਹਾਦਸਿਆਂ ਦੌਰਾਨ ਪੀੜਤਾਂ ਦੀ ਸਹਾਇਤਾ ਕਰਨ ਬਾਰੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ।
ਪੰਚਾਇਤ ਮੈਂਬਰਾਂ, ਬਜ਼ੁਰਗਾਂ ਅਤੇ ਨੋਜਵਾਨਾਂ ਨੇ ਓਮ ਪ੍ਰਕਾਸ਼ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਆਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਿੰਡ ਵਿਖੇ ਪਹਿਲੀ ਵਾਰ ਇਸ ਤਰ੍ਹਾਂ ਦੀ ਜਾਣਕਾਰੀਆਂ ਸਾਂਝੀਆਂ ਹੋਈਆਂ ਹਨ। ਜਿਸ ਹਿੱਤ ਉਨ੍ਹਾਂ ਨੇ ਸਿਵਲ ਸਰਜਨ ਪਟਿਆਲਾ ਦਾ ਵੀ ਧੰਨਵਾਦ ਕੀਤਾ।