ਵਿਸ਼ੇਸ਼ ਪ੍ਰੋਗਰਾਮ-ਵਾਤਾਰਨ ਸਰੰਖਣ ਅਤੇ ਹਰਿਆਲੀ ਨੂੰ ਸਮਰਪਿਤ ਵਿਸ਼ੇਸ਼ ਮੁਹਿੰਮ

ਚੰਡੀਗੜ੍ਹ, 17 ਸਤੰਬਰ - ਹਰਿਆਣਾ ਦੇ ਵਾਤਾਵਰਨ ਅਤੇ ਵਨ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਵਾਤਾਵਰਨ ਸਰੰਖਣ ਅਤੇ ਹਰਿਆਲੀ ਨੂੰ ਵਧਾਉਣ ਲਈ 17 ਸਤੰਬਰ ਤੋਂ 2 ਅਕਤੂਬਰ ਤੱਕ ਵਿਸ਼ੇਸ਼ ਪ੍ਰੋਗਰਾਮ ਪੂਰੇ ਸੂਬੇ ਵਿੱਚ ਚਲਾਇਆ ਜਾਵੇਗਾ। ਇਸ ਮੁਹਿੰਮ ਦਾ ਟੀਚਾ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਸਵੱਛਤਾ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣਾ ਅਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਇੱਕ ਰੁੱਖ ਮਾਂ ਦੇ ਨਾਮ ਮੁਹਿੰਮ ਨੂੰ ਪਿੰਡਾਂ ਅਤੇ ਸ਼ਹਿਰਾਂ ਤੱਕ ਪਹੁੰਚਾਉਣਾ ਹੈ।

ਚੰਡੀਗੜ੍ਹ, 17 ਸਤੰਬਰ - ਹਰਿਆਣਾ ਦੇ ਵਾਤਾਵਰਨ ਅਤੇ ਵਨ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਵਾਤਾਵਰਨ ਸਰੰਖਣ ਅਤੇ ਹਰਿਆਲੀ ਨੂੰ ਵਧਾਉਣ ਲਈ 17 ਸਤੰਬਰ ਤੋਂ 2 ਅਕਤੂਬਰ ਤੱਕ ਵਿਸ਼ੇਸ਼ ਪ੍ਰੋਗਰਾਮ ਪੂਰੇ ਸੂਬੇ ਵਿੱਚ ਚਲਾਇਆ ਜਾਵੇਗਾ। ਇਸ ਮੁਹਿੰਮ ਦਾ ਟੀਚਾ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਸਵੱਛਤਾ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣਾ ਅਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਇੱਕ ਰੁੱਖ ਮਾਂ ਦੇ ਨਾਮ ਮੁਹਿੰਮ ਨੂੰ ਪਿੰਡਾਂ ਅਤੇ ਸ਼ਹਿਰਾਂ ਤੱਕ ਪਹੁੰਚਾਉਣਾ ਹੈ।
ਵਨ ਮੰਤਰੀ ਨੇ ਇਸ ਸਬੰਧ ਵਿੱਚ ਵਿਸਥਾਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਿਆਣਾ ਵਨ ਵਿਭਾਗ ਨੇ ਇਸ ਪ੍ਰੋਗਰਾਮ ਨੂੰ ਸਫਲ ਬਨਾਉਣ ਲਈ ਵਿਸ਼ੇਸ਼ ਕਾਰਜ ਯੋਜਨਾ ਤਿਆਰ ਕੀਤੀ ਹੈ। ਇਸ ਯੋਜਨਾ ਤਹਿਤ ਇੱਕ ਰੁੱਖ ਹਜ਼ਾਰਾਂ ਸਾਹਾਂ ਦਾ ਸਹਾਰਾ, ਅੱਜ ਲਗਾਓ ਕੱਲ੍ਹ ਬਚਾਓ ਨਾਰੇ ਨੂੰ ਵਿਆਪਕ ਪੱਧਰ 'ਤੇ ਪ੍ਰਚਾਰਿਤ ਕੀਤਾ ਜਾਵੇਗਾ। ਇਸ ਲੜੀ ਵਿੱਚ ਸੂਬੇ ਦੇ 75 ਸਥਾਨਾਂ 'ਤੇ ਨਮੋ ਵਨ ਜਾਂ ਪਾਰਕ ਸਥਾਪਿਤ ਕੀਤੇ ਜਾਣਗੇ। ਇਹ ਪਾਰਕ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਉਨ੍ਹਾਂ ਦੇ 75ਵੇਂ ਜਨਮਦਿਨ 'ਤੇ ਹਰਿਆਣਾ ਦੀ ਜਨਤਾ ਵੱਲੋਂ ਇੱਕ ਤੌਹਫਾ ਹੋਣਗੇ।
ਉਨ੍ਹਾਂ ਨੇ ਕਿਹਾ ਕਿ 25 ਸਤੰਬਰ ਨੂੰ ਪੰਡਿਤ ਦੀਨਦਿਆਲ ਉਪਾਧਿਆਏ ਜੈਯੰਤੀ ਦੇ ਮੌਕੇ 'ਤੇ ਇੱਕ ਖ਼ਾਸ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ ਜਿਸ ਵਿੱਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਸਵੱਛਤਾ ਸੰਦੇਸ਼ ਨੂੰ ਆਤਮਸਾਤ ਕਰਦੇ ਹੋਏ ਇੱਕ ਦਿਨ, ਇੱਕ ਘੰਟਾ, ਮਿਲ ਕੇ ਸ਼੍ਰਮਦਾਨ ਮੁਹਿੰਮ ਚਲਾਈ ਜਾਵੇਗੀ। ਇਸ ਦਿਨ ਵਨ ਵਿਭਾਗ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਨਾ ਸਿਰਫ ਆਪਣੇ ਦਫ਼ਤਰਾਂ ਸਗੋਂ ਵੱਖ ਵੱਖ ਸਥਾਨਾਂ 'ਤੇ ਵੀ ਸ਼੍ਰਮਦਾਨ ਕਰਣਗੇ ਅਤੇ ਸਮਾਜ ਨੂੰ ਸਵੱਛਤਾ ਦਾ ਸੰਦੇਸ਼ ਦੇਣਗੇ।
ਉਨ੍ਹਾਂ ਨੇ ਦੱਸਿਆ ਕਿ ਸਵੱਛਤਾ ਅਤੇ ਹਰਿਆਲੀ ਦਾ ਇਹ ਸੰਦੇਸ਼ ਸਿਰਫ ਮੀਟਿੰਗਾਂ ਤੱਕ ਸੀਮਤ ਨਹੀ ਸਗੋਂ ਆਮਜਨ ਤੱਕ ਪਹੁੰਚਾਉਣ ਲਈ ਵਿਭਾਗ ਵੱਲੋਂ ਚਾਰ ਵਿਸ਼ੇਸ਼ ਮੋਬਾਇਲ ਵੈਨ ਤਿਆਰ ਕੀਤੀ ਗਈਆਂ ਹਨ। ਇਹ ਵੈਨ ਸੂਬੇ ਦੇ ਸਾਰੇ ਸਰਕਲ ਅਤੇ ਜ਼ਿਲਿਆਂ ਵਿੱਚ ਚਲਾਈ ਜਾਣਗੀਆਂ। ਨਾਰਥ ਸਰਕਲ ਵਿੱਚ ਪੰਚਕੂਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ ਅਤੇ ਅੰਬਾਲਾ ਜ਼ਿਲਿਆਂ ਵਿੱਚ ਹਰੇਕ ਸਥਾਨ 'ਤੇ ਤਿੰਨ-ਤਿੰਨ ਦਿਨ ਤੱਕ ਮੁਹਿੰਮ ਚਲਾਈ ਜਾਵੇਗੀ। ਇਸੇ ਤਰ੍ਹਾਂ ਸੇਂਟ੍ਰਲ ਸਰਕਲ ਵਿੱਚ ਕਰਨਾਲ, ਪਾਣੀਪਤ, ਸੋਨੀਪਤ, ਰੋਹਤੱਕ ਅਤੇ ਝੱਜਰ ਵਿੱਚ ਵੀ ਵੈਨ ਤਿੰਨ-ਤਿੰਨ ਦਿਨ ਤੱਕ ਸਰਗਰਮ ਰਵੇਗੀ। ਇਨ੍ਹਾਂ ਵੈਨਾਂ ਰਾਹੀਂ ਆਮਜਨ ਨੂੰ ਵਾਤਾਵਰਨ ਸਰੰਖਣ ਅਤੇ ਸਵੱਛਤਾ ਲਈ ਪ੍ਰੇਰਿਤ ਕੀਤਾ ਜਾਵੇਗਾ।
ਰਾਓ ਨਰਬੀਰ ਸਿੰਘ ਨੇ ਸੂਬੇ ਦੀ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਹਰੇਕ ਨਾਗਰਿਕ ਨੂੰ ਇੱਕ ਰੁੱਖ ਮਾਂ ਦੇ ਨਾਮ ਮੁਹਿੰਮ ਵਿੱਚ ਆਪਣੀ ਸਰਗਰਮੀ ਹਿੱਸੇਦਾਰੀ ਯਕੀਨੀ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਯੁਵਾਵਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੋਗਰਾਮ ਦੌਰਾਨ ਵਾਤਾਵਰਨ ਅਤੇ ਸਵੱਛਤਾ ਨਾਲ ਜੁੜੇ ਪ੍ਰੋਗਰਾਮਾਂ ਵਿੱਚ ਹਿੱਸਾ ਲੈ ਕੇ ਆਪਣੇ ਪਰਿਵਾਰ, ਸਮਾਜ ਅਤੇ ਸੂਬੇ ਨੂੰ ਪ੍ਰੇਰਿਤ ਕਰਨ।
ਉਨ੍ਹਾਂ ਨੇ ਕਿਹਾ ਕਿ ਵਿਸ਼ੇਸ਼ ਪੋ੍ਰਗਰਾਮ ਦੌਰਾਨ ਵਨ ਵਿਭਾਗ ਸਕੂਲੀ ਬੱਚਿਆਂ ਲਈ ਸਲੋਗਨ ਲੇਖਨ, ਪੇਂਟਿੰਗ ਪ੍ਰਤਿਯੋਗਿਤਾ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਦਾ ਵੀ ਆਯੋਜਨ ਕਰੇਗਾ ਤਾਂ ਜੋ ਬੱਚਿਆਂ ਵਿੱਚ ਬਚਪਨ ਤੋਂ ਹੀ ਵਾਤਾਵਰਨ ਅਤੇ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਜੇਕਰ ਸਮਾਜ ਦੇ ਛੋਟੇ ਛੋਟੇ ਬੱਚੇ ਵੀ ਇਸ ਦਿਸ਼ਾ ਵਿੱਚ ਸੋਚਣਗੇ ਅਤੇ ਕਦਮ ਵਧਾਉਣਗੇ ਤਾਂ ਯਕੀਨੀ ਤੌਰ 'ਤੇ ਹਰਿਆਣਾ ਹੀ ਨਹੀਂ ਸਗੋਂ ਪੂਰਾ ਦੇਸ਼ ਸਵੱਛ ਅਤੇ ਹਰਾਭਰਾ ਬਣ ਸਕੇਗਾ।
ਰਾਓ ਨਰਬੀਰ ਨੇ ਕਿਹਾ ਕਿ ਇਹ ਵਿਸ਼ੇਸ਼ ਪ੍ਰੋਗਰਾਮ ਸਿਰਫ ਇੱਕ ਸਰਕਾਰੀ ਔਪਚਾਰਿਕਤਾ ਨਹੀਂ ਹੈ ਸਗੋਂ ਇਹ ਹਰ ਨਾਗਰਿਕ ਦੀ ਜਿੰਮੇਦਾਰੀ ਦੀ ਅਪੀਲ ਹੈ। ਜੇਕਰ ਸਾਰੇ ਲੋਕ ਮਿਲ ਕੇ ਇੱਕ ਰੁੱਖ ਲਗਾਉਣ ਅਤੇ ਸਵੱਛਤਾ ਦੇ ਸੰਕਲਪ ਨੂੰ ਜੀਵਨ ਦਾ ਹਿੱਸਾ ਬਣਾ ਲੈਣ ਤਾਂ ਵਾਤਾਵਰਨ ਸਰੰਖਣ ਕੋਈ ਦੂਰ ਦਾ ਸੁਪਨਾ ਨਹੀਂ ਸਗੋਂ ਭਵਿੱਖ ਦੀ ਸੱਚਾਈ ਹੋਵੇਗੀ।